Sunday, October 18, 2026
BREAKING NEWS
• ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ

Majha

ਪੰਜਾਬ ਪੁਲਿਸ ਨੇ ਪੁਲਿਸ ਅਦਾਰੇ 'ਤੇ ਹਮਲੇ ਦੀ ਸਾਜ਼ਿਸ਼ ਨੂੰ ਕੀਤਾ ਨਾਕਾਮ ਕੀਤਾ ਅੰਮ੍ਰਿਤਸਰ ਵਿੱਚ ਆਈਈਡੀ ਬਰਾਮਦ

August 16, 2026 09:05 PM
SehajTimes
ਆਈਈਡੀ ਦੇ ਨਾਲ ਇਲੈਕਟ੍ਰਾਨਿਕ ਡੈਟੋਨੇਟਰ, ਬੈਟਰੀ, ਟਾਈਮਰ ਅਤੇ ਲੋਹੇ ਦਾ ਬਾਕਸ ਵੀ ਬਰਾਮਦ ਕੀਤਾ ਗਿਆ: ਐਸਐਸਪੀ ਕੰਵਲਪ੍ਰੀਤ ਚਾਹਲ
 
ਅੰਮ੍ਰਿਤਸਰ :   ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਸ਼ਨੀਵਾਰ ਅਤੇ ਐਤਵਾਰ ਦੀ ਦਰਮਿਆਨੀ ਰਾਤ ਨੂੰ ਮੋਮ ਨਾਲ ਲਪੇਟੇ ਹੋਏ ਇਕ ਪੈਕੇਟ, ਜਿਸ ਵਿੱਚ 690 ਗ੍ਰਾਮ ਵਜ਼ਨ ਵਾਲੇ ਇੱਕ ਇੰਪਰੂਵਾਈਜ਼ਡ ਐਕਸਪਲੋਸਿਵ ਡਿਵਾਈਸ (ਆਈਈਡੀ) ਦੇ ਨਾਲ-ਨਾਲ ਇੱਕ ਇਲੈਕਟ੍ਰਾਨਿਕ ਡੈਟੋਨੇਟਰ, ਬੈਟਰੀ, ਟਾਈਮਰ ਅਤੇ ਲੋਹੇ ਦਾ ਬਾਕਸ ਸੀ, ਦੀ ਬਰਾਮਦਗੀ ਨਾਲ ਪੁਲਿਸ ਅਦਾਰੇ ਨੂੰ ਨਿਸ਼ਾਨਾ ਬਣਾਉਣ ਦੀ ਇੱਕ ਅੱਤਵਾਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਕਿਹਾ ਕਿ ਜ਼ਬਤ ਕਰਨ ਤੋਂ ਬਾਅਦ ਇਸ ਵਿਸਫੋਟਕ ਸਮੱਗਰੀ ਨੂੰ ਸੁਰੱਖਿਆ ਪ੍ਰੋਟੋਕੋਲ ਅਨੁਸਾਰ ਸੰਭਾਲਿਆ ਗਿਆ ਅਤੇ ਬੰਬ ਡਿਸਪੋਜ਼ਲ ਸਕੁਐਡ ਵੱਲੋਂ ਨਕਾਰਾ ਕਰ ਦਿੱਤਾ ਗਿਆ। ਉਨ੍ਹਾਂ ਕਿਹਾ, "ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਦੇਸ਼ ਵਿਰੋਧੀ ਤੱਤਾਂ ਦੇ ਮਨਸੂਬੇ ਨੂੰ ਨਾਕਾਮ ਕਰ ਦਿੱਤਾ ਹੈ ਅਤੇ ਜਨਤਕ ਸੁਰੱਖਿਆ ਲਈ ਸੰਭਾਵੀ ਖ਼ਤਰੇ ਨੂੰ ਟਾਲ ਦਿੱਤਾ ਹੈ।" ਡੀਜੀਪੀ ਨੇ ਕਿਹਾ ਕਿ ਇਸ ਸਾਜ਼ਿਸ਼ ਨੂੰ ਰਚਣ ਵਾਲੇ ਲੋਕਾਂ ਦੀ ਪਛਾਣ ਕਰਨ ਅਤੇ ਉਨ੍ਹਾਂ ਨੂੰ ਕਾਬੂ ਕਰਨ ਲਈ ਹੋਰ ਜਾਂਚ ਜਾਰੀ ਹੈ। ਇਸ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ, ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਅੰਮ੍ਰਿਤਸਰ ਦਿਹਾਤੀ ਕੰਵਲਪ੍ਰੀਤ ਸਿੰਘ ਚਾਹਲ ਨੇ ਕਿਹਾ ਕਿ ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਚੈਕਿੰਗ ਪੁਆਇੰਟਾਂ 'ਤੇ ਪਹਿਲਾਂ ਹੀ ਜਾਂਚ ਤੇਜ਼ ਕਰ ਦਿੱਤੀ ਗਈ ਸੀ ਅਤੇ ਸਰਕਾਰੀ ਅਦਾਰਿਆਂ 'ਤੇ ਵੀ ਨੇੜਿਓਂ ਨਜ਼ਰ ਰੱਖੀ ਜਾ ਰਹੀ ਸੀ। ਉਨ੍ਹਾਂ ਦੱਸਿਆ ਕਿ ਇਸ ਸਬੰਧੀ, 15-16 ਅਗਸਤ, 2026 ਦੀ ਰਾਤ ਨੂੰ, ਜਦੋਂ ਏਐਸਆਈ ਕੁਲਬੀਰ ਸਿੰਘ ਰਾਤ ਸਮੇਂ ਗਸ਼ਤ ਕਰ ਰਹੇ ਸਨ ਤਾਂ ਪੁਲਿਸ ਚੌਕੀ ਗੱਗੋਮਾਹਲ ਦੇ ਅਧਿਕਾਰ ਖੇਤਰ ਵਿੱਚ ਇੱਕ ਸ਼ੱਕੀ ਕਾਲੇ ਰੰਗ ਦਾ, ਮੋਮ ਨਾਲ ਲਪੇਟਿਆ ਪੈਕੇਟ ਮਿਲਿਆ। ਉਨ੍ਹਾਂ ਦੱਸਿਆ ਕਿ ਜਾਂਚ ਕਰਨ 'ਤੇ, ਇਸ ਵਿੱਚ ਸ਼ੱਕੀ ਆਈਈਡੀ ਦੇ ਨਾਲ-ਨਾਲ ਇਲੈਕਟ੍ਰਾਨਿਕ ਡੈਟੋਨੇਟਰ, ਇੱਕ ਬੈਟਰੀ, ਇੱਕ ਟਾਈਮਰ ਅਤੇ ਇੱਕ ਲੋਹੇ ਦਾ ਡੱਬਾ ਪਾਇਆ ਗਿਆ। ਐਸਐਸਪੀ ਨੇ ਦੱਸਿਆ ਕਿ ਮੌਕੇ 'ਤੇ ਬੰਬ ਡਿਸਪੋਜ਼ਲ ਸਕੁਐਡ ਨੂੰ ਬੁਲਾਇਆ ਗਿਆ ਅਤੇ ਵਿਸਫੋਟਕ ਸਮੱਗਰੀ ਨੂੰ ਮੌਕੇ 'ਤੇ ਹੀ ਸੁਰੱਖਿਅਤ ਢੰਗ ਨਾਲ ਨਸ਼ਟ ਕਰ ਦਿੱਤਾ ਗਿਆ ਜਦੋਂ ਕਿ ਬਾਕੀ ਬਚੀਆਂ ਚੀਜ਼ਾਂ ਨੂੰ ਪੁਲਿਸ ਹਿਰਾਸਤ ਵਿੱਚ ਲੈ ਲਿਆ ਗਿਆ। ਇਸ ਸਬੰਧੀ, ਐਫਆਈਆਰ ਨੰਬਰ 162 ਮਿਤੀ 16.08.2026 ਨੂੰ ਅੰਮ੍ਰਿਤਸਰ ਦਿਹਾਤੀ ਦੇ ਥਾਣਾ ਰਾਮਦਾਸ ਵਿਖੇ ਵਿਸਫੋਟਕ ਪਦਾਰਥ ਐਕਟ ਦੀ ਧਾਰਾ 3, 4 ਅਤੇ 5 ਤਹਿਤ ਦਰਜ ਕੀਤੀ ਗਈ ਹੈ।

Have something to say? Post your comment

More in Majha

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼

ਅੰਮ੍ਰਿਤਸਰ ਵਿੱਚ ਐਮ-16 ਰਾਈਫਲ, ਦੋ ਜ਼ਿਗਾਣਾ ਪਿਸਤੌਲ ਸਮੇਤ 10 ਅਤਿ-ਆਧੁਨਿਕ ਹਥਿਆਰ ਬਰਾਮਦ; ਚਾਰ ਕਾਬੂ

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼

‘ਕੰਮ ਦੀ ਰਾਜਨੀਤੀ’ ਨੇ ਲੋਕਾਂ ਦਾ ਵਿਸ਼ਵਾਸ ਜਿੱਤਿਆ, 2027 ਵਿੱਚ ਪੰਜਾਬ ਸਾਨੂੰ ਇੱਕ ਹੋਰ ਮੌਕਾ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ਼ਮ 10 ਕਿੱਲੋ ਹੈਰੋਇਨ ਅਤੇ 10 ਪਿਸਤੌਲਾਂ ਸਣੇ ਕਾਬੂ