Thursday, November 26, 2026
BREAKING NEWS
• ਬਵਲਗਾਰੀ ਦੇ ਚੇਅਰਮੈਨ ਪਾਓਲੋ ਬੁਲਗਾਰੀ ਦਾ 89 ਸਾਲ ਦੀ ਉਮਰ ’ਚ ਦਿਹਾਂਤ • ਗਲੋਬਲ ਪੀਸ ਆਨਰਜ 2026 : ਅਕਸ਼ੈ ਕੁਮਾਰ ਦੇ ਸਟੰਟ ਨੇ ਸਭ ਦਾ ਧਿਆਨ ਆਪਣੇ ਵੱਲ ਖਿਚਿਆ • ਰਸ਼ਮਿਕਾ ਮੰਡਾਨਾ ਦੀ ਫ਼ਿਲਮ ਮਾਈਸਾ ਦੇ ਰਿਲੀਜ਼ ਨੂੰ ਲੱਗੀਆਂ ਬਰੇਕਾਂ • ਮੇਰਾ ਇਤਰਾਜ ਕਿਸੇ ਇਕ ਕਲਾਕਾਰ ਲਈ ਨਹੀਂ ਉਨ੍ਹਾਂ ਸਾਰਿਆਂ ਲਈ ਹੈ ਜੋ ਸ਼ਰਾਬ, ਨਸ਼ਿਆਂ ਤੇ ਬੰਦੂਕ ਸੱਭਿਆਚਾਰਕ ਨੂੰ ਉਤਸ਼ਾਹਿਤ ਕਰਦੇ ਹਨ : ਡਾ. ਧਰੇਨਵਰ • ਫ਼ੂਡ ਸੇਫ਼ਟੀ ਆਫ਼ ਇੰਡੀਆ ਨੇ ਭੋਜਨ ਕਾਰੋਬਾਰੀਆਂ ਦੀ ਜਾਂਚ ਕੀਤੀ ਤੇਜ਼ • ਕਾਲਾਂਵਾਲੀ ਦੇ ਵਿਕਾਸ ਨੂੰ ਮਿਲੇਗੀ ਨਵੀਂ ਰਫ਼ਤਾਰ, ਮੁੱਖ ਮੰਤਰੀ ਨੇ ਇੱਕ ਕਰੋੜ ਰੁਪਏ ਦੇਣ ਦਾ ਕੀਤਾ ਐਲਾਨ • ਵਿਕਾਸ ਕਾਰਜਾਂ ਵਿੱਚ ਲਾਪਰਵਾਹੀ ’ਤੇ ਮੁੱਖ ਮੰਤਰੀ ਸਖ਼ਤ, ਕਾਰਜਕਾਰੀ ਇੰਜੀਨੀਅਰ, ਐਮ.ਈ. ਅਤੇ ਜੇ.ਈ. ਨੂੰ ਮੁਅੱਤਲ ਕਰਨ ਦੇ ਨਿਰਦੇਸ਼ • ਸ਼ਿਕਾਇਤਾਂ ਦੇ ਹੱਲ ਲਈ ਨੀਤੀ ਵਿੱਚ ਬਦਲਾਅ ਕਰਨ ਦਾ ਫੈਸਲਾ : ਨਾਇਬ ਸਿੰਘ ਸੈਣੀ • ਨਮੋਲ ਦੇ ਨੌਜਵਾਨ ਦੀ ਸਾਈਪ੍ਰਸ 'ਚ ਮੌਤ  • ਅੰਤਰਰਾਸ਼ਟਰੀ ਗੀਤਾ ਮਹਾਂਉਤਸਵ ਵਿੱਚ ਪੱਛਮੀ ਬੰਗਾਲ ਨਿਭਾਏਗਾ ਸਰਗਰਮ ਭੂਮਿਕਾ : ਉਮੇਸ਼ ਰਾਏ

Malwa

9ਵੀਂ ਹੀਰੋਜ਼ ਤਾਇਕਵਾਂਡੋ ਇੰਟਰਨੈਸ਼ਨਲ ਚੈਂਪੀਅਨਸ਼ਿਪ ਵਿੱਚ ਕਰਨ ਗਿਰ ਅਤੇ ਸਰਬਜੀਤ ਸਿੰਘ ਨੇ ਜਿੱਤੇ ਕਾਂਸੀ ਦੇ ਤਗਮੇ

August 17, 2026 06:43 PM
Rozana Sehaj times

ਦੇਵੀਗੜ੍ਹ : ਮਾਤਾ ਗੁਜਰੀ ਸੀਨੀਅਰ ਸੈਕੰਡਰੀ ਸਕੂਲ, ਦੇਵੀਗੜ੍ਹ ਲਈ ਇਹ ਬਹੁਤ ਹੀ ਮਾਣ ਅਤੇ ਖੁਸ਼ੀ ਦੀ ਗੱਲ ਹੈ ਕਿ ਸਕੂਲ ਦੇ ਦੋ ਹੋਣਹਾਰ ਵਿਦਿਆਰਥੀਆਂ ਕਰਨ ਗਿਰ ਅਤੇ ਸਰਬਜੀਤ ਸਿੰਘ ਨੇ 9ਵੀਂ ਹੀਰੋਜ਼ ਤਾਇਕਵਾਂਡੋ ਇੰਟਰਨੈਸ਼ਨਲ ਚੈਂਪੀਅਨਸ਼ਿਪ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਾਂਸੀ ਦੇ ਤਗਮੇ ਜਿੱਤ ਕੇ ਸਕੂਲ, ਪੰਜਾਬ ਅਤੇ ਭਾਰਤ ਦਾ ਨਾਮ ਰੌਸ਼ਨ ਕੀਤਾ।
ਇਹ ਅੰਤਰਰਾਸ਼ਟਰੀ ਚੈਂਪੀਅਨਸ਼ਿਪ 31 ਜੁਲਾਈ ਤੋਂ 2 ਅਗਸਤ 2026 ਤੱਕ ਪਟਾਇਆ ਸਿਟੀ, ਥਾਈਲੈਂਡ ਵਿਖੇ ਆਯੋਜਿਤ ਕੀਤੀ ਗਈ। ਇਸ ਚੈਂਪੀਅਨਸ਼ਿਪ ਵਿੱਚ ਵੱਖ-ਵੱਖ ਦੇਸ਼ਾਂ ਦੇ ਖਿਡਾਰੀਆਂ ਨੇ ਭਾਗ ਲਿਆ, ਜਿਸ ਵਿੱਚ ਮਾਤਾ ਗੁਜਰੀ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਆਪਣੀ ਪ੍ਰਤਿਭਾ, ਮਿਹਨਤ ਅਤੇ ਖੇਡ ਭਾਵਨਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ।
ਕਰਨ ਗਿਰ, ਜਮਾਤ 12ਵੀਂ ਸਾਇੰਸ, ਅਤੇ ਸਰਬਜੀਤ ਸਿੰਘ, ਜਮਾਤ 12ਵੀਂ ਕਾਮਰਸ, ਨੇ ਸਖ਼ਤ ਮੁਕਾਬਲੇ ਵਿੱਚ ਆਪਣੀ ਕਾਬਲੀਅਤ ਦਾ ਪ੍ਰਦਰਸ਼ਨ ਕਰਦਿਆਂ ਕਾਂਸੀ ਦੇ ਤਗਮੇ ਹਾਸਲ ਕੀਤੇ। ਉਨ੍ਹਾਂ ਦੀ ਇਸ ਉਪਲਬਧੀ ਨਾਲ ਸਕੂਲ ਪਰਿਵਾਰ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ ਹੈ।
ਸਕੂਲ ਦੇ ਡਾਇਰੈਕਟਰ ਸ: ਭੁਪਿੰਦਰ ਸਿੰਘ, ਪ੍ਰਧਾਨ ਸ੍ਰੀਮਤੀ ਰਵਿੰਦਰ ਕੌਰ ਅਤੇ ਪ੍ਰਿੰਸੀਪਲ ਸ੍ਰੀਮਤੀ ਪੂਨਮ ਧੀਮਾਨ ਨੇ ਦੋਨਾਂ ਵਿਦਿਆਰਥੀਆਂ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਦਿਲੋਂ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਅੰਤਰਰਾਸ਼ਟਰੀ ਪੱਧਰ ’ਤੇ ਤਗਮਾ ਜਿੱਤਣਾ ਵਿਦਿਆਰਥੀਆਂ ਦੀ ਮਿਹਨਤ, ਅਨੁਸ਼ਾਸਨ ਅਤੇ ਸਮਰਪਣ ਦਾ ਨਤੀਜਾ ਹੈ। ਉਨ੍ਹਾਂ ਆਸ ਪ੍ਰਗਟ ਕੀਤੀ ਕਿ ਦੋਵੇਂ ਖਿਡਾਰੀ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਸ਼ਾਨਦਾਰ ਪ੍ਰਦਰਸ਼ਨ ਕਰਦੇ ਰਹਿਣਗੇ।
ਵਿਦਿਆਰਥੀਆਂ ਦੇ ਕੋਚ ਸ੍ਰੀ ਹਰਦੀਪ ਕੁਮਾਰ ਨੇ ਵੀ ਕਰਨ ਗਿਰ ਅਤੇ ਸਰਬਜੀਤ ਸਿੰਘ ਨੂੰ ਵਧਾਈ ਦਿੰਦਿਆਂ ਕਿਹਾ ਕਿ ਦੋਵੇਂ ਖਿਡਾਰੀਆਂ ਨੇ ਲਗਾਤਾਰ ਸਖ਼ਤ ਮਿਹਨਤ ਅਤੇ ਅਭਿਆਸ ਨਾਲ ਇਹ ਮੁਕਾਮ ਹਾਸਲ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਕਾਂਸੀ ਦੇ ਤਗਮੇ ਦੋਵੇਂ ਖਿਡਾਰੀਆਂ ਲਈ ਭਵਿੱਖ ਦੀਆਂ ਹੋਰ ਵੱਡੀਆਂ ਪ੍ਰਾਪਤੀਆਂ ਦੀ ਮਜ਼ਬੂਤ ਨੀਂਹ ਸਾਬਤ ਹੋਣਗੇ।
ਸਮੂਹ ਸਕੂਲ ਪਰਿਵਾਰ, ਸਟਾਫ਼, ਵਿਦਿਆਰਥੀਆਂ ਅਤੇ ਮਾਪਿਆਂ ਵੱਲੋਂ ਕਰਨ ਗਿਰ ਅਤੇ ਸਰਬਜੀਤ ਸਿੰਘ ਨੂੰ ਇਸ ਸ਼ਾਨਦਾਰ ਅੰਤਰਰਾਸ਼ਟਰੀ ਪ੍ਰਾਪਤੀ ਲਈ ਦਿਲੋਂ ਵਧਾਈ ਦਿੱਤੀ ਗਈ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਪ੍ਰਗਟ ਕੀਤੀਆਂ ਗਈਆਂ।
ਮਾਤਾ ਗੁਜਰੀ ਸੀਨੀਅਰ ਸੈਕੰਡਰੀ ਸਕੂਲ, ਦੇਵੀਗੜ੍ਹ ਲਈ ਇਹ ਉਪਲਬਧੀ ਸੱਚਮੁੱਚ ਮਾਣ ਦਾ ਪਲ ਹੈ।
 
 
 
 
 
 

Have something to say? Post your comment

More in Malwa

ਫਰੀਡਮ ਫਾਈਟਰ ਪਰਿਵਾਰਾਂ ਦੇ ਲੰਬਿਤ ਮਸਲੇ ਜਲਦ ਹੱਲ ਹੋਣਗੇ: ਏ.ਡੀ.ਸੀ.ਅਨੁਪ੍ਰਿਤਾ ਜੌਹਲ

ਨਮੋਲ ਦੇ ਨੌਜਵਾਨ ਦੀ ਸਾਈਪ੍ਰਸ 'ਚ ਮੌਤ 

ਖ਼ਜ਼ਾਨਾ ਦਫ਼ਤਰ ਵਿਖੇ ਲਗਾਏ ਤਿੰਨ-ਰੋਜ਼ਾ ਪੈਨਸ਼ਨ ਸੇਵਾ ਮੇਲੇ ਸਫਲਤਾਪੂਰਵਕ ਸਮਾਪਤ

ਭਾਜਪਾਈਆਂ ਨੇ ਸਵ. ਵਿਨੋਦ ਗੁਪਤਾ ਨੂੰ ਕੀਤਾ ਯਾਦ 

ਭਗਤ ਨਾਮਦੇਵ ਜੀ ਦੀਆਂ ਸਿੱਖਿਆਵਾਂ ਤੇ ਚੱਲਣ ਦਾ ਸੱਦਾ 

ਡਿਪਟੀ ਕਮਿਸ਼ਨਰ ਵੱਲੋਂ ਭਾਖੜਾ ਨਹਿਰ ’ਤੇ ਪਟਿਆਲਾ ਬਾਈਪਾਸ ਨੇੜੇ ਪੁਲ ਟੁੱਟਣ ਦੀ ਘਟਨਾ ਦਾ ਜਾਇਜ਼ਾ, ਜਾਨੀ ਨੁਕਸਾਨ ਤੋਂ ਬਚਾਅ

ਭਗਵੰਤ ਸਿੰਘ ਮਾਨ ਵੱਲੋਂ ਆਨਲਾਈਨ ਜਨਗਣਨਾ ਦੇ ਦੂਜੇ ਪੜਾਅ ਦੀ ਸ਼ੁਰੂਆਤ

ਇੱਕ ਲੱਖ ਰੈਪਰਾਂ ਤੋਂ ਲੈ ਕੇ ਰਾਜ-ਪੱਧਰੀ ਲਹਿਰ ਤੱਕ: ਪੰਜਾਬ ਦੇ ਨੌਜਵਾਨ "ਪਲਾਸਟਿਕ ਚੈਂਪੀਅਨ" ਅਗਵਾਈ ਕਰਨ ਲੱਗੇ

ਅਵਾਰਾ ਪਸ਼ੂ ਨੇ ਲਈ ਨੌਜਵਾਨ ਦੀ ਜਾਨ 

2027 ਵਿੱਚ ਲੋਕ ਮੁੜ ‘ਆਪ’ ਦੀ ਸਰਕਾਰ ਬਣਾ ਕੇ ਪੰਜਾਬ ਦਾ ਵਿਕਾਸ ਜਾਰੀ ਰੱਖਣਗੇ : ਭਗਵੰਤ ਸਿੰਘ ਮਾਨ