Friday, October 02, 2026
BREAKING NEWS
• ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ

Malwa

ਕਿਸਾਨਾਂ ਨੇ ਪੈਪਸੀਕੋ ਮੂਹਰੇ ਧਰਨੇ ਦੀ ਵਿੱਢੀ ਲਾਮਬੰਦੀ 

August 17, 2026 03:09 PM
ਦਰਸ਼ਨ ਸਿੰਘ ਚੌਹਾਨ

ਸੁਨਾਮ : ਭਾਰਤ ਅਮਰੀਕਾ ਮੁਕਤ ਵਪਾਰ ਸਮਝੌਤੇ ਦੇ ਖਿਲਾਫ 20 ਅਗਸਤ ਨੂੰ ਚੰਨੋ ਵਿਖੇ ਸਥਿਤ ਪੈਪਸੀਕੋ ਅਤੇ ਕਾਰਗਿਲ ਕੰਪਨੀ ਬਠਿੰਡਾ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਦਿੱਤੇ ਜਾਣ ਵਾਲੇ ਧਰਨਿਆਂ ਦੀ ਤਿਆਰੀ ਵਜੋਂ ਲਾਮਬੰਦੀ ਸ਼ੁਰੂ ਕਰ ਦਿੱਤੀ ਹੈ। ਜਥੇਬੰਦੀ ਦੇ ਬਲਾਕ ਪ੍ਰੈਸ ਸਕੱਤਰ ਸੁਖਪਾਲ ਸਿੰਘ ਮਾਣਕ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੈਪਸੀਕੋ ਅਤੇ ਕਾਰਗਿਲ ਕੰਪਨੀ ਬਠਿੰਡਾ ਮੂਹਰੇ ਦਿੱਤੇ ਜਾਣ ਵਾਲੇ ਧਰਨਿਆਂ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਸੁਨਾਮ ਬਲਾਕ ਦੇ ਪਿੰਡਾਂ ਵਿੱਚ ਨੁੱਕੜ ਮੀਟਿੰਗਾਂ ਕਰਕੇ ਕਿਸਾਨਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਬਲਾਕ ਪ੍ਰਧਾਨ ਜਸਵੰਤ ਸਿੰਘ ਤੋਲਾਵਾਲ ਅਤੇ ਰਾਮਸ਼ਰਨ ਸਿੰਘ ਉਗਰਾਹਾਂ ਨੇ ਕਿਹਾ ਕਿ ਭਾਰਤ ਅਮਰੀਕਾ ਮੁਕਤ ਵਪਾਰ ਸਮਝੌਤੇ ਤੇ ਦਸਤਖ਼ਤ ਕਰਕੇ ਕਿਸਾਨਾਂ ਦੀ ਮੌਤ ਦੇ ਵਾਰੰਟਾਂ ਤੇ ਹਸਤਾਖਰ ਕਰਨਾ ਹੈ। ਅਜਿਹੇ ਕਿਸਾਨ, ਮਜ਼ਦੂਰ ਅਤੇ ਛੋਟੇ ਦੁਕਾਨਦਾਰਾਂ ਦੇ ਖਿਲਾਫ ਕੀਤੇ ਜਾ ਰਹੇ ਫੈਸਲਿਆਂ ਨੂੰ ਰੱਦ ਕਰਵਾਉਣ ਲਈ ਕਾਰਪੋਰੇਟ ਘਰਾਣਿਆਂ ਦੇ ਵਪਾਰਕ ਅਦਾਰਿਆਂ ਮੂਹਰੇ ਧਰਨੇ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਧਰਨਿਆਂ ਵਿੱਚ ਭਰਵੀਂ ਸ਼ਮੂਲੀਅਤ ਕਰਨ ਲਈ ਪਿੰਡਾਂ ਵਿੱਚ ਮੀਟਿੰਗਾਂ ਦਾ ਸਿਲਸਿਲਾ ਜਾਰੀ ਹੈ। ਸੁਨਾਮ ਬਲਾਕ ਦੇ ਪ੍ਰੈਸ ਸਕੱਤਰ ਸੁਖਪਾਲ ਸਿੰਘ ਮਾਣਕ ਕਣਕਵਾਲ ਨੇ ਦੱਸਿਆ ਕਿ 20 ਅਗਸਤ ਨੂੰ ਸੁਨਾਮ ਬਲਾਕ ਵੱਲੋਂ ਬੱਸਾਂ ਦਾ ਵੱਡਾ ਕਾਫਲਾ ਚੰਨੋ ਵੱਲ ਰਵਾਨਾ ਹੋਵੇਗਾ । ਉਨ੍ਹਾਂ ਦੱਸਿਆ ਕਿ ਧਰਨੇ ਪ੍ਰਤੀ ਲੋਕਾਂ ਚ ਉਤਸ਼ਾਹ ਦੇਖਿਆ ਜਾ ਰਿਹਾ ਹੈ।

Have something to say? Post your comment