Saturday, November 21, 2026
BREAKING NEWS
• ਸਰਸਵਤੀ ਨਦੀ ਦਾ ਪੁਨਰਜੀਵਨ, ਕਰਤਾਰਪੁਰ ਸਾਹਿਬ ਕੌਰੀਡੋਰ ਅਤੇ ਅਯੁੱਧਿਆ ਵਿੱਚ ਸ੍ਰੀ ਰਾਮ ਮੰਦਰ ਦੀ ਪੁਨਰ-ਸਥਾਪਨਾ ਭਾਰਤ ਦੇ ਉੱਭਰਦੇ ਸੁਭਾਗ ਦੇ ਪ੍ਰਤੀਕ : ਗਜੇਂਦਰ ਸਿੰਘ ਸ਼ੇਖਾਵਤ • ਐਡਵੋਕੇਟ ਹਰਜਿੰਦਰ ਸਿੰਘ ਧਾਮੀ ਛੇਵੀਂ ਵਾਰ ਸਰਬਸੰਮਤੀ ਨਾਲ ਬਣੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ • ਕਪਾਲ ਮੋਚਨ ਮੇਲਾ ਆਸਥਾ, ਸਦਭਾਵਨਾ ਅਤੇ ਸੱਭਿਆਚਾਰਕ ਏਕਤਾ ਦਾ ਪ੍ਰਤੀਕ : ਮੁੱਖ ਮੰਤਰੀ ਨਾਇਬ ਸਿੰਘ ਸੈਣੀ • ਚੰਡੀਗੜ੍ਹ ਨਿਗਮ ਚੋਣਾਂ 2026 : ਚੋਣਾਂ ਦੀਆਂ ਤਰੀਕਾਂ ਦਾ ਐਲਾਨ, ਚੋਣ ਜ਼ਾਬਤਾ ਲਾਗੂ • ਭਾਰਤੀ ਮੂਲ ਦੀ ਮਾਡਲ ਨਵਜੌਤ ਕੌਰ ਨੇ ਪੰਜਾਬੀਆਂ ਦਾ ਮਾਣ ਵਧਾਇਆ • ਹਰਦਿਆਲ ਸਿੰਘ ਕੰਬੋਜ ਸਾਥੀਆਂ ਸਮੇਤ ਭਾਜਪਾ ’ਚ ਸ਼ਾਮਲ • ਮੁੱਖ ਮੰਤਰੀ ਤੀਰਥ ਯਾਤਰਾ ਦੀਆਂ ਦੋ ਬੱਸਾਂ ਦੀ ਤਰਨ ਤਾਰਨ ਵਿੱਚ ਟੱਕਰ; 4 ਦੀ ਮੌਤ, 18 ਜ਼ਖ਼ਮੀ • ਐਡਵੋਕੇਟ ਧਾਮੀ ਦੇ ਸਿਰ ਸਜ ਸਕਦਾ ਹੈ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਦਾ ਤਾਜ਼ • ਅਵਾਰਾ ਪਸ਼ੂ ਨੇ ਲਈ ਨੌਜਵਾਨ ਦੀ ਜਾਨ  • ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਧਮਕੀ, 7 ਕਰੋੜ ਰੁਪਏ ਮੰਗੇ

Chandigarh

ਸੁਤੰਤਰਤਾ ਦਿਵਸ ਮੌਕੇ ਪੰਜਾਬ ਨੇ ‘ਯੁੱਧ ਨਸ਼ਿਆਂ ਵਿਰੁੱਧ’ ਦੇ ਜ਼ਮੀਨੀ ਪੱਧਰ ਦੇ ਵਲੰਟੀਅਰਾਂ ਨੂੰ ਕੀਤਾ ਸਨਮਾਨਿਤ

August 16, 2026 09:02 PM
SehajTimes

ਭਗਵੰਤ ਮਾਨ ਸਰਕਾਰ 16 ਤੋਂ 31 ਅਗਸਤ ਤੱਕ ਦੋ ਹਫ਼ਤਿਆਂ ਦੌਰਾਨ ਨਸ਼ਾ ਵਿਰੋਧੀ ਮੁਹਿੰਮ ਦੀ ਕਰੇਗੀ ਸਮੀਖਿਆ


ਚੰਡੀਗੜ੍ਹ :
ਭਗਵੰਤ ਮਾਨ ਸਰਕਾਰ ਨੇ ਸੁਤੰਤਰਤਾ ਦਿਵਸ ਮੌਕੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਵਿੱਚ ਯੋਗਦਾਨ ਪਾਉਣ ਵਾਲੀਆਂ ਗ੍ਰਾਮ ਅਤੇ ਵਾਰਡ ਰੱਖਿਆ ਕਮੇਟੀਆਂ ਦੇ ਮੈਂਬਰਾਂ ਨੂੰ ਸਨਮਾਨਿਤ ਕੀਤਾ। ਸਨਮਾਨ ਸਮਾਗਮਾਂ ਦੇ ਨਾਲ ਹੀ ਦੋ ਹਫ਼ਤਿਆਂ ਦੀ ਇੱਕ ਸੁਚੱਜੀ ਕਾਰਵਾਈ ਅਤੇ ਸਮੀਖਿਆ ਪ੍ਰਕਿਰਿਆ ਸ਼ੁਰੂ ਕੀਤੀ ਗਈ, ਜਿਸ ਦੀ ਸਮਾਪਤੀ 31 ਅਗਸਤ ਨੂੰ ਮੁੱਖ ਮੰਤਰੀ ਦੀ ਅਗਵਾਈ ਹੇਠ ਹੋਣ ਵਾਲੀ ਸੂਬਾ ਪੱਧਰੀ ਸਮੀਖਿਆ ਮੀਟਿੰਗ ਨਾਲ ਹੋਵੇਗੀ। ਭਗਵੰਤ ਮਾਨ ਸਰਕਾਰ ਦੀ ਇਸ ਪਹਿਲਕਦਮੀ ਨੂੰ ਸ਼ਾਸਨ ਦੇ ਸਾਰੇ ਪੱਧਰਾਂ ਤੱਕ ਪਹੁੰਚਾਉਣ ਲਈ ਕੌਮੀ ਦਿਵਸਾਂ ਅਤੇ ਹੋਰ ਮਹੱਤਵਪੂਰਨ ਸਰਕਾਰੀ ਮੌਕਿਆਂ ’ਤੇ ਹੋਣ ਵਾਲੇ ਸਾਰੇ ਸਮਾਗਮਾਂ ਵਿੱਚ ‘ਯੁੱਧ ਨਸ਼ਿਆਂ ਵਿਰੁੱਧ’ ਦੀਆਂ ਗਤੀਵਿਧੀਆਂ ਨੂੰ ਪ੍ਰਮੁੱਖਤਾ ਨਾਲ ਸ਼ਾਮਲ ਕੀਤਾ ਜਾਵੇਗਾ। ਇਸ ਸਬੰਧੀ ਫ਼ੈਸਲਾ 2 ਅਗਸਤ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹੋਏ ਸੂਬਾ ਪੱਧਰੀ ਸਮਾਗਮ ਦੌਰਾਨ ਲਿਆ ਗਿਆ ਸੀ। ਇਸ ਪਹਿਲਕਦਮੀ ਤਹਿਤ, ਸੂਬੇ ਭਰ ਵਿੱਚ ਗ੍ਰਾਮ ਰੱਖਿਆ ਕਮੇਟੀਆਂ (ਵੀਡੀਸੀਜ਼) ਅਤੇ ਵਾਰਡ ਰੱਖਿਆ ਕਮੇਟੀਆਂ (ਡਬਲਿਊਡੀਸੀਜ਼) ਦੇ ਬਿਹਤਰੀਨ ਕਾਰਗੁਜ਼ਾਰੀ ਵਾਲੇ ਮੈਂਬਰਾਂ ਨੂੰ ਨਸ਼ਿਆਂ ਖ਼ਿਲਾਫ਼ ਪੰਜਾਬ ਦੀ ਲੜਾਈ ਵਿੱਚ ਉਨ੍ਹਾਂ ਦੇ ਸ਼ਲਾਘਾਯੋਗ ਯੋਗਦਾਨ ਲਈ ਸਨਮਾਨਿਤ ਕੀਤਾ ਗਿਆ। ਇਹ ਸਨਮਾਨ ਉਨ੍ਹਾਂ ਲੋਕਾਂ ਨੂੰ ਉਤਸ਼ਾਹਿਤ ਕਰਨ ਦਾ ਇੱਕ ਮਹੱਤਵਪੂਰਨ ਮਾਧਿਅਮ ਬਣੇਗਾ, ਜੋ ਭਾਈਚਾਰਕ ਪੱਧਰ ’ਤੇ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕੰਮ ਕਰ ਰਹੇ ਹਨ। ਇਸ ਪੂਰੀ ਪ੍ਰਕਿਰਿਆ ਦੀ ਸਮਾਪਤੀ 31 ਅਗਸਤ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੋਣ ਵਾਲੀ ਸੂਬਾ ਪੱਧਰੀ ਸਮੀਖਿਆ ਮੀਟਿੰਗ ਨਾਲ ਹੋਵੇਗੀ। ਇਸ ਮੀਟਿੰਗ ਵਿੱਚ ਸਰਕਾਰ ਜ਼ਿਲ੍ਹਾਵਾਰ ਪ੍ਰਗਤੀ ਦੀ ਸਮੀਖਿਆ ਕਰੇਗੀ ਅਤੇ ਮੁਹਿੰਮ ਦੇ ਅਗਲੇ ਪੜਾਅ ਲਈ ਕਾਰਜ ਯੋਜਨਾ ਤਿਆਰ ਕਰੇਗੀ। ਸੁਤੰਤਰਤਾ ਦਿਵਸ ਨਸ਼ਾ ਵਿਰੋਧੀ ਮੁਹਿੰਮ ਵਿੱਚ ਮੋਹਰੀ ਭੂਮਿਕਾ ਨਿਭਾ ਰਹੇ ਭਾਈਚਾਰੇ ਦੇ ਮੈਂਬਰਾਂ ਨੂੰ ਸਨਮਾਨਿਤ ਕਰਨ ਲਈ ਪਹਿਲਾ ਵੱਡਾ ਮੰਚ ਬਣਿਆ। ਇਨ੍ਹਾਂ ਯਤਨਾਂ ਰਾਹੀਂ ਸਰਕਾਰ ਇਸ ਮੁਹਿੰਮ ਨੂੰ ਸਿਰਫ਼ ਕਾਰਵਾਈ ਤੱਕ ਸੀਮਿਤ ਰੱਖਣ ਦੀ ਬਜਾਏ ਨਸ਼ਿਆਂ ਖ਼ਿਲਾਫ਼ ਇੱਕ ਨਿਰੰਤਰ ਲੋਕ ਲਹਿਰ ਦਾ ਰੂਪ ਦੇ ਰਹੀ ਹੈ।

Have something to say? Post your comment

More in Chandigarh

ਮਾਨ ਸਰਕਾਰ ਦੀ ਪਹਿਲਕਦਮੀ ‘ਪੰਜਾਬ ਦਾ ਕਰੋੜਪਤੀ’ ਨੌਜਵਾਨਾਂ ਦੀ ਬੌਧਿਕ ਸਮਰੱਥਾ ਨੂੰ ਨਿਖਾਰੇਗੀ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

ਏ.ਐਸ.ਆਈ. ਇਕਬਾਲ ਸਿੰਘ ਕਤਲ ਮਾਮਲਾ ਸੰਖੇਪ ਗੋਲੀਬਾਰੀ ਤੋਂ ਬਾਅਦ ਮੁੱਖ ਦੋਸ਼ੀ ’ਹੈਪੀ ਬਾਹਮਣ’ ਜ਼ੀਰਕਪੁਰ ਤੋਂ ਕਾਬੂ

ਪੰਜਾਬ ਵੱਲੋਂ 2.11 ਲੱਖ ਟਨ ਮੱਛੀ ਉਤਪਾਦਨ ਨਾਲ ਮੱਛੀ ਪਾਲਣ ਖੇਤਰ ਵਿੱਚ ਸ਼ਾਨਦਾਰ ਵਿਕਾਸ ਦਰਜ: ਖੁੱਡੀਆਂ

‘ਗੈਂਗਸਟਰਾਂ ’ਤੇ ਵਾਰ’: 10 ਮਹੀਨਿਆਂ ਵਿੱਚ 85 ਹਜ਼ਾਰ ਵਿਅਕਤੀ ਗ੍ਰਿਫ਼ਤਾਰ

Punjab Assembly Elections 2027: ਆਜ਼ਾਦ, ਨਿਰਪੱਖ, ਪਾਰਦਰਸ਼ੀ ਅਤੇ ਸ਼ਾਂਤੀਪੂਰਨ ਚੋਣ ਅਮਲ ਨੂੰ ਯਕੀਨੀ ਬਣਾਉਣ ਲਈ ਉੱਚ-ਪੱਧਰੀ ਅੰਤਰ-ਰਾਜੀ ਤਾਲਮੇਲ ਮੀਟਿੰਗ

ਪੀ.ਐਸ.ਐਫ.ਸੀ. ਵੱਲੋਂ ਖੇਤੀਬਾੜੀ ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ ਦੀ ਵਰਤੋਂ ਬਾਰੇ ਵਿਚਾਰ-ਗੋਸ਼ਟੀ

ਪੰਜਾਬ ਦਾ ਨਸ਼ਾ ਮੁਕਤ ਮਾਡਲ ਰਾਸ਼ਟਰੀ ਮੰਚ ’ਤੇ ਬਣਿਆ ਚਰਚਾ ਦਾ ਕੇਂਦਰ

ਪ੍ਰਾਇਮਰੀ ਅਤੇ ਮਾਸਟਰ ਕਾਡਰ ਸਪੈਸ਼ਲ ਐਜੂਕੇਟਰਾਂ ਦੀ ਭਰਤੀ ਪ੍ਰਕਿਰਿਆ ਜਲਦ ਹੋਵੇਗੀ ਸ਼ੁਰੂ

ਮੋਹਿੰਦਰ ਭਗਤ ਵੱਲੋਂ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ

ਮਾਨ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਨੂੰ ਹੋਰ ਮਜ਼ਬੂਤ ਕਰਨ ਲਈ ਜਲਦ ਕੀਤੀ ਜਾਵੇਗੀ ਮਾਸਟਰ ਕਾਡਰ ਅਧਿਆਪਕਾਂ ਦੀ ਭਰਤੀ: ਬੈਂਸ