Saturday, October 03, 2026
BREAKING NEWS
• ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ

Malwa

ਪੀ.ਐੱਨ.ਬੀ. ਦੇ ਡਿਪਟੀ ਮੈਨੇਜਰ ਸ਼ਾਮ ਸੁੰਦਰ ਕਪੂਰ ਨੂੰ ਮਿਲਿਆ ਜ਼ਿਲ੍ਹਾ ਪੱਧਰੀ ਐਵਾਰਡ

August 17, 2026 08:23 PM
Arvinder Singh
 
ਪਟਿਆਲਾ : ਪੰਜਾਬ ਨੈਸ਼ਨਲ ਬੈਂਕ ਵਿੱਚ ਬਤੌਰ ਡਿਪਟੀ ਮੈਨੇਜਰ ਸੇਵਾਵਾਂ ਨਿਭਾ ਰਹੇ ਉੱਘੇ ਸਮਾਜ ਸੇਵੀ ਸ਼ਾਮ ਸੁੰਦਰ ਕਪੂਰ, ਜਿਨ੍ਹਾਂ ਨੂੰ ਸ਼ੰਮੀ ਕਪੂਰ ਦੇ ਨਾਮ ਨਾਲ ਵੀ ਜਾਣਿਆ ਜਾਂਦਾ ਹੈ ਵੱਲੋਂ ਸਮਾਜ ਸੇਵਾ ਦੇ ਖੇਤਰ ਵਿੱਚ ਪਾਏ ਗਏ ਵੱਡਮੁੱਲੇ ਯੋਗਦਾਨ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਵਲੋਂ ਉਨ੍ਹਾਂ ਨੂੰ ਜ਼ਿਲ੍ਹਾ ਪੱਧਰੀ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ ਹੈ। ਉਹ ਆਪਣੀਆਂ ਬੈਂਕਿੰਗ ਸੇਵਾਵਾਂ ਦੇ ਨਾਲ-ਨਾਲ ਲੰਮੇ ਸਮੇਂ ਤੋਂ ਸਮਾਜ ਦੇ ਲੋੜਵੰਦ ਅਤੇ ਪੱਛੜੇ ਵਰਗਾਂ ਦੀ ਭਲਾਈ ਲਈ ਨਿਰੰਤਰ ਕਾਰਜਸ਼ੀਲ ਹਨ। ਸ਼ਾਮ ਸੁੰਦਰ ਕਪੂਰ ਵੱਲੋਂ ਵਾਤਾਵਰਨ ਦੀ ਸੰਭਾਲ ਲਈ ਰੁੱਖ ਲਗਾਉਣ, ਸਰਦੀਆਂ ਦੇ ਮੌਸਮ ਵਿੱਚ ਲੋੜਵੰਦਾਂ ਨੂੰ ਗਰਮ ਕੱਪੜੇ ਵੰਡਣ ਅਤੇ ਦਿਵਿਆਂਗ ਵਿਅਕਤੀਆਂ ਨੂੰ ਟਰਾਈਸਾਈਕਲ ਮੁਹੱਈਆ ਕਰਵਾਉਣ ਵਰਗੇ ਕਈ ਸ਼ਲਾਘਾਯੋਗ ਸਮਾਜ ਭਲਾਈ ਦੇ ਕੰਮ ਕੀਤੇ ਜਾ ਰਹੇ ਹਨ। ਇਸ ਤੋਂ ਇਲਾਵਾ, ਬੌਧਿਕ ਅਤੇ ਵਿਕਾਸਾਤਮਕ ਅਸਮਰੱਥਤਾਵਾਂ ਵਾਲੇ ਵਿਸ਼ੇਸ਼ ਬੱਚਿਆਂ ਲਈ ਨਕਲੀ ਅੰਗ, ਜ਼ਰੂਰੀ ਉਪਕਰਨ ਅਤੇ ਮੁਫ਼ਤ ਦਵਾਈਆਂ ਉਪਲਬਧ ਕਰਵਾਉਣ ਵਿੱਚ ਵੀ ਉਨ੍ਹਾਂ ਦਾ ਯੋਗਦਾਨ ਮੋਹਰੀ ਰਿਹਾ ਹੈ। ਜ਼ਿਕਰਯੋਗ ਹੈ ਕਿ ਕੋਵਿਡ-19 ਮਹਾਮਾਰੀ ਦੇ ਨਾਜ਼ੁਕ ਦੌਰ ਦੌਰਾਨ ਵੀ ਉਨ੍ਹਾਂ ਨੇ ਅੱਗੇ ਹੋ ਕੇ ਵੱਡੇ ਪੱਧਰ ’ਤੇ ਰਾਹਤ ਕਾਰਜਾਂ ਵਿੱਚ ਹਿੱਸਾ ਲਿਆ ਅਤੇ ਪ੍ਰਭਾਵਿਤ ਪਰਿਵਾਰਾਂ ਦੀ ਤਨਦੇਹੀ ਨਾਲ ਮਦਦ ਕੀਤੀ। ਉਨ੍ਹਾਂ ਨੂੰ ਇਹ ਸਨਮਾਨ ਮਿਲਣ ’ਤੇ ਵੱਖ-ਵੱਖ ਸਮਾਜਿਕ, ਧਾਰਮਿਕ ਜਥੇਬੰਦੀਆਂ ਅਤੇ ਸ਼ਹਿਰ ਵਾਸੀਆਂ ਨੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਉਨ੍ਹਾਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਅਜਿਹੀਆਂ ਸ਼ਖ਼ਸੀਅਤਾਂ ਸਮਾਜ ਲਈ ਹਮੇਸ਼ਾ ਪ੍ਰੇਰਨਾ ਸਰੋਤ ਰਹਿਣਗੀਆਂ।
ਫੋਟੋ - ਸਨਮਾਨ ਲੈਂਦੇ ਹੋਏ ਸ਼ਾਮ ਸੁੰਦਰ ਕਪੂਰ,

Have something to say? Post your comment