Thursday, November 19, 2026
BREAKING NEWS
• ਮੁੱਖ ਮੰਤਰੀ ਤੀਰਥ ਯਾਤਰਾ ਦੀਆਂ ਦੋ ਬੱਸਾਂ ਦੀ ਤਰਨ ਤਾਰਨ ਵਿੱਚ ਟੱਕਰ; 4 ਦੀ ਮੌਤ, 18 ਜ਼ਖ਼ਮੀ • ਐਡਵੋਕੇਟ ਧਾਮੀ ਦੇ ਸਿਰ ਸਜ ਸਕਦਾ ਹੈ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਦਾ ਤਾਜ਼ • ਅਵਾਰਾ ਪਸ਼ੂ ਨੇ ਲਈ ਨੌਜਵਾਨ ਦੀ ਜਾਨ  • ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਧਮਕੀ, 7 ਕਰੋੜ ਰੁਪਏ ਮੰਗੇ • ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ • ਸਾਲ 2030 ਵਿੱਚ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ : ਭਗਵੰਤ ਸਿੰਘ ਮਾਨ • ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ

Malwa

ਸਕੱਤਰ, RTA ਪਟਿਆਲਾ ਵੱਲੋਂ ਬੱਸਾਂ ਵਿਰੁੱਧ ਵਿਸ਼ੇਸ਼ ਇਨਫੋਰਸਮੈਂਟ ਮੁਹਿੰਮ 10 ਚਲਾਨ ਜਾਰੀ, ₹1.19 ਲੱਖ ਦਾ ਜੁਰਮਾਨਾ

August 17, 2026 08:29 PM
Arvinder Singh

ਪਟਿਆਲਾ   :  
ਸਟੇਟ ਟਰਾਂਸਪੋਰਟ ਕਮਿਸ਼ਨਰ (STC), ਪੰਜਾਬ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਦਿਆਂ ਸਕੱਤਰ, ਰੀਜਨਲ ਟਰਾਂਸਪੋਰਟ ਅਥਾਰਟੀ (RTA), ਪਟਿਆਲਾ ਵੱਲੋਂ ਬੱਸਾਂ ਦੀ ਜਾਂਚ ਲਈ ਵਿਸ਼ੇਸ਼ ਇਨਫੋਰਸਮੈਂਟ ਮੁਹਿੰਮ ਚਲਾਈ ਗਈ। ਇਸ ਮੁਹਿੰਮ ਦਾ ਉਦੇਸ਼ ਬੱਸ ਓਪਰੇਟਰਾਂ ਵੱਲੋਂ ਪਰਮਿਟ ਦੀਆਂ ਸ਼ਰਤਾਂ ਅਤੇ ਮੋਟਰ ਵਹੀਕਲ ਐਕਟ ਅਤੇ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣਾ ਸੀ। ਵਿਸ਼ੇਸ਼ ਚੈਕਿੰਗ ਦੌਰਾਨ ਕੁੱਲ 8 ਸਟੇਜ ਕੈਰੇਜ ਬੱਸਾਂ, ਜਿਨ੍ਹਾਂ ਵਿੱਚ ਆਮ (Ordinary) ਪਰਮਿਟ ’ਤੇ ਚੱਲ ਰਹੀਆਂ 2 AC ਬੱਸਾਂ ਵੀ ਸ਼ਾਮਲ ਸਨ, ਅਤੇ 2 ਟੂਰਿਸਟ ਬੱਸਾਂ ਦੀ ਜਾਂਚ ਕੀਤੀ ਗਈ। ਬੱਸਾਂ ਦੀ ਪਰਮਿਟ ਸ਼੍ਰੇਣੀ ਅਤੇ ਅਸਲ ਸੰਚਾਲਨ ਦੀ ਵੀ ਤਸਦੀਕ ਕੀਤੀ ਗਈ। ਚੈਕਿੰਗ ਦੌਰਾਨ ਵੱਖ-ਵੱਖ ਉਲੰਘਣਾਵਾਂ ਦੇ ਸਬੰਧ ਵਿੱਚ ਕੁੱਲ 10 ਚਲਾਨ ਜਾਰੀ ਕੀਤੇ ਗਏ, ਜਿਨ੍ਹਾਂ ਵਿੱਚ ₹1,19,500/- ਦੀ ਕੁੱਲ ਜੁਰਮਾਨਾ/ਕੰਪਾਊਂਡਿੰਗ ਰਕਮ ਸ਼ਾਮਲ ਹੈ। ਸਕੱਤਰ, RTA ਪਟਿਆਲਾ ਵੱਲੋਂ ਇਨਫੋਰਸਮੈਂਟ ਸਟਾਫ ਨੂੰ ਬੱਸਾਂ ਦੀ ਨਿਯਮਿਤ ਅਤੇ ਸਖ਼ਤ ਚੈਕਿੰਗ ਜਾਰੀ ਰੱਖਣ ਅਤੇ ਪਰਮਿਟ ਦੀਆਂ ਸ਼ਰਤਾਂ ਜਾਂ ਹੋਰ ਕਾਨੂੰਨੀ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਬੱਸ ਓਪਰੇਟਰਾਂ ਵਿਰੁੱਧ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਗਏ। ਟਰਾਂਸਪੋਰਟ ਵਿਭਾਗ ਵੱਲੋਂ ਸਮੂਹ ਬੱਸ ਓਪਰੇਟਰਾਂ ਨੂੰ ਅਪੀਲ ਕੀਤੀ ਗਈ ਕਿ ਉਹ ਆਪਣੇ ਪਰਮਿਟ ਦੀਆਂ ਸ਼ਰਤਾਂ, ਮੋਟਰ ਵਹੀਕਲ ਐਕਟ ਅਤੇ ਨਿਯਮਾਂ ਅਤੇ ਨਿਰਧਾਰਤ ਸੜਕ ਸੁਰੱਖਿਆ ਮਾਪਦੰਡਾਂ ਦੀ ਪੂਰੀ ਪਾਲਣਾ ਕਰਨ। ਜ਼ਿਲ੍ਹੇ ਵਿੱਚ ਸੁਰੱਖਿਅਤ, ਕਾਨੂੰਨੀ ਅਤੇ ਅਨੁਸ਼ਾਸਿਤ ਜਨਤਕ ਆਵਾਜਾਈ ਯਕੀਨੀ ਬਣਾਉਣ ਲਈ ਅਜਿਹੀਆਂ ਵਿਸ਼ੇਸ਼ ਇਨਫੋਰਸਮੈਂਟ ਮੁਹਿੰਮਾਂ ਭਵਿੱਖ ਵਿੱਚ ਵੀ ਜਾਰੀ ਰਹਿਣਗੀਆਂ।

Have something to say? Post your comment

More in Malwa

ਭਗਵੰਤ ਸਿੰਘ ਮਾਨ ਵੱਲੋਂ ਆਨਲਾਈਨ ਜਨਗਣਨਾ ਦੇ ਦੂਜੇ ਪੜਾਅ ਦੀ ਸ਼ੁਰੂਆਤ

ਇੱਕ ਲੱਖ ਰੈਪਰਾਂ ਤੋਂ ਲੈ ਕੇ ਰਾਜ-ਪੱਧਰੀ ਲਹਿਰ ਤੱਕ: ਪੰਜਾਬ ਦੇ ਨੌਜਵਾਨ "ਪਲਾਸਟਿਕ ਚੈਂਪੀਅਨ" ਅਗਵਾਈ ਕਰਨ ਲੱਗੇ

ਅਵਾਰਾ ਪਸ਼ੂ ਨੇ ਲਈ ਨੌਜਵਾਨ ਦੀ ਜਾਨ 

2027 ਵਿੱਚ ਲੋਕ ਮੁੜ ‘ਆਪ’ ਦੀ ਸਰਕਾਰ ਬਣਾ ਕੇ ਪੰਜਾਬ ਦਾ ਵਿਕਾਸ ਜਾਰੀ ਰੱਖਣਗੇ : ਭਗਵੰਤ ਸਿੰਘ ਮਾਨ

ਦੋ ਰੋਜ਼ਾ ਚੌਥੀ ਕੈਡੇਟ ਜੂਨੀਅਰ ਸਟੇਟ ਕੁਰਾਸ਼ ਚੈਂਪੀਅਨਸ਼ਿਪ ਕਰਵਾਈ

ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਡਾਕੂਮੈਂਟਰੀ , ਨਿਹੋਲਕਾ ਅਤੇ ਰਤਨਗੜ੍ਹ ਸਿੰਬਲ ਵਿਖੇ ਦਿਖਾਈ ਗਈ

ਸ੍ਰੀ ਹਨੂੰਮਾਨ ਪ੍ਰਗਟਯੋਤਸਵ ਮੌਕੇ ਪਟਿਆਲਾ ਵਿਖੇ ਧਾਰਮਿਕ ਸਮਾਗਮ ਅਤੇ ਵਿਸ਼ਾਲ ਭੰਡਾਰੇ ਦਾ ਆਯੋਜਨ

ਲੋਕ ‘ਆਪ’ ਨੂੰ ਪੰਜਾਬ ਦਾ ਵਿਕਾਸ ਜਾਰੀ ਰੱਖਣ ਲਈ ਇਕ ਹੋਰ ਮੌਕਾ ਦੇਣਗੇ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਰਾਜਾ ਬੀਰਕਲਾਂ ਦੇ ਘਰ ਪੁੱਜੇ ਮੈਡਮ ਹੇਨਾ ਕਾਮਰੇ  

ਮੁੱਖ ਮੰਤਰੀ ਦੇ ਦੌਰੇ ਤੋਂ ਪਹਿਲਾਂ ਹਰਪਾਲ ਖਡਿਆਲ ਘਰ 'ਚ ਨਜ਼ਰਬੰਦ