Tuesday, October 06, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Chandigarh

ਡਾ. ਬਲਜੀਤ ਕੌਰ ਵੱਲੋਂ ਗੁਰਦਾਸਪੁਰ ਦੇ ਘੱਟ ਗਿਣਤੀ ਬਹੁਲ ਖੇਤਰਾਂ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ 8.33 ਕਰੋੜ ਰੁਪਏ ਜਾਰੀ ਕਰਨ ਦਾ ਐਲਾਨ

August 17, 2026 08:41 PM
Rozana Sehaj times

ਚੰਡੀਗੜ੍ 
:  ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਐਲਾਨ ਕੀਤਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਗੁਰਦਾਸਪੁਰ ਜ਼ਿਲ੍ਹੇ ਦੇ ਘੱਟ ਗਿਣਤੀ ਬਹੁਲ ਖੇਤਰਾਂ ਵਿੱਚ ਅਹਿਮ ਬੁਨਿਆਦੀ ਢਾਂਚਾਗਤ ਪ੍ਰੋਜੈਕਟਾਂ ਨੂੰ ਮੁਕੰਮਲ ਕਰਨ ਲਈ 8.33 ਕਰੋੜ ਰੁਪਏ ਮਨਜ਼ੂਰ ਕਰਕੇ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿ ਇਹ ਉਪਰਾਲੇ ਸੂਬਾ ਸਰਕਾਰ ਵੱਲੋਂ ਜਨਤਕ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਘੱਟ ਗਿਣਤੀ ਭਾਈਚਾਰਿਆਂ ਦੇ ਵਿਦਿਅਕ, ਸਮਾਜਿਕ ਅਤੇ ਆਰਥਿਕ ਸਸ਼ਕਤੀਕਰਨ ਨੂੰ ਯਕੀਨੀ ਬਣਾਉਣ ਲਈ ਕੀਤੀ ਜਾ ਰਹੀ ਦ੍ਰਿੜ ਵਚਨਬੱਧਤਾ ਦਾ ਪ੍ਰਤੀਕ ਹਨ, ਜਿਸ ਨਾਲ ਸਮਾਵੇਸ਼ੀ  ਵਿਕਾਸ ਨੂੰ ਹੋਰ ਗਤੀ ਮਿਲੇਗੀ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਇਹ ਰਾਸ਼ੀ ਗੁਰਦਾਸਪੁਰ, ਕਲਾਨੌਰ, ਡੇਰਾ ਬਾਬਾ ਨਾਨਕ ਅਤੇ ਧਾਰੀਵਾਲ ਬਲਾਕਾਂ ਵਿੱਚ 258 ਆਂਗਣਵਾੜੀ ਕੇਂਦਰਾਂ, 4 ਕਮਿਊਨਿਟੀ ਕੰਪਲੈਕਸਾਂ ਅਤੇ 6 ਐਡੀਸ਼ਨਲ ਕਲਾਸ ਰੂਮਾਂ ਦੇ ਨਿਰਮਾਣ ਕਾਰਜ ਮੁਕੰਮਲ ਕਰਨ ਲਈ ਵਰਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਨ੍ਹਾਂ ਪ੍ਰੋਜੈਕਟਾਂ ਨਾਲ ਭਾਈਚਾਰਕ ਬੁਨਿਆਦੀ ਢਾਂਚਾ ਹੋਰ ਮਜ਼ਬੂਤ ਹੋਵੇਗਾ, ਲੋਕਾਂ ਨੂੰ ਬਿਹਤਰ ਜਨਤਕ ਸੇਵਾਵਾਂ ਮਿਲਣਗੀਆਂ ਅਤੇ ਬੱਚਿਆਂ, ਮਹਿਲਾਵਾਂ ਅਤੇ ਸਥਾਨਕ ਵਸਨੀਕਾਂ ਲਈ ਸੁਵਿਧਾਵਾਂ ਵਿੱਚ ਵਾਧਾ ਹੋਵੇਗਾ। ਕੈਬਨਿਟ ਮੰਤਰੀ ਨੇ ਦੱਸਿਆ ਕਿ ਮਨਜ਼ੂਰਸ਼ੁਦਾ ਪ੍ਰੋਜੈਕਟਾਂ ਵਿੱਚ ਗੁਰਦਾਸਪੁਰ ਬਲਾਕ ਵਿੱਚ 78 ਆਂਗਣਵਾੜੀ ਕੇਂਦਰਾਂ ਅਤੇ 01 ਕਮਿਉਨਿਟੀ ਕੰਪਲੈਕਸ, ਡੇਰਾ ਬਾਬਾ ਨਾਨਕ ਬਲਾਕ ਵਿੱਚ 57 ਆਂਗਣਵਾੜੀ ਕੇਂਦਰਾਂ, 01 ਕਮਿਉਨਿਟੀ ਕੰਪਲੈਕਸ ਅਤੇ 5 ਐਡੀਸ਼ਨਲ ਕਲਾਸ ਰੂਮ, ਕਲਾਨੌਰ ਬਲਾਕ ਵਿੱਚ 51 ਆਂਗਣਵਾੜੀ ਕੇਂਦਰਾਂ, 01 ਕਮਿਉਨਿਟੀ ਕੰਪਲੈਕਸ ਅਤੇ 01 ਐਡੀਸ਼ਨਲ ਕਲਾਸ ਰੂਮ, ਜਦਕਿ ਧਾਰੀਵਾਲ ਬਲਾਕ ਵਿੱਚ 72 ਆਂਗਣਵਾੜੀ ਕੇਂਦਰਾਂ ਅਤੇ 01 ਕਮਿਉਨਿਟੀ ਕੰਪਲੈਕਸ ਦੇ ਨਿਰਮਾਣ ਕਾਰਜ ਮੁਕੰਮਲ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਆਧੁਨਿਕ ਜਨਤਕ ਬੁਨਿਆਦੀ ਢਾਂਚੇ ਦੇ ਵਿਕਾਸ ਰਾਹੀਂ ਸਮਾਜ ਦੇ ਹਰ ਵਰਗ ਤੱਕ ਵਿਕਾਸ ਦੇ ਲਾਭ ਪਹੁੰਚਾਉਣ ਅਤੇ "ਰੰਗਲਾ ਪੰਜਾਬ" ਦੇ ਸੁਪਨੇ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

Have something to say? Post your comment

More in Chandigarh

ਹਰਪਾਲ ਸਿੰਘ ਚੀਮਾ ਵੱਲੋਂ ਬਕਾਇਆ ਮੰਗਾਂ ਦੇ ਹੱਲ ਲਈ ਆਈ.ਟੀ.ਆਈ. ਇੰਸਟ੍ਰਕਟਰਾਂ ਅਤੇ ਪਨਬੱਸ/ਪੀ.ਆਰ.ਟੀ.ਸੀ. ਯੂਨੀਅਨਾਂ ਨਾਲ ਅਹਿਮ ਮੀਟਿੰਗਾਂ

ਮਾਨ ਸਰਕਾਰ ਨੇ 180 ਈ.ਟੀ.ਟੀ. ਅਧਿਆਪਕਾਂ ਦੀ ਤਨਖਾਹ ਅਸਮਾਨਤਾ ਖ਼ਤਮ ਕਰਨ ਵੱਲ ਵਧਾਇਆ ਕਦਮ

ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 258ਵਾਂ ਦਿਨ: ਪੰਜਾਬ ਪੁਲਿਸ ਵੱਲੋਂ 575 ਥਾਈਂ ਛਾਪੇਮਾਰੀ; 231 ਕਾਬੂ

ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਰਣਜੀਤਗੜ੍ਹ ਡਿਵੈਲਪਮੈਂਟ ਅਥਾਰਟੀ ਬਿੱਲ, 2026 ਨੂੰ ਹਰੀ ਝੰਡੀ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 257ਵਾਂ ਦਿਨ: ਪੰਜਾਬ ਪੁਲਿਸ ਵੱਲੋਂ 628 ਥਾਵਾਂ ’ਤੇ ਛਾਪੇਮਾਰੀ; 289 ਵਿਅਕਤੀ ਕਾਬੂ

ਵਿਕਾਸ ਤੇ ਤਰੱਕੀ ਦਾ ਨਵਾਂ ਅਧਿਆਏ ਲਿਖ ਰਿਹਾ ਪੰਜਾਬ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਹਰੇਕ ਮਾਂ ਤੇ ਭੈਣ 'ਮਾਵਾਂ-ਧੀਆਂ ਸਤਿਕਾਰ ਯੋਜਨਾ' ਦੀ ਬ੍ਰਾਂਡ ਅੰਬੈਸਡਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਕੂਲਾਂ ’ਚ ਅਧਿਆਪਕਾਂ ਦੀਆਂ ਅਸਾਮੀਆਂ ਬਾਰੇ ਮੁੱਦੇ ਚੁੱਕਣ ਵਾਲੇ ਆਪ ਵਿਧਾਇਕ ਨੂੰ ਪਾਰਟੀ ’ਚੋਂ ਕੱਢਿਆ

ਮਾਨ ਸਰਕਾਰ ਨੇ ਟ੍ਰਿਪਲ ਐੱਚ ਸਕ੍ਰੀਨਿੰਗ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਹਿੱਸਾ ਬਣਾਇਆ

ਦਿਵਿਆਂਗ ਵਿਅਕਤੀਆਂ ਦੀ ਇੱਜ਼ਤ, ਸੁਰੱਖਿਆ ਅਤੇ ਖੁਦਮੁਖਤਿਆਰੀ ਪੰਜਾਬ ਸਰਕਾਰ ਦੀ ਤਰਜੀਹ : ਡਾ. ਬਲਜੀਤ ਕੌਰ