Saturday, October 17, 2026
BREAKING NEWS
• ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ

Malwa

ਕੈਬਨਿਟ ਮੰਤਰੀਆਂ ਹਰਪਾਲ ਸਿੰਘ ਚੀਮਾ ਅਤੇ ਤਰੁਨਪ੍ਰੀਤ ਸਿੰਘ ਸੌਂਦ ਨੇ ਸ਼ਹੀਦ ਮਾਸਟਰ ਕਰਨੈਲ ਸਿੰਘ ਈਸੜੂ ਨੂੰ ਸ਼ਰਧਾ ਦੇ ਫੁੱਲ ਕੀਤੇ ਭੇਂਟ

August 16, 2026 03:17 PM
Rozana Sehaj times

ਈਸੜੂ, ਖੰਨਾ (ਲੁਧਿਆਣਾ) : ਪੰਜਾਬ ਦੇ ਕੈਬਨਿਟ ਮੰਤਰੀਆਂ ਸ੍ਰੀ ਹਰਪਾਲ ਸਿੰਘ ਚੀਮਾ ਅਤੇ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸ਼ਨੀਵਾਰ ਨੂੰ ਸ਼ਹੀਦ ਮਾਸਟਰ ਕਰਨੈਲ ਸਿੰਘ ਈਸੜੂ ਦੇ ਜੱਦੀ ਪਿੰਡ ਈਸੜੂ ਵਿਖੇ ਉਨ੍ਹਾਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਰਾਜ ਪੱਧਰੀ ਸਮਾਗਮ ਦੌਰਾਨ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਸ਼ਹੀਦ ਨੇ ਪੁਰਤਗਾਲੀ ਸ਼ਾਸਨ ਤੋਂ ਗੋਆ ਨੂੰ ਆਜ਼ਾਦ ਕਰਵਾਉਣ ਸਮੇਂ ਆਪਣੀ ਜਾਨ ਕੁਰਬਾਨ ਕਰ ਦਿੱਤੀ ਸੀ। ਉਨ੍ਹਾਂ ਨੇ ਸ਼ਹੀਦ ਕਰਨੈਲ ਸਿੰਘ ਈਸੜੂ ਦੇ ਬੁੱਤ 'ਤੇ ਫੁੱਲ ਮਾਲਾਵਾਂ ਭੇਂਟ ਕੀਤੀਆ ਅਤੇ ਸ਼ਹੀਦ ਮਾਸਟਰ ਕਰਨੈਲ ਸਿੰਘ ਈਸੜੂ ਦੀਆਂ ਭਤੀਜੀਆਂ ਜਸਵਿੰਦਰ ਕੌਰ ਅਤੇ ਨਰਿੰਦਰ ਕੌਰ ਨੂੰ ਸਨਮਾਨਿਤ ਵੀ ਕੀਤਾ। ਕੈਬਨਿਟ ਮੰਤਰੀ ਸ੍ਰੀ ਹਰਪਾਲ ਸਿੰਘ ਚੀਮਾ ਨੇ ਸ਼ਹੀਦ ਮਾਸਟਰ ਕਰਨੈਲ ਸਿੰਘ ਈਸੜੂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਪੰਜਾਬੀਆਂ ਨੇ ਹਮੇਸ਼ਾ ਦੇਸ਼ ਦੀ ਏਕਤਾ, ਅਖੰਡਤਾ ਅਤੇ ਅਮਨ-ਸ਼ਾਂਤੀ ਲਈ ਕੁਰਬਾਨੀਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਸ਼ਹੀਦ ਮਾਸਟਰ ਕਰਨੈਲ ਸਿੰਘ ਨੇ ਗੋਆ ਦੀ ਆਜ਼ਾਦੀ ਲਈ ਮਹੱਤਵਪੂਰਨ ਯੋਗਦਾਨ ਪਾ ਕੇ ਪੰਜਾਬ ਦੀ ਬਹਾਦਰੀ ਅਤੇ ਦੇਸ਼ਭਗਤੀ ਦੀ ਮਿਸਾਲ ਕਾਇਮ ਕੀਤੀ। ਸ੍ਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸਾਲ 2022 ਵਿੱਚ ਪੰਜਾਬ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਨੂੰ ਇਤਿਹਾਸਕ ਫਤਵਾ ਦਿੱਤਾ ਅਤੇ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਬਣੀ। ਉਨ੍ਹਾਂ ਦੱਸਿਆ ਕਿ ਸਰਕਾਰ ਨੇ ਲੋਕਾਂ ਨਾਲ ਕੀਤੀਆਂ ਪੰਜ ਗਾਰੰਟੀਆਂ ਨੂੰ ਲਾਗੂ ਕੀਤਾ ਹੈ। 300 ਯੂਨਿਟ ਤੱਕ ਮੁਫ਼ਤ ਬਿਜਲੀ ਕਾਰਨ ਕਰੀਬ 90 ਫੀਸਦੀ ਘਰਾਂ ਦੇ ਬਿਜਲੀ ਬਿੱਲ ਜ਼ੀਰੋ ਆ ਰਹੇ ਹਨ। ਸਕੂਲ ਆਫ਼ ਐਮੀਨੈਂਸ, ਅਧਿਆਪਕਾਂ ਦੀ ਅੰਤਰਰਾਸ਼ਟਰੀ ਪੱਧਰੀ ਟ੍ਰੇਨਿੰਗ ਅਤੇ ਸਰਕਾਰੀ ਸਕੂਲਾਂ ਦੇ ਸ਼ਾਨਦਾਰ ਨਤੀਜੇ ਸਿੱਖਿਆ ਖੇਤਰ ਵਿੱਚ ਵੱਡੀ ਤਬਦੀਲੀ ਦਾ ਸਬੂਤ ਹਨ। ਉਨ੍ਹਾਂ ਕਿਹਾ ਕਿ ਭਗਵੰਤ ਸਿੰਘ ਮਾਨ ਸਰਕਾਰ ਨੇ ਸ਼ਹੀਦਾਂ ਦੇ ਪਰਿਵਾਰਾਂ ਲਈ ਇੱਕ ਕਰੋੜ ਰੁਪਏ ਦੀ ਸਨਮਾਨ ਰਾਸ਼ੀ, ਸਿਹਤ ਬੀਮਾ ਯੋਜਨਾ ਤਹਿਤ ਮੁਫ਼ਤ ਇਲਾਜ, ਸੜਕਾਂ ਦਾ ਵਿਕਾਸ, ਖੇਡ ਸਟੇਡੀਅਮ ਅਤੇ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਵਧਾਏ ਅਤੇ 70 ਹਜ਼ਾਰ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ।

 

ਸ੍ਰੀ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਨਸ਼ਿਆਂ ਅਤੇ ਗੈਂਗਸਟਰਵਾਦ ਵਿਰੁੱਧ ਸਖ਼ਤ ਕਾਰਵਾਈ ਕਰ ਰਹੀ ਹੈ ਅਤੇ ਨੌਜਵਾਨਾਂ ਨੂੰ ਖੇਡਾਂ ਤੇ ਰੁਜ਼ਗਾਰ ਨਾਲ ਜੋੜ ਰਹੀ ਹੈ।

 

ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਸਿੱਖ ਗੁਰੂਆਂ, ਖਾਸ ਕਰਕੇ ਸ੍ਰੀ ਗੁਰੂ ਅਰਜੁਨ ਦੇਵ ਜੀ ਅਤੇ ਸ੍ਰੀ ਗੁਰੂ ਤੇਗ ਬਹਾਦਰ ਜੀ ਤੋਂ ਮਿਲੀ ਕੁਰਬਾਨੀ ਦੀ ਵਿਰਾਸਤ ਪੰਜਾਬੀਆਂ ਨੂੰ ਹਮੇਸ਼ਾ ਮਨੁੱਖਤਾ ਅਤੇ ਸੱਚਾਈ ਲਈ ਖੜ੍ਹੇ ਹੋਣ ਦੀ ਪ੍ਰੇਰਨਾ ਦਿੰਦੀ ਰਹੀ ਹੈ। ਉਨ੍ਹਾਂ ਕਿਹਾ ਕਿ ਇਸੇ ਜਜ਼ਬੇ ਨੇ ਭਾਰਤ ਦੇ ਆਜ਼ਾਦੀ ਸੰਗਰਾਮ ਵਿੱਚ ਪੰਜਾਬ ਦੇ ਮਹੱਤਵਪੂਰਨ ਯੋਗਦਾਨ ਨੂੰ ਮਜ਼ਬੂਤੀ ਦਿੱਤੀ। ਉਨ੍ਹਾਂ ਸ਼ਹੀਦ ਭਗਤ ਸਿੰਘ, ਸ਼ਹੀਦ ਊਧਮ ਸਿੰਘ, ਕਰਤਾਰ ਸਿੰਘ ਸਰਾਭਾ, ਲਾਲਾ ਲਾਜਪਤ ਰਾਏ ਅਤੇ ਸ਼ਹੀਦ ਕਰਨੈਲ ਸਿੰਘ ਈਸੜੂ ਦੀਆਂ ਕੁਰਬਾਨੀਆਂ ਨੂੰ ਯਾਦ ਕਰਦਿਆਂ ਨੌਜਵਾਨਾਂ ਨੂੰ ਉਨ੍ਹਾਂ ਦੇ ਜੀਵਨ ਤੋਂ ਪ੍ਰੇਰਨਾ ਲੈਣ ਦਾ ਸੱਦਾ ਦਿੱਤਾ।

 

ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਨੇ ਸਿਹਤ, ਸਿੱਖਿਆ ਅਤੇ ਖੇਤੀਬਾੜੀ ਖੇਤਰ ਵਿੱਚ ਕਈ ਅਹਿਮ ਪਹਿਲਕਦਮੀਆਂ ਕੀਤੀਆਂ ਹਨ। ਆਮ ਆਦਮੀ ਕਲੀਨਿਕ, ਸਕੂਲ ਆਫ਼ ਐਮੀਨੈਂਸ, 10 ਲੱਖ ਰੁਪਏ ਤੱਕ ਦੀ ਨਕਦੀ ਰਹਿਤ ਸਿਹਤ ਸਹੂਲਤ ਅਤੇ ਖੇਤਾਂ ਤੱਕ ਨਹਿਰੀ ਪਾਣੀ ਪਹੁੰਚਾਉਣ ਦੇ ਕੰਮ ਇਸੇ ਦਿਸ਼ਾ ਵਿੱਚ ਵੱਡੇ ਕਦਮ ਹਨ। ਉਨ੍ਹਾਂ ਨਸ਼ਿਆਂ ਵਿਰੁੱਧ ਸਰਕਾਰ ਦੀ ਸਖ਼ਤ ਮੁਹਿੰਮ ਦਾ ਵੀ ਜ਼ਿਕਰ ਕੀਤਾ।

 

ਸੌਂਦ ਨੇ ਦੱਸਿਆ ਕਿ ਪਿੰਡ ਈਸੜੂ ਦੇ ਸਰਬਪੱਖੀ ਵਿਕਾਸ ਲਈ ਹੁਣ ਤੱਕ 2 ਕਰੋੜ 17 ਲੱਖ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਗਈ ਹੈ। ਇਸ ਰਾਸ਼ੀ ਨਾਲ ਖੇਡ ਮੈਦਾਨ, ਆਂਗਣਵਾੜੀ ਸੈਂਟਰ, ਪੇਂਡੂ ਲਾਇਬਰੇਰੀ, ਛੱਪੜਾਂ ਦੀ ਸਫ਼ਾਈ, ਪੰਚਾਇਤ ਘਰ ਅਤੇ ਐਸ.ਸੀ. ਧਰਮਸ਼ਾਲਾ ਸਮੇਤ ਹੋਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਉਨ੍ਹਾਂ ਭਰੋਸਾ ਦਿੱਤਾ ਕਿ ਸ਼ਹੀਦ ਕਰਨੈਲ ਸਿੰਘ ਈਸੜੂ ਦੇ ਜੱਦੀ ਪਿੰਡ ਦੇ ਵਿਕਾਸ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ।

 

ਇਸ ਮੌਕੇ ਪੰਜਾਬ ਜੈਨਕੋ ਲਿਮਟਿਡ ਦੇ ਚੇਅਰਮੈਨ ਨਵਜੋਤ ਸਿੰਘ ਜਰਗ, ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਜਗਰੂਪ ਸਿੰਘ ਸੇਹ, ਚੇਅਰਮੈਨ ਮਾਰਕੀਟ ਕਮੇਟੀ ਦੋਰਾਹਾ ਅਤੇ ਜ਼ਿਲ੍ਹਾ ਪ੍ਰਧਾਨ ਦਿਹਾਤੀ ਗੁਰਦਰਸ਼ਨ ਸਿੰਘ ਕੂਹਲੀ, ਬਲਾਕ ਸੰਮਤੀ ਖੰਨਾ ਦੇ ਚੇਅਰਮੈਨ ਲਖਵੀਰ ਸਿੰਘ ਗਿੱਲ, ਨਗਰ ਕੌਂਸਲ ਖੰਨਾ ਦੇ ਪ੍ਰਧਾਨ ਜਤਿੰਦਰ ਪਾਠਕ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਮਾਸਟਰ ਅਵਤਾਰ ਸਿੰਘ ਦੈਹਿੜੂ, ਸੀਨੀਅਰ ਪੁਲਿਸ ਕਪਤਾਨ (ਐਸ.ਐਸ.ਪੀ) ਖੰਨਾ ਡਾ. ਦਰਪਣ ਆਹਲੂਵਾਲੀਆ, ਵਧੀਕ ਡਿਪਟੀ ਕਮਿਸ਼ਨਰ (ਏ.ਡੀ.ਸੀ) ਖੰਨਾ ਜਸ਼ਨਪ੍ਰੀਤ ਕੌਰ ਗਿੱਲ, ਉਪ ਮੰਡਲ ਮਜਿਸਟਰੇਟ (ਐਸ.ਡੀ.ਐਮ) ਖੰਨਾ ਸਵਾਤੀ ਟਿਵਾਣਾ, ਕਾਰਜ ਸਾਧਕ ਅਫਸਰ ਚਰਨਜੀਤ ਸਿੰਘ,‌ ਨਾਇਬ ਤਹਿਸੀਲਦਾਰ ਗੁਰਚਰਨ ਸਿੰਘ, ਬੀ.ਡੀ.ਪੀ.ਓ ਖੰਨਾ ਸਤਵਿੰਦਰ ਸਿੰਘ ਕੰਗ, ਸਰਪੰਚ ਜਤਿੰਦਰਜੋਤ ਸਿੰਘ ਈਸੜੂ ਤੇ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਆਮ ਆਦਮੀ ਪਾਰਟੀ ਦੇ ਵੱਡੀ ਗਿਣਤੀ ਵਿੱਚ ਆਗੂ ਅਤੇ ਪਾਰਟੀ ਵਰਕਰ ਹਾਜ਼ਰ ਸਨ।

 

Have something to say? Post your comment

More in Malwa

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਪੱਬਰਾ ਸਰਫੇਸ ਵਾਟਰ ਪ੍ਰੋਜੈਕਟ ਵਿਖੇ ਕਲੋਰੀਨ ਤੇ ਅੱਗ ਤੋਂ ਸੁਰੱਖਿਆ ਸਬੰਧੀ ਐਕਸਪੋਜ਼ਰ ਵਿਜ਼ਿਟ-ਕਮ-ਮੌਕ ਡਰਿੱਲ ਸਫਲਤਾਪੂਰਵਕ ਕਰਵਾਈ

ਸੰਗਰੂਰ ਕੈਮਿਸਟ ਐਸੋਸੀਏਸ਼ਨ ਦੀ ਦੋ-ਟੁੱਕ

ਆਂਗਨਵਾੜੀ ਮੁਲਾਜ਼ਮਾਂ ਨੇ ਸੌਂਪਿਆ ਮੰਗ ਪੱਤਰ 

‘ਯੁੱਧ ਨਸ਼ਿਆਂ ਵਿਰੁੱਧ’ ਤਹਿਤ, ਬਰਨਾਲਾ ਦੇ ਡੀਸੀ ਨੇ ਢਿੱਲਵਾਂ ਵਿੱਚ ਨਸ਼ਿਆਂ ਦੇ ਹੌਟਸਪੌਟ ਖ਼ਤਮ ਕਰਕੇ ਬੱਚਿਆਂ ਲਈ ਖੇਡ ਮੈਦਾਨ ਅਤੇ ਪਾਰਕ ਬਣਾਉਣ ਦੇ ਨਿਰਦੇਸ਼ ਦਿੱਤੇ

ਭਾਜਪਾ ਇਹ ਸਪੱਸ਼ਟ ਕਰੇ ਕਿ ਉਸ ਦੇ ਸ਼ਾਸਨ ਦੌਰਾਨ ਗੁਜਰਾਤ ਦੀਆਂ ਬੰਦਰਗਾਹਾਂ ਰਾਹੀਂ ਨਸ਼ੇ ਦੀ ਸਪਲਾਈ ਕਿਵੇਂ ਜਾਰੀ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਆਲਮੀ ਪੱਧਰ ਦੇ ਖਿਡਾਰੀ ਤਿਆਰ ਕਰਨ ਲਈ ਸੰਗਰੂਰ ਨੂੰ ਸਕੇਟਿੰਗ ਹੱਬ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਨੂੰ ਪਹਿਲੀ ਵਾਰ ਮਿਲੀ ‘ਕੰਮ’ ਕਰਨ ਵਾਲੀ ਸਰਕਾਰ-ਭਗਵੰਤ ਸਿੰਘ ਮਾਨ

‘ਆਪ’ ਵਿਰੋਧੀਆਂ ਨੂੰ ਤੰਗ ਪ੍ਰੇਸ਼ਾਨ ਕਰਨ ਦਾ ਭੁਗਤ ਰਹੀ ਖਮਿਆਜ਼ਾ : ਪਰਮਿੰਦਰ ਢੀਂਡਸਾ

ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ