Saturday, October 03, 2026
BREAKING NEWS
• ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ

Malwa

ਵਿਦਿਆਰਥੀ ਜਥੇਬੰਦੀਆਂ ਵੱਲੋਂ ਵਾਈਸ ਚਾਂਸਲਰ ਦਫ਼ਤਰ ਸਾਹਮਣੇ ਪੱਕਾ ਮੋਰਚਾ

August 17, 2026 08:31 PM
Arvinder Singh
 
ਪਟਿਆਲਾ : ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿੱਚ ਵਿਦਿਆਰਥੀ ਜਥੇਬੰਦੀਆਂ ਵੱਲੋਂ ਫੀਸ ਵਾਧੇ ਵਿਰੋਧੀ ਫਰੰਟ ਬਣਾ ਕੇ ਵਾਈਸ ਚਾਂਸਲਰ ਦਫ਼ਤਰ ਸਾਹਮਣੇ ਦਿਨ-ਰਾਤ ਦਾ ਪੱਕਾ ਮੋਰਚਾ ਲਗਾਇਆ ਗਿਆ। ਅੱਜ ਇਸ ਮੋਰਚੇ ਦਾ ਛੇਵਾਂ ਦਿਨ ਸੀ , ਜਿਸ ਵਿੱਚ ਵਿਦਿਆਰਥੀਆਂ ਦਾ ਇਕੱਠ ਹੋਇਆ। ਅੱਜ ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ਮੋਰਚੇ ਦੀ ਹਮਾਇਤ ਤੇ ਪਹੁੰਚੀਆਂ, ਜਿਸ ਵਿੱਚ ਸਕੂਲ ਅਧਿਆਪਕਾਂ ਦੀ ਜਥੇਬੰਦੀ ਡੈਮੋਕਰੇਟਿਕ ਟੀਚਰ ਫਰੰਟ(DTF) ਦੇ ਸੂਬਾ ਪ੍ਰਧਾਨ ਬਿਕਰਮਦੇਵ ਸਿੰਘ ਅਤੇ ਡੈਮੋਕਰੇਟਿਕ ਮੁਲਾਜ਼ਮ ਫੈਡਰੇਸ਼ਨ (DMF) ਦੇ ਆਗੂ ਗੁਰਜੀਤ ਸਿੰਘ ਆਪਣੇ ਸਾਥੀਆਂ ਸਮੇਤ ਮੋਰਚੇ ਵਿੱਚ ਸ਼ਾਮਿਲ ਹੋਏ। ਯੂਨੀਵਰਸਿਟੀ ਕਰਮਚਾਰੀ ਸੰਘ ਦੇ ਪ੍ਰਧਾਨ ਗੁਰਜੀਤ ਸਿੰਘ ਗੋਪਾਲਪੁਰੀ, ਪੰਜਾਬੀ ਯੂਨੀਵਰਸਿਟੀ ਟੀਚਰ ਐਸੋਸੀਏਸ਼ਨ(PUTA) ਦੇ ਪ੍ਰਧਾਨ ਨਿਸ਼ਾਨ ਸਿੰਘ ਦਿਉਲ ਅਤੇ ਗੈਸਟ ਫੈਕਲਟੀ ਯੂਨੀਅਨ ਤੋਂ ਵਰਿੰਦਰ ਖੁਰਾਣਾ ਨੇ ਸੰਬੋਧਨ ਕੀਤਾ ਅਤੇ ਮੋਰਚੇ ਨੂੰ ਸਮਰਥਨ ਕੀਤਾ। ਮੋਰਚੇ ਦੇ ਆਗੂਆਂ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਪੰਜਾਬੀ ਯੂਨੀਵਰਸਿਟੀ ਦਾ ਕਰਜ਼ਾ ਮਾਫ਼ ਕਰਨ ਦਾ ਐਲਾਨ ਦੋ ਵਾਰ ਕਰ ਚੁੱਕੇ ਹਨ ਪਰ ਹਜੇ ਵੀ ਯੂਨੀਵਰਸਿਟੀ ਸਿਰ 150 ਕਰੋੜ ਤੱਕ ਕਰਜ਼ਾ ਖੜਾ ਹੈ, ਇਸ ਕਰਕੇ ਫੀਸ ਵਾਧੇ ਵਿਰੋਧੀ ਫਰੰਟ ਵੱਲੋਂ 20 ਅਗਸਤ ਨੂੰ ਪੰਜਾਬ ਸਰਕਾਰ ਦੇ ਵਿਧਾਇਕਾਂ ਦੀ ਐਂਟਰੀ ਯੂਨੀਵਰਸਿਟੀ ਤੇ ਪਾਬੰਦੀ ਲਗਾਈ ਜਾਵੇਗੀ।
 

Have something to say? Post your comment