Thursday, October 08, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Malwa

ਜੈਮਸ ਪਬਲਿਕ ਸਕੂਲ ਵਿਖੇ 80ਵਾਂ ਆਜ਼ਾਦੀ ਦਿਹਾੜਾ ਬੜੇ ਉਤਸ਼ਾਹ ਨਾਲ ਮਨਾਇਆ

August 16, 2026 02:41 PM
Rozana Sehaj times

 ਪਟਿਆਲਾ : ਜੈਮਸ ਪਬਲਿਕ ਸਕੂਲ ਵਿੱਚ ਦੇਸ਼ ਦਾ 80ਵਾਂ ਆਜ਼ਾਦੀ ਦਿਵਸ ਪੂਰੇ ਉਤਸ਼ਾਹ, ਮਾਣ ਅਤੇ ਦੇਸ਼ ਭਗਤੀ ਦੇ ਜਜ਼ਬੇ ਨਾਲ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ਮੁੱਖ ਮਹਿਮਾਨ ਸ਼੍ਰੀ ਜੇ.ਐਸ. ਭਾਟੀਆ, ਸੀਨੀਅਰ ਸਲਾਹਕਾਰ ਆਫ਼ਤ ਪ੍ਰਬੰਧਨ ਵੱਲੋਂ ਕੌਮੀ ਝੰਡਾ ਤਿਰੰਗਾ ਲਹਿਰਾਉਣ ਦੀ ਰਸਮ ਨਾਲ ਹੋਈ, ਜਿਸ ਉਪਰੰਤ ਸਮੂਹ ਹਾਜ਼ਰੀਨ ਵੱਲੋਂ ਰਾਸ਼ਟਰੀ ਗਾਨ ਗਾਇਆ ਗਿਆ। ਦੱਸ ਦੇਈਏ ਕਿ ਸਮਾਗਮ ਦੌਰਾਨ ਪੂਰਾ ਸਕੂਲ ਕੈਂਪਸ ਦੇਸ਼ ਭਗਤੀ ਦੇ ਰੰਗਾਂ ਵਿੱਚ ਰੰਗਿਆ ਨਜ਼ਰ ਆਇਆ। ਵਿਦਿਆਰਥੀਆਂ ਨੇ ਆਜ਼ਾਦੀ, ਏਕਤਾ ਅਤੇ ਰਾਸ਼ਟਰੀ ਸਵੈਮਾਣ ਨੂੰ ਦਰਸਾਉਂਦੀਆਂ ਸੁਰੀਲੀਆਂ ਸੰਗੀਤਕ ਪੇਸ਼ਕਾਰੀਆਂ, ਮਨਮੋਹਕ ਨਾਚ, ਭਾਸ਼ਣ ਅਤੇ ਕਵਿਤਾਵਾਂ ਰਾਹੀਂ ਆਪਣੀ ਕਲਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਮੌਕੇ ਪੇਸ਼ ਕੀਤੇ ਗਏ ਇੱਕ ਪ੍ਰੇਰਨਾਦਾਇਕ ਨਾਟਕ ਨੇ ਸਭ ਦਾ ਮਨ ਮੋਹ ਲਿਆ ਅਤੇ ਦਰਸ਼ਕਾਂ ਵਿੱਚ ਦੇਸ਼ ਪ੍ਰੇਮ ਦਾ ਨਵਾਂ ਜੋਸ਼ ਭਰ ਦਿੱਤਾ। ਮੁੱਖ ਮਹਿਮਾਨ ਸ਼੍ਰੀ ਜੇ.ਐਸ. ਭਾਟੀਆ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਸੁਤੰਤਰਤਾ ਸੰਗਰਾਮੀਆਂ ਦੀਆਂ ਮਹਾਨ ਕੁਰਬਾਨੀਆਂ ਨੂੰ ਯਾਦ ਕੀਤਾ। ਉਨ੍ਹਾਂ ਬੱਚਿਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਉਹ ਇੱਕ ਪ੍ਰਗਤੀਸ਼ੀਲ ਅਤੇ ਖੁਸ਼ਹਾਲ ਭਾਰਤ ਦੇ ਨਿਰਮਾਣ ਲਈ ਜ਼ਿੰਮੇਵਾਰ, ਸੰਵੇਦਨਸ਼ੀਲ ਅਤੇ ਵਚਨਬੱਧ ਨਾਗਰਿਕ ਬਣਨ ਦਾ ਸੰਕਲਪ ਲੈਣ। ਸਕੂਲ ਪ੍ਰਬੰਧਕਾਂ ਅਤੇ ਪ੍ਰਿੰਸੀਪਲ ਡਾ. ਮੰਜਰੀ ਤੇਜਪਾਲ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕਰਦਿਆਂ ਵਿਦਿਆਰਥੀਆਂ ਦੀ ਅਣਥੱਕ ਮਿਹਨਤ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਸਿੱਖਿਆ ਅਧਿਕਾਰੀ ਪਟਿਆਲਾ ਵੱਲੋਂ ਪੋਲੋ ਗਰਾਊਂਡ ਵਿਖੇ ਹੋਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਵਿੱਚ ਪੇਸ਼ਕਾਰੀ ਦੇਣ ਲਈ ਜੈਮਸ ਪਬਲਿਕ ਸਕੂਲ ਦੇ ਵਿਦਿਆਰਥੀਆਂ ਦੀ ਚੋਣ ਨਾਲ ਸਕੂਲ ਲਈ ਬੇਹੱਦ ਮਾਣ ਵਾਲੀ ਗੱਲ ਹੈ. ਉਨ੍ਹਾਂ ਕਿਹਾ ਕਿ ਇਨ੍ਹਾਂ ਵਿਦਿਆਰਥੀਆਂ ਨੇ ਆਪਣੀ ਸ਼ਾਨਦਾਰ ਕਾਰਗੁਜ਼ਾਰੀ ਨਾਲ ਸਕੂਲ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ। ਸਮਾਗਮ ਦੀ ਸਮਾਪਤੀ ਆਪਸੀ ਏਕਤਾ ਅਤੇ ਰਾਸ਼ਟਰ ਨਿਰਮਾਣ ਦੇ ਪੱਕੇ ਇਰਾਦੇ ਨਾਲ ਹੋਈ।

Have something to say? Post your comment

More in Malwa

ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਧੂਰੀ ਦੇ ਲੱਖਾਂ ਲੋਕਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦੀ ਸੌਗਾਤ

ਸਾਡੀ ਸਰਕਾਰ ਮਾਵਾਂ-ਧੀਆਂ ਦੇ ਫ਼ੋਨ ’ਤੇ ‘ਟੂੰ-ਟੂੰ’ ਦੇ ਸੁਨੇਹੇ ਕਦੇ ਬੰਦ ਨਹੀਂ ਹੋਣ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਟਿਆਲਾ ਪੁਲਿਸ ਵੱਲੋਂ ਚਿਤਕਾਰਾ ਯੂਨੀਵਰਸਿਟੀ ਵਿਖੇ ਹੋਈ ਹੰਗਾਮੇ ਦੀ ਘਟਨਾ ਦੇ ਸਬੰਧ ਵਿੱਚ ਇੱਕ ਹੋਰ ਮੁਲਜ਼ਮ ਗ੍ਰਿਫ਼ਤਾਰ

ਵਿਨਰਜੀਤ ਗੋਲਡੀ ਨੇ ਚਿੱਟੇ ਨਾਲ ਨੌਜਵਾਨਾਂ ਦੀਆਂ ਮੌਤਾਂ ਤੇ ਜਤਾਈ ਚਿੰਤਾ 

ਪੀਪੀਸੀਬੀ ਦੇ ਮਿਸ਼ਨ ਕਲੀਨ ਪਟਿਆਲਾ' ਤਹਿਤ 13.79 ਟਨ ਕੂੜਾ ਚੁੱਕਿਆ ਅਤੇ ਟਰੈਕਰ ਲਾਂਚ ਕੀਤਾ 

ਕਰਨਮ ਮਲੇਸ਼ਵਰੀ ਨੇ ਮਨਦੀਪ ਸੁਨਾਮ ਦੀ ਪੁਸਤਕ ਕੀਤੀ ਲੋਕ ਅਰਪਣ

ਮੋਹਨਜੀਤ ਸ਼ੇਰੋਂ ਅਤੇ ਗੁਲਜ਼ਾਰ ਖੁਦਕੁਸ਼ੀ ਮਾਮਲੇ 'ਚ ਹੋਵੇ ਕਾਰਵਾਈ : ਸਿਮਰਨਜੀਤ ਮਾਨ

ਸੁਨਾਮ ਪੁਲਿਸ ਦੇ ਹੱਥੇ ਚੜ੍ਹੇ ਮੋਟਰਸਾਈਕਲ ਚੋਰ 

ਸੁਨਾਮ ਕਾਲਜ 'ਚ ਖੂਨਦਾਨ ਕੈਂਪ ਲਾਇਆ