Friday, October 02, 2026
BREAKING NEWS
• ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ

Chandigarh

ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਮਾਨਸਿਕ ਸਿਹਤ ਦਾ ਇਲਾਜ ਕਰਵਾਉਣ ਵਾਲਿਆਂ ਤੇ ਦਿੱਤਾ ਜਾ ਰਿਹੈ ਵਿਸ਼ੇਸ਼ ਧਿਆਨ

August 17, 2026 08:34 PM
Rozana Sehaj times

ਚੰਡੀਗੜ੍ਹ : ਗੰਭੀਰ ਸਿਹਤ ਸਮੱਸਿਆ ਸਿਰਫ਼ ਵਿਅਕਤੀ ਦੀ ਸਿਹਤ ਅਤੇ ਤੰਦਰੁਸਤੀ ਨੂੰ ਹੀ ਪ੍ਰਭਾਵਿਤ ਨਹੀਂ ਕਰਦੀ, ਸਗੋਂ ਪੂਰੇ ਪਰਿਵਾਰ ’ਤੇ ਭਾਰੀ ਭਾਵਨਾਤਮਕ ਅਤੇ ਵਿੱਤੀ ਬੋਝ ਵੀ ਪਾ ਸਕਦੀ ਹੈ। ਜਦੋਂ ਬੀਮਾਰੀ ਮਾਨਸਿਕ ਸਿਹਤ ਨਾਲ ਸਬੰਧਤ ਹੋਵੇ ਤਾਂ ਸਮਾਜਿਕ ਦਬਾਅ , ਜਾਗਰੂਕਤਾ ਦੀ ਘਾਟ ਅਤੇ ਇਲਾਜ ਦੀ ਲਾਗਤ ਸਬੰਧੀ ਚਿੰਤਾਵਾਂ ਵਾਧੂ ਰੁਕਾਵਟਾਂ ਪੈਦਾ ਕਰ ਸਕਦੀਆਂ ਹਨ, ਜਿਸ ਕਾਰਨ ਅਕਸਰ ਪੇਸ਼ੇਵਰ ਮਦਦ ਲੈਣ ਵਿੱਚ ਦੇਰੀ ਹੋ ਜਾਂਦੀ ਹੈ। ਪੰਜਾਬ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ (ਐੱਮਐੱਮਐੱਸਵਾਈ) ਮਾਨਸਿਕ ਸਿਹਤ ਨਾਲ ਸਬੰਧਤ ਕਵਰ ਕੀਤੇ ਇਲਾਜ ਨੂੰ ਵਿੱਤੀ ਤੌਰ ’ਤੇ ਪਹੁੰਚਯੋਗ ਬਣਾ ਕੇ ਇਸ ਚੁਣੌਤੀ ਦੇ ਮਹੱਤਵਪੂਰਨ  ਢੰਗ ਨਾਲ ਨਜਿੱਠਣ ਵਿੱਚ ਮਦਦ ਕਰ ਰਹੀ ਹੈ। ਪੰਜਾਬ ਰਾਜ ਸਿਹਤ ਏਜੰਸੀ (ਐੱਸਐੱਚਏ) ਦੇ 11 ਅਗਸਤ 2026 ਤੱਕ ਦੇ ਅੰਕੜਿਆਂ ਅਨੁਸਾਰ, ਪਿਛਲੇ ਸੱਤ ਮਹੀਨਿਆਂ  ਦੌਰਾਨ 709 ਲਾਭਪਾਤਰੀਆਂ ਨੇ ਯੋਜਨਾ ਤਹਿਤ ਮਾਨਸਿਕ ਸਿਹਤ ਦਾ ਇਲਾਜ ਕਰਵਾਇਆ, ਜਿਸ ’ਤੇ 83.36 ਲੱਖ ਰੁਪਏ ਦਾ ਖ਼ਰਚ ਆਇਆ। ਉਮਰ ਵਰਗ ਦੇ ਅੰਕੜੇ ਵਿਸ਼ੇਸ਼ ਤੌਰ ’ਤੇ ਮਹੱਤਵਪੂਰਨ ਜਾਣਕਾਰੀ ਸਾਹਮਣੇ ਲਿਆਉਂਦੇ ਹਨ। ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਕੈਸ਼ਲੈੱਸ ਇਲਾਜ ਪ੍ਰਾਪਤ ਕਰਨ ਵਾਲੇ 284 ਲਾਭਪਾਤਰੀ 31–45 ਉਮਰ ਵਰਗ ਦੇ ਸਨ, ਜਦਕਿ 249 ਲਾਭਪਾਤਰੀ 18–30 ਉਮਰ ਵਰਗ ਨਾਲ ਸਬੰਧਤ ਸਨ। ਨਸ਼ਿਆਂ ’ਤੇ ਨਿਰਭਰਤਾ ਦੇ ਮਨੋਵਿਗਿਆਨਕ, ਵਿਹਾਰਕ ਅਤੇ ਸਮਾਜਿਕ ਪ੍ਰਭਾਵ ਹੋ ਸਕਦੇ ਹਨ ਅਤੇ ਇਸ ਲਈ ਲਗਾਤਾਰ ਪੇਸ਼ੇਵਰ ਇਲਾਜ, ਨਸ਼ਾ ਛੁਡਾਊ ਸੇਵਾਵਾਂ ਅਤੇ ਮੁੜ ਵਸੇਬੇ ਦੀ ਲੋੜ ਪੈ ਸਕਦੀ ਹੈ। ‘ਮੁੱਖ ਮੰਤਰੀ ਸਿਹਤ ਯੋਜਨਾ’ ਦੇ ਅੰਕੜਿਆਂ ਵਿੱਚ ਨਸ਼ੀਲੇ ਪਦਾਰਥਾਂ (ਸਾਈਕੋਐਕਟਿਵ) ਦੀ ਵਰਤੋਂ ਕਾਰਨ ਪੈਣ ਵਾਲੇ ਵਿਗਾੜ ਅਤੇ ਸੁਭਾਅ ਸਬੰਧੀ ਵਿਗਾੜ ਵੀ ਸ਼ਾਮਲ ਹਨ, ਜੋ ਨੌਜਵਾਨਾਂ ਲਈ ਸ਼ੁਰੂਆਤੀ ਜਾਗਰੂਕਤਾ, ਸਮੇਂ ਸਿਰ ਦਖ਼ਲ ਅਤੇ ਪਹੁੰਚਯੋਗ ਇਲਾਜ ਪ੍ਰਣਾਲੀ ਦੀ ਮਹੱਤਤਾ ਨੂੰ ਦਰਸਾਉਂਦੇ ਹਨ। ਇਸ ਦੇ ਨਾਲ ਹੀ, ਰੋਕਥਾਮ ਅਤੇ ਸਿਹਤਮੰਦ ਜੀਵਨਸ਼ੈਲੀ  ਇਲਾਜ ਨੂੰ ਬਿਹਤਰ ਬਣਾਉਣ ਵਿੱਚ ਸਹਾਇਕ ਹੋ ਸਕਦੇ ਹਨ। ‘ਮੁੱਖ ਮੰਤਰੀ ਸਿਹਤ ਯੋਜਨਾ’ ਦੇ ਉਪਲੱਬਧ ਅੰਕੜਿਆਂ ਵਿੱਚ ਚਾਰ ਵਿੱਚੋਂ ਤਿੰਨ ਤੋਂ ਵੱਧ ਲਾਭਪਾਤਰੀ 18–45 ਉਮਰ ਵਰਗ ਨਾਲ ਸਬੰਧਤ ਹਨ। ਅਜਿਹੇ ਵਿੱਚ ਸਮੇਂ ਸਿਰ ਮਾਨਸਿਕ ਸਿਹਤ ਸੇਵਾਵਾਂ ਨੂੰ ਪਹੁੰਚਯੋਗ ਬਣਾਉਣਾ ਪੰਜਾਬ ਦੀ ਕੰਮਕਾਜੀ ਉਮਰ ਦੀ ਆਬਾਦੀ ਦੀ ਸਿਹਤ, ਕਾਰਜਕੁਸ਼ਲਤਾ ਅਤੇ ਤੰਦਰੁਸਤੀ ਦੀ ਰੱਖਿਆ ਲਈ ਵਿਸ਼ੇਸ਼ ਤੌਰ ’ਤੇ ਮਹੱਤਵਪੂਰਨ  ਹੈ।

Have something to say? Post your comment

 

More in Chandigarh

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਉੱਚ ਪੱਧਰੀ ਮੀਟਿੰਗਾਂ ਦੌਰਾਨ ਪੀ.ਐੱਸ.ਪੀ.ਸੀ.ਐੱਲ. ਮੁਲਾਜ਼ਮਾਂ ਦੀਆਂ ਮੰਗਾਂ ਦੀ ਸਮੀਖਿਆ;

‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026' ਬਾਰੇ ਸੱਤ ਮੈਂਬਰੀ ਕੋਆਰਡੀਨੇਸ਼ਨ ਕਮੇਟੀ ਦੀ ਬੈਠਕ 6 ਅਕਤੂਬਰ ਨੂੰ ਚੰਡੀਗੜ੍ਹ ਵਿਖੇ ਹੋਵੇਗੀ

ਡਾ. ਬਲਬੀਰ ਸਿੰਘ ਨੇ ਛੇ ਨਵ-ਨਿਯੁਕਤ ਫੂਡ ਸੇਫਟੀ ਅਫਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਜਾਗਤ ਜੋਤ ਸਤਿਕਾਰ ਐਕਟ ਸਿੱਖ ਕੌਮ ਦੇ ਵਲੂੰਧਰੇ ਹਿਰਦਿਆਂ 'ਤੇ ਮੱਲ੍ਹਮ ਲਾਏਗਾ: ਬਾਬਾ ਲੱਖਾ ਸਿੰਘ

ਆਂਗਣਵਾੜੀ ਵਰਕਰ ‘ਨਸ਼ਾ ਮੁਕਤੀ ਮਿੱਤਰ’ ਵਜੋਂ ਪੰਜਾਬ ਦੇ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਨਾਲ ਜੁੜੀਆਂ

ਸਾਡੀ ਸਰਕਾਰ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਕੰਮ ਕਰ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਮਰਜੀਤ ਚਾਵਲਾ ਬਲਾਤਕਾਰ ਮਾਮਲਾ: ਡਰਾਈਵਰ ਮੋਹਨ ਸਿੰਘ ਜਾਂਚ ਵਿੱਚ ਸ਼ਾਮਲ, ਰੂਪਨਗਰ ਪੁਲਿਸ ਅੱਗੇ ਬਿਆਨ ਦਰਜ ਕਰਵਾਇਆ

ਪੰਜਾਬ ਪੁਲਿਸ ਵੱਲੋਂ ਐਲਪੀਯੂ ਵਿੱਚ ਵਾਪਰੀ ਹਿੰਸਕ ਘਟਨਾ ਦੀ ਵਿਗਿਆਨਕ ਅਤੇ ਤਕਨੀਕੀ ਜਾਂਚ ਜਾਰੀ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 251ਵਾਂ ਦਿਨ: ਪੰਜਾਬ ਪੁਲਿਸ ਵੱਲੋਂ 648 ਥਾਈਂ ਛਾਪੇਮਾਰੀ; 305 ਕਾਬੂ

ਝੋਨੇ ਦੇ ਖਰੀਦ ਸੀਜ਼ਨ ਤੋਂ ਪਹਿਲਾਂ ਪੰਜਾਬ ਲਈ 42786 ਕਰੋੜ ਰੁਪਏ ਦੀ ਸੀ.ਸੀ.ਐੱਲ. ਮਨਜ਼ੂਰੀ: ਲਾਲ ਚੰਦ ਕਟਾਰੂਚੱਕ