Thursday, October 29, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Chandigarh

ਆਤਮਾ ਸਕੀਮ ਤਹਿਤ 10 ਮੱਛੀ ਪਾਲਕਾਂ ਨੂੰ ਮੱਛੀ ਪੂੰਗ ਮੁਹੱਈਆ ਕਰਵਾਇਆ ਗਿਆ

August 16, 2026 03:12 PM
Rozana Sehaj times

ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੀ ਆਤਮਾ ਸਕੀਮ ਤਹਿਤ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਚੁਣੇ ਗਏ 10 ਮੱਛੀ ਪਾਲਕਾਂ ਨੂੰ ਮੱਛੀ ਪੂੰਗ (ਫਿਸ਼ ਸੀਡ) ਮੁਹੱਈਆ ਕਰਵਾਇਆ ਗਿਆ। ਇਹ ਮੱਛੀ ਪੂੰਗ, ਮੱਛੀ ਪੂੰਗ ਫਾਰਮ, ਪਿੰਡ ਬਾਗੜੀਆਂ, ਜ਼ਿਲ੍ਹਾ ਫਤਿਹਗੜ੍ਹ ਸਾਹਿਬ ਤੋਂ ਉਪਲਬਧ ਕਰਵਾਇਆ ਗਿਆ। ਇਸ ਪਹਿਲ ਦਾ ਮੁੱਖ ਉਦੇਸ਼ ਜ਼ਿਲ੍ਹੇ ਵਿੱਚ ਮੱਛੀ ਪਾਲਣ ਨੂੰ ਵਿਗਿਆਨਕ ਅਤੇ ਆਧੁਨਿਕ ਢੰਗ ਨਾਲ ਉਤਸ਼ਾਹਿਤ ਕਰਨਾ ਅਤੇ ਮੱਛੀ ਕਾਸ਼ਤਕਾਰਾਂ ਨੂੰ ਨਵੀਨਤਮ ਤਕਨੀਕਾਂ ਬਾਰੇ ਜਾਣਕਾਰੀ ਮੁਹੱਈਆ ਕਰਵਾਉਣਾ ਹੈ। ਆਤਮਾ ਸਕੀਮ ਤਹਿਤ ਚੁਣੇ ਗਏ ਮੱਛੀ ਕਾਸ਼ਤਕਾਰਾਂ ਦੇ ਤਲਾਬਾਂ ਵਿੱਚ ਪ੍ਰਦਰਸ਼ਨੀਆਂ ਵੀ ਲਗਾਈਆਂ ਗਈਆਂ, ਜਿਨ੍ਹਾਂ ਰਾਹੀਂ ਹੋਰ ਕਿਸਾਨਾਂ ਅਤੇ ਮੱਛੀ ਪਾਲਕਾਂ ਨੂੰ ਤਲਾਬ ਪ੍ਰਬੰਧਨ, ਮੱਛੀਆਂ ਦੀ ਖੁਰਾਕ, ਪਾਣੀ ਦੀ ਗੁਣਵੱਤਾ ਅਤੇ ਉਤਪਾਦਨ ਵਧਾਉਣ ਸਬੰਧੀ ਵਿਗਿਆਨਕ ਤਕਨੀਕਾਂ ਬਾਰੇ ਜਾਣਕਾਰੀ ਦਿੱਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਹਾਇਕ ਡਾਇਰੈਕਟਰ ਮੱਛੀ ਪਾਲਣ, ਐਸ.ਏ.ਐਸ. ਨਗਰ ਸ੍ਰੀਮਤੀ ਹਰਦੀਪ ਕੌਰ ਨੇ ਦੱਸਿਆ ਕਿ ਆਤਮਾ ਸਕੀਮ ਅਧੀਨ ਕਰਵਾਈਆਂ ਜਾ ਰਹੀਆਂ ਇਹ ਗਤੀਵਿਧੀਆਂ ਮੱਛੀ ਪਾਲਕਾਂ ਨੂੰ ਆਧੁਨਿਕ ਅਤੇ ਵਿਗਿਆਨਕ ਤਰੀਕੇ ਅਪਣਾਉਣ ਲਈ ਉਤਸ਼ਾਹਿਤ ਕਰਨ ਵਿੱਚ ਸਹਾਈ ਸਿੱਧ ਹੋ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਪ੍ਰਦਰਸ਼ਨੀਆਂ ਰਾਹੀਂ ਮੱਛੀ ਪਾਲਕਾਂ ਨੂੰ ਵਿਹਾਰਕ ਤੌਰ ’ਤੇ ਨਵੀਆਂ ਤਕਨੀਕਾਂ ਦੀ ਜਾਣਕਾਰੀ ਮਿਲ ਰਹੀ ਹੈ, ਜਿਸ ਨਾਲ ਮੱਛੀ ਉਤਪਾਦਨ ਵਿੱਚ ਵਾਧੇ ਦੇ ਨਾਲ-ਨਾਲ ਕਿਸਾਨਾਂ ਦੀ ਆਮਦਨ ਵਧਾਉਣ ਵਿੱਚ ਵੀ ਮਦਦ ਮਿਲੇਗੀ। ਉਨ੍ਹਾਂ ਦੱਸਿਆ ਕਿ ਮੱਛੀ ਪਾਲਣ ਨੂੰ ਸਹਾਇਕ ਖੇਤੀਬਾੜੀ ਧੰਦੇ ਵਜੋਂ ਅਪਣਾਉਣ ਵਾਲੇ ਕਿਸਾਨਾਂ ਲਈ ਸਰਕਾਰ ਵੱਲੋਂ ਵੱਖ-ਵੱਖ ਸਕੀਮਾਂ ਅਤੇ ਤਕਨੀਕੀ ਸਹਾਇਤਾ ਮੁਹੱਈਆ ਕਰਵਾਈ ਜਾ ਰਹੀ ਹੈ। ਉਨ੍ਹਾਂ ਮੱਛੀ ਕਾਸ਼ਤਕਾਰਾਂ ਨੂੰ ਅਪੀਲ ਕੀਤੀ ਕਿ ਉਹ ਮੱਛੀ ਪਾਲਣ ਵਿਭਾਗ ਨਾਲ ਸੰਪਰਕ ਕਰਕੇ ਸਰਕਾਰੀ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲੈਣ ਅਤੇ ਵਿਗਿਆਨਕ ਢੰਗ ਨਾਲ ਮੱਛੀ ਪਾਲਣ ਨੂੰ ਅਪਣਾ ਕੇ ਆਪਣੀ ਆਮਦਨ ਵਿੱਚ ਵਾਧਾ ਕਰਨ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਿਸਾਨਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਖੇਤੀਬਾੜੀ ਦੇ ਨਾਲ-ਨਾਲ ਸਹਾਇਕ ਧੰਦਿਆਂ ਨੂੰ ਅਪਣਾ ਕੇ ਆਪਣੀ ਆਮਦਨ ਦੇ ਸਰੋਤਾਂ ਵਿੱਚ ਵਾਧਾ ਕਰਨ ਅਤੇ ਸਰਕਾਰ ਵੱਲੋਂ ਮੁਹੱਈਆ ਕਰਵਾਈ ਜਾ ਰਹੀ ਤਕਨੀਕੀ ਤੇ ਵਿੱਤੀ ਸਹਾਇਤਾ ਦਾ ਲਾਭ ਉਠਾਉਣ।

 

Have something to say? Post your comment

More in Chandigarh

ਗੈਂਗਸਟਰਾਂ 'ਤੇ ਵਾਰ ਦਾ 282ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 188 ਕਾਬੂ

ਪੰਜਾਬ ਦੀਆਂ ਮੰਡੀਆਂ 'ਚ ਝੋਨੇ ਦੀ ਸਰਕਾਰੀ ਖਰੀਦ 100 ਲੱਖ ਮੀਟ੍ਰਿਕ ਟਨ ਤੋਂ ਪਾਰ: ਲਾਲ ਚੰਦ ਕਟਾਰੂਚੱਕ

ਵਿੱਤ ਮੰਤਰੀ ਚੀਮਾ ਵੱਲੋਂ ਵਿਭਾਗਾਂ ਨੂੰ ਯੋਗ ਆਊਟਸੋਰਸ ਮੁਲਾਜ਼ਮਾਂ ਨੂੰ ਠੇਕੇ 'ਤੇ ਲਿਆਉਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਨੌਜਵਾਨਾਂ ਨੂੰ ਹੁਣ ਪੰਜਾਬ ਵਿੱਚ ਹੀ ਨੌਕਰੀਆਂ ਮਿਲਣ ਨਾਲ ਵਿਦੇਸ਼ ਜਾਣ ਦੇ ਰੁਝਾਨ ਨੂੰ ਠੱਲ੍ਹ ਪਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੀਐੱਸਪੀਸੀਐੱਲ ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ : ਡਾ. ਬਲਜੀਤ ਕੌਰ