Friday, October 09, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Chandigarh

ਹਰਪਾਲ ਸਿੰਘ ਚੀਮਾ ਵੱਲੋਂ ਟਰਾਂਸਪੋਰਟ ਅਤੇ ਜਲ ਸਪਲਾਈ ਵਿਭਾਗ ਦੀਆਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ

August 17, 2026 08:44 PM
Rozana Sehaj times
ਚੰਡੀਗੜ੍ਹ :  ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਜੋ ਕਿ ਮੁਲਾਜ਼ਮਾਂ ਦੇ ਮਸਲਿਆਂ ਅਤੇ ਸ਼ਿਕਾਇਤਾਂ ਦੇ ਹੱਲ ਲਈ ਬਣਾਈ ਗਈ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵੀ ਹਨ, ਨੇ ਅੱਜ ਟਰਾਂਸਪੋਰਟ ਅਤੇ ਜਲ ਸਪਲਾਈ ਵਿਭਾਗ ਦੀਆਂ ਮੁਲਾਜ਼ਮ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਮੀਟਿੰਗਾਂ ਦੀ ਪ੍ਰਧਾਨਗੀ ਕੀਤੀ। ਪੰਜਾਬ ਰੋਡਵੇਜ਼ ਪਨਬੱਸ / ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ, ਗ੍ਰਾਮ ਪੰਚਾਇਤ ਜਲ ਸਪਲਾਈ ਪੰਪ ਆਪਰੇਟਰਜ਼ ਐਸੋਸੀਏਸ਼ਨ ਅਤੇ ਸੋਸ਼ਲ ਇੰਪਲਾਈਜ਼ ਯੂਨੀਅਨ ਨਾਲ ਹੋਈਆਂ ਮੀਟਿੰਗਾਂ ਬਾਰੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਆਊਟਸੋਰਸਡ ਪ੍ਰਬੰਧਾਂ ਤੋਂ ਸਿੱਧੇ ਠੇਕਾ ਅਧਾਰਤ ਰੁਜ਼ਗਾਰ ਵਿੱਚ ਤਬਦੀਲੀ ਬਾਰੇ ਯੂਨੀਅਨ ਦੇ ਨੁਮਾਇੰਦਿਆਂ ਵੱਲੋਂ ਉਠਾਏ ਗਏ ਮੁੱਦਿਆਂ ’ਤੇ ਵਿਸਤਾਰ ਨਾਲ ਚਰਚਾ ਕੀਤੀ ਗਈ। ਬਿੱਲ ਪਾਸ ਹੋਣ ਤੋਂ ਬਾਅਦ, ਸਬੰਧਤ ਵਿਭਾਗਾਂ ਵੱਲੋਂ ਲੋੜੀਂਦੀਆਂ ਪ੍ਰਸ਼ਾਸਕੀ ਪ੍ਰਕਿਰਿਆਵਾਂ ਪੂਰੀਆਂ ਕੀਤੀਆਂ ਜਾ ਰਹੀਆਂ ਹਨ, ਜਿਨ੍ਹਾਂ ਨੂੰ ਜਲਦੀ ਹੀ ਅੰਤਿਮ ਰੂપ ਦੇ ਦਿੱਤਾ ਜਾਵੇਗਾ।” ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਇਸ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੰਦਿਆਂ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਵਿਭਾਗਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਇਹ ਯਕੀਨੀ ਬਣਾਉਣ ਕਿ ਸਮੁੱਚੀ ਕਾਰਵਾਈ ਪਾਰਦਰਸ਼ੀ ਅਤੇ ਤੇਜ਼ੀ ਨਾਲ ਨੇਪਰੇ ਚਾੜ੍ਹੀ ਜਾਵੇ ਤਾਂ ਜੋ ਯੋਗ ਆਊਟਸੋਰਸਡ ਵਰਕਰਾਂ ਨੂੰ ਨਵੇਂ ਕਾਨੂੰਨੀ ਦਾਇਰੇ ਦਾ ਲਾਭ ਲੈਣ ਵਿੱਚ ਬੇਲੋੜੀ ਦੇਰੀ ਦਾ ਸਾਹਮਣਾ ਨਾ ਕਰਨਾ ਪਵੇ।” ਯੂਨੀਅਨ ਦੇ ਨੁਮਾਇੰਦਿਆਂ ਨੇ ਕੈਬਨਿਟ ਸਬ-ਕਮੇਟੀ ਨੂੰ ਆਪਣੀਆਂ ਚਿੰਤਾਵਾਂ ਤੋਂ ਜਾਣੂ ਕਰਵਾਇਆ ਅਤੇ ਆਊਟਸੋਰਸਡ ਕਰਮਚਾਰੀਆਂ ਨੂੰ ਠੇਕਾ ਅਧਾਰਤ ਰੁਜ਼ਗਾਰ ਵਿੱਚ ਤਬਦੀਲ ਕਰਨ ਨਾਲ ਸਬੰਧਤ ਉਪਬੰਧਾਂ ਨੂੰ ਸਮੇਂ ਸਿਰ ਲਾਗੂ ਕਰਨ ਦੀ ਮੰਗ ਕੀਤੀ। ਵਿੱਤ ਮੰਤਰੀ ਨੇ ਕਿਹਾ, “ਪੰਜਾਬ ਸਰਕਾਰ ਇਸ ਬਿੱਲ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਅਤੇ ਇਹ ਯਕੀਨੀ ਬਣਾਉਣ ਲਈ ਸਾਰੇ ਜ਼ਰੂਰੀ ਕਦਮ ਚੁੱਕਣ ਲਈ ਵਚਨਬੱਧ ਹੈ ਕਿ ਯੋਗ ਵਰਕਰਾਂ ਨੂੰ ਇਸ ਤਹਿਤ ਮਿਲਦੇ ਲਾਭ ਮਿਲ ਸਕਣ।” 
 

Have something to say? Post your comment

More in Chandigarh

ਮਾਨ ਸਰਕਾਰ ਵੱਲੋਂ ਦੁਕਾਨਦਾਰਾਂ ਨੂੰ ਦੀਵਾਲੀ ਤੋਹਫ਼ਾ

ਵਿਜੀਲੈਂਸ ਬਿਊਰੋ ਨੇ ਪਟਵਾਰੀ ਅਤੇ ਪ੍ਰਾਈਵੇਟ ਏਜੰਟ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

40,000 ਰੁਪਏ ਰਿਸ਼ਵਤ ਲੈਂਦੇ ਉੱਤਰੀ ਰੇਲਵੇ ਦੇ ਸੀਨੀਅਰ ਸੈਕਸ਼ਨ ਇੰਜੀਨੀਅਰ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ

ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 261ਵਾਂ ਦਿਨ: ਪੰਜਾਬ ਪੁਲਿਸ ਵੱਲੋਂ 557 ਥਾਈਂ ਛਾਪੇਮਾਰੀ; 251 ਵਿਅਕਤੀ ਕਾਬੂ

ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਖਰੀਦਣ ਲਈ ਮਾਨ ਸਰਕਾਰ ਵਚਨਬੱਧ: ਡਿਪਟੀ ਸਪੀਕਰ ਰੌੜੀ

ਪੰਜਾਬ ਨਿਵੇਸ਼ਕਾਂ ਲਈ ਬਣੇਗਾ ਮੁੱਖ ਤਰਜੀਹ, ਸਾਰੀਆਂ ਮਨਜ਼ੂਰੀਆਂ ਸਿੰਗਲ ਵਿੰਡੋ ਰਾਹੀਂ: ਭਗਵੰਤ ਸਿੰਘ ਮਾਨ

'ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ' ਤਹਿਤ 3,722 ਕਰੋੜ ਰੁਪਏ ਮਹਿਲਾਵਾਂ ਦੇ ਖਾਤਿਆਂ ਵਿੱਚ ਸਿੱਧੇ ਟਰਾਂਸਫਰ: ਡਾ. ਬਲਜੀਤ ਕੌਰ

50,000 ਰੁਪਏ ਰਿਸ਼ਵਤ ਲੈਂਦੇ ਐਸ.ਡੀ.ਓ. ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਰੰਗੇ ਹੱਥੀਂ ਕਾਬੂ

ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਉੱਘੇ ਅਦਾਕਾਰ ਨਾਨਾ ਪਾਟੇਕਰ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਗੈਂਗਸਟਰਾਂ 'ਤੇ ਵਾਰ ਦਾ 260ਵਾਂ ਦਿਨ: ਪੰਜਾਬ ਪੁਲਿਸ ਵੱਲੋਂ 563 ਥਾਈਂ ਛਾਪੇਮਾਰੀ; 230 ਕਾਬੂ