Friday, October 09, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Malwa

ਉਮੰਗ ਸੰਸਥਾ ਵੱਲੋਂ ਆਜ਼ਾਦੀ ਦਿਵਸ ਮੌਕੇ ਕੈਰੀਅਰ ਡਿਫੈਂਸ ਸਕੂਲ ਨਾਲ ਮਿਲ ਕੇ ਖ਼ੂਨਦਾਨ ਕੈਂਪ ਦਾ ਕੀਤਾ ਆਯੋਜਨ

August 17, 2026 07:47 PM
Arvinder Singh
ਪਟਿਆਲਾ : ਸਮਾਜ ਭਲਾਈ ਕਾਰਜਾਂ ਵਿੱਚ ਮੋਹਰੀ ਉਮੰਗ ਵੈਲਫ਼ੇਅਰ ਫਾਊਂਡੇਸ਼ਨ ਅਤੇ ਕੈਰੀਅਰ ਡਿਫੈਂਸ ਸਕੂਲ, ਨਾਭਾ ਰੋਡ ਵੱਲੋਂ 15 ਅਗਸਤ ਆਜ਼ਾਦੀ ਦਿਵਸ ਦੇ ਸ਼ੁਭ ਅਵਸਰ 'ਤੇ ਦੇਸ਼ ਦੇ ਮਹਾਨ ਸ਼ਹੀਦਾਂ ਨੂੰ ਸਮਰਪਿਤ ਇੱਕ ਵਿਸ਼ੇਸ਼ ਖ਼ੂਨਦਾਨ ਕੈਂਪ ਦਾ ਆਯੋਜਨ ਸਕੂਲ ਵਿਖੇ  ਪਟਿਆਲਾ ਵਿਖੇ ਕੀਤਾ ਗਿਆ। ਕੈਂਪ ਦੀ ਸ਼ੁਰੂਆਤ ਸਕੂਲ ਮੈਨੇਜਮੈਂਟ ਅਤੇ ਉਮੰਗ ਸੰਸਥਾ ਦੇ ਆਗੂਆਂ ਵੱਲੋਂ ਸਾਂਝੇ ਤੌਰ 'ਤੇ ਕੀਤੀ ਗਈ। ਇਸ ਖ਼ੂਨਦਾਨ ਕੈਂਪ ਦਾ ਮੁੱਖ ਮਕਸਦ ਕੀਮਤੀ ਮਨੁੱਖੀ ਜਾਨਾਂ ਬਚਾਉਣ ਲਈ ਖ਼ੂਨ ਦੀ ਘਾਟ ਨੂੰ ਪੂਰਾ ਕਰਨਾ ਅਤੇ ਨੌਜਵਾਨ ਪੀੜ੍ਹੀ ਵਿੱਚ ਸਮਾਜ ਸੇਵਾ ਦਾ ਜਜ਼ਬਾ ਪੈਦਾ ਕਰਨਾ ਸੀ। ਇਸ ਮੌਕੇ ਉਮੰਗ ਸੰਸਥਾ ਤੋਂ ਯੋਗੇਸ਼ ਪਾਠਕ, ਭਾਵਨਾ ਪਾਠਕ ਅਕਾਉਂਟ ਅਫ਼ਸਰ, ਅਕਾਂਕਸ਼ਾ, ਗੋਕੁਲ , ਵਿਮਲ ਸ਼ਰਮਾ, ਪਰਮਜੀਤ ਸਿੰਘ, ਰਾਜਿੰਦਰ ਸਿੰਘ ਅਤੇ ਹੋਰ ਮੈਂਬਰ ਵਿਸ਼ੇਸ਼ ਤੌਰ ਤੇ ਮੌਜੂਦ ਸਨ. ਇਸ ਮੌਕੇ ਉਮੰਗ ਸੰਸਥਾਂ ਦੇ ਪ੍ਰਧਾਨ ਅਰਵਿੰਦਰ ਸਿੰਘ, ਕੈਰੀਅਰ ਡਿਫੈਂਸ ਸਕੂਲ ਦੇ ਸੀ.ਈ.ਓ. ਇੰਜੀ. ਵਿਨੈ ਰਾਏ, ਪ੍ਰਿੰਸੀਪਲ ਸ਼੍ਰੀਮਤੀ ਤਰਨਜੋਤ ਅਤੇ ਵਾਈਸ ਪ੍ਰਿੰਸੀਪਲ ਸ਼੍ਰੀਮਤੀ ਕਨਿਕਾ ਨੇ ਖ਼ੂਨਦਾਨੀਆਂ ਦੀ ਹੌਸਲਾ ਅਫ਼ਜ਼ਾਈ ਕਰਦਿਆਂ ਕਿਹਾ ਕਿ ਆਜ਼ਾਦੀ ਦਿਵਸ ਮੌਕੇ ਖ਼ੂਨਦਾਨ ਕਰਨਾ ਦੇਸ਼ ਦੇ ਸ਼ਹੀਦਾਂ ਨੂੰ ਸਭ ਤੋਂ ਸੱਚੀ ਸ਼ਰਧਾਂਜਲੀ ਹੈ। ਉਨ੍ਹਾਂ ਕਿਹਾ ਕਿ ਇੱਕ ਬੂੰਦ ਖ਼ੂਨ ਕਿਸੇ ਵਿਅਕਤੀ ਨੂੰ ਨਵੀਂ ਜ਼ਿੰਦਗੀ ਦੇ ਸਕਦਾ ਹੈ, ਇਸ ਲਈ ਸਮਾਜ ਦੇ ਹਰ ਵਰਗ ਨੂੰ ਅਜਿਹੇ ਨੇਕ ਕਾਰਜਾਂ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣਾ ਚਾਹੀਦਾ ਹੈ। ਕੈਂਪ ਦੇ ਸਫ਼ਲ ਪ੍ਰਬੰਧਨ ਵਿੱਚ ਸਕੂਲ ਦੇ ਪੀ.ਆਰ.ਓ. ਸ੍ਰੀ ਸੰਜੀਵ, ਪੀ.ਆਰ.ਓ. ਮਿਸ ਅਨੁਰਾਧਾ, ਰਾਜੇਸ਼, ਰਾਕੇਸ਼, ਦਵਿੰਦਰ ਸਮੇਤ ਸਮੂਹ ਸਟਾਫ਼ ਮੈਂਬਰਾਂ ਅਤੇ ਉਮੰਗ ਫਾਊਂਡੇਸ਼ਨ ਦੇ ਵਲੰਟੀਅਰਾਂ ਨੇ ਆਪਣਾ ਅਹਿਮ ਯੋਗਦਾਨ ਪਾਇਆ। ਅੰਤ ਵਿੱਚ ਖ਼ੂਨਦਾਨੀਆਂ ਨੂੰ ਉਮੰਗ ਸੰਸਥਾ ਅਤੇ ਸਕੂਲ ਪ੍ਰਬੰਧਕਾਂ ਵੱਲੋਂ ਪ੍ਰਸ਼ੰਸਾ ਪੱਤਰ ਤੇ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।
 
 

Have something to say? Post your comment

More in Malwa

ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਧੂਰੀ ਦੇ ਲੱਖਾਂ ਲੋਕਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦੀ ਸੌਗਾਤ

ਸਾਡੀ ਸਰਕਾਰ ਮਾਵਾਂ-ਧੀਆਂ ਦੇ ਫ਼ੋਨ ’ਤੇ ‘ਟੂੰ-ਟੂੰ’ ਦੇ ਸੁਨੇਹੇ ਕਦੇ ਬੰਦ ਨਹੀਂ ਹੋਣ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਟਿਆਲਾ ਪੁਲਿਸ ਵੱਲੋਂ ਚਿਤਕਾਰਾ ਯੂਨੀਵਰਸਿਟੀ ਵਿਖੇ ਹੋਈ ਹੰਗਾਮੇ ਦੀ ਘਟਨਾ ਦੇ ਸਬੰਧ ਵਿੱਚ ਇੱਕ ਹੋਰ ਮੁਲਜ਼ਮ ਗ੍ਰਿਫ਼ਤਾਰ

ਵਿਨਰਜੀਤ ਗੋਲਡੀ ਨੇ ਚਿੱਟੇ ਨਾਲ ਨੌਜਵਾਨਾਂ ਦੀਆਂ ਮੌਤਾਂ ਤੇ ਜਤਾਈ ਚਿੰਤਾ 

ਪੀਪੀਸੀਬੀ ਦੇ ਮਿਸ਼ਨ ਕਲੀਨ ਪਟਿਆਲਾ' ਤਹਿਤ 13.79 ਟਨ ਕੂੜਾ ਚੁੱਕਿਆ ਅਤੇ ਟਰੈਕਰ ਲਾਂਚ ਕੀਤਾ 

ਕਰਨਮ ਮਲੇਸ਼ਵਰੀ ਨੇ ਮਨਦੀਪ ਸੁਨਾਮ ਦੀ ਪੁਸਤਕ ਕੀਤੀ ਲੋਕ ਅਰਪਣ

ਮੋਹਨਜੀਤ ਸ਼ੇਰੋਂ ਅਤੇ ਗੁਲਜ਼ਾਰ ਖੁਦਕੁਸ਼ੀ ਮਾਮਲੇ 'ਚ ਹੋਵੇ ਕਾਰਵਾਈ : ਸਿਮਰਨਜੀਤ ਮਾਨ

ਸੁਨਾਮ ਪੁਲਿਸ ਦੇ ਹੱਥੇ ਚੜ੍ਹੇ ਮੋਟਰਸਾਈਕਲ ਚੋਰ 

ਸੁਨਾਮ ਕਾਲਜ 'ਚ ਖੂਨਦਾਨ ਕੈਂਪ ਲਾਇਆ