Thursday, October 08, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Chandigarh

ਹਰਦੀਪ ਸਿੰਘ ਮੁੰਡੀਆਂ ਨੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ 52 ਨਵ-ਨਿਯੁਕਤ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ

August 17, 2026 08:36 PM
Rozana Sehaj times

ਚੰਡੀਗੜ੍ : ਪੰਜਾਬ ਦੇ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਪੰਜਾਬ ਭਵਨ ਵਿਖੇ ਸੰਖੇਪ ਸਮਾਗਮ ਦੌਰਾਨ ਵਿਭਾਗ ਵਿੱਚ ਭਰਤੀ ਕੀਤੇ 52 ਨਵ-ਨਿਯੁਕਤ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪੇ। ਨਵ-ਨਿਯੁਕਤ ਕਰਮਚਾਰੀਆਂ ਨੂੰ ਵਧਾਈ ਦਿੰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਭਰਤੀ ਨਾਲ ਨਾ ਸਿਰਫ਼ ਵਿਭਾਗ ਦੀ ਕਾਰਗੁਜ਼ਾਰੀ ਨੂੰ ਹੋਰ ਮਜ਼ਬੂਤ ਮਿਲੇਗੀ, ਸਗੋਂ ਸੂਬੇ ਭਰ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਵਿੱਚ ਵੀ ਤੇਜ਼ੀ ਆਵੇਗੀ। ਉਨ੍ਹਾਂ ਕਿਹਾ ਕਿ ਵਿਭਾਗ ਦੇ ਕਾਰਜਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਨਾਲ ਸਬੰਧਤ ਪ੍ਰਾਜੈਕਟਾਂ ਨੂੰ ਸਮੇਂ ਸਿਰ ਨੇਪਰੇ ਚੜ੍ਹਾਉਣ ਲਈ ਲੋੜੀਂਦੀ ਮਨੁੱਖੀ ਸ਼ਕਤੀ ਬੇਹੱਦ ਜ਼ਰੂਰੀ ਹੈ। ਸ. ਹਰਦੀਪ ਸਿੰਘ ਮੁੰਡੀਆਂ ਨੇ ਦੱਸਿਆ ਕਿ ਪੰਜਾਬ ਸਰਕਾਰ ਦੀ ਸਿੱਧੀ ਭਰਤੀ ਅਤੇ ਤਰਸ ਦੇ ਆਧਾਰ ’ਤੇ ਨਿਯੁਕਤੀ ਨੀਤੀ ਤਹਿਤ ਗਰੁੱਪ ਬੀ, ਸੀ ਅਤੇ ਡੀ ਦੀਆਂ ਆਸਾਮੀਆਂ ਲਈ 52 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਹਨ। ਨਵ-ਨਿਯੁਕਤ ਮੁਲਾਜ਼ਮਾਂ ਵਿੱਚ 2 ਜੂਨੀਅਰ ਇੰਜੀਨੀਅਰ, 2 ਜੂਨੀਅਰ ਟੈਕਨੀਸ਼ੀਅਨ, 9 ਕਲਰਕ, 33 ਸੇਵਾਦਾਰ, 5 ਸਫ਼ਾਈ ਸੇਵਕ ਅਤੇ 1 ਦਫ਼ਤਰੀ ਚੌਕੀਦਾਰ ਸ਼ਾਮਲ ਹੈ। ਉਨ੍ਹਾਂ ਦੱਸਿਆ ਕਿ ਨਵੇਂ ਮੁਲਾਜ਼ਮਾਂ ਦੀ ਭਰਤੀ ਨਾਲ ਨਾ ਕੇਵਲ ਵਿਭਾਗ ਦੀ ਸਮਰੱਥਾ ਵਿੱਚ ਵਾਧਾ ਹੋਵੇਗਾ, ਸਗੋਂ ਚੱਲ ਰਹੇ ਪ੍ਰਾਜੈਕਟਾਂ ਵਿੱਚ ਤੇਜ਼ੀ ਆਵੇਗੀ ਅਤੇ ਸਕੀਮਾਂ ਨੂੰ ਸਮੇਂ ਸਿਰ ਲਾਗੂ ਕਰਨ ਵਿੱਚ ਵੀ ਸਹਾਇਤਾ ਮਿਲੇਗੀ। ਉਨ੍ਹਾਂ ਅੱਗੇ ਕਿਹਾ ਕਿ ਫੀਲਡ ਪੱਧਰ ’ਤੇ ਕਰਮਚਾਰੀਆਂ ਦੀ ਗਿਣਤੀ ਵਧਣ ਨਾਲ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿੱਚ ਤਾਲਮੇਲ ਅਤੇ ਲੋਕਾਂ ਨੂੰ ਹੋਰ ਬਿਹਤਰ ਤੇ ਸੁਚੱਜੇ ਢੰਗ ਨਾਲ ਸੇਵਾਵਾਂ ਮੁਹੱਈਆ ਕਰਾਉਣ ਵਿੱਚ ਵੀ ਸੁਧਾਰ ਹੋਵੇਗਾ। ਸਮਾਗਮ ਦੌਰਾਨ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਰਾਮਵੀਰ, ਵਿਭਾਗ ਮੁਖੀ ਮੈਡਮ ਸਈਅਦ ਸਹਿਰਿਸ਼ ਅਸਗਰ, ਵਿਭਾਗ ਦੇ ਮੁੱਖ ਇੰਜੀਨੀਅਰ ਅਤੇ ਨਵ-ਨਿਯੁਕਤ ਕਰਮਚਾਰੀਆਂ ਦੇ ਪਰਿਵਾਰਕ ਮੈਂਬਰ ਸ਼ਾਮਲ ਸਨ।

Have something to say? Post your comment

More in Chandigarh

ਗੈਂਗਸਟਰਾਂ 'ਤੇ ਵਾਰ ਦਾ 260ਵਾਂ ਦਿਨ: ਪੰਜਾਬ ਪੁਲਿਸ ਵੱਲੋਂ 563 ਥਾਈਂ ਛਾਪੇਮਾਰੀ; 230 ਕਾਬੂ

ਵਿਜੀਲੈਂਸ ਬਿਊਰੋ ਵੱਲੋਂ 4,000 ਰੁਪਏ ਦੀ ਰਿਸ਼ਵਤ ਲੈਂਦਾ ਪਟਵਾਰੀ ਅਤੇ ਉਸ ਦਾ ਏਜੰਟ ਰੰਗੇ ਹੱਥੀਂ ਕਾਬੂ

ਮੋਹਿੰਦਰ ਭਗਤ ਵੱਲੋਂ ਪੰਜਾਬ ਕੋਲਡ ਸਟੋਰੇਜ ਮਾਲਕ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਅਹਿਮ ਮੀਟਿੰਗ

ਖਣਨ ਵਿਭਾਗ ਵੱਲੋਂ ਦੋ ਥਾਈਂ ਗ਼ੈਰ-ਕਾਨੂੰਨੀ ਮਾਈਨਿੰਗ ਦਾ ਪਰਦਾਫ਼ਾਸ਼: ਗੋਇਲ

ਅੰਤਰਰਾਸ਼ਟਰੀ ਦੌਰੇ ਤੋਂ ਬਾਅਦ ਸਪੀਕਰ ਸੰਧਵਾਂ ਨੇ ਪੰਜਾਬ ਦੇ ਲੋਕਾਂ ਦੀ ਸੇਵਾ ਮੁੜ ਸ਼ੁਰੂ ਕੀਤੀ

ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਸਰਕਾਰ ਚੁੱਕੇਗੀ ਸਾਰੇ ਕਾਨੂੰਨੀ ਤੇ ਸੰਵਿਧਾਨਕ ਕਦਮ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧਰਮ ਯੁੱਧ ਮੋਰਚੇ ਦੇ ਵਫ਼ਦ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਕੀਤੀ ਮੁਲਾਕਾਤ

30,000 ਰੁਪਏ ਰਿਸ਼ਵਤ ਲੈਂਦਾ ਸਬ-ਡਿਵੀਜ਼ਨਲ ਇੰਜੀਨੀਅਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

ਮਾਨ ਸਰਕਾਰ ਨੇ ‘ਬਿੱਲ ਲਿਆਓ ਇਨਾਮ ਪਾਓ’ ਸਕੀਮ ਵਿੱਚ ਕੀਤਾ ਵਾਧਾ

ਮਾਨ ਸਰਕਾਰ ਸੂਬਾ ਵਾਸੀਆਂ ਨੂੰ ਸਾਫ਼ ਤੇ ਸ਼ੁਧ ਪੀਣਯੋਗ ਪਾਣੀ ਮੁਹੱਈਆ ਕਰਵਾਉਣ ਲਈ ਵਚਨਬੱਧ: ਮੁੰਡੀਆਂ