ਅੰਮ੍ਰਿਤਸਰ : ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵੱਲੋਂ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ 20 ਅਗਸਤ ਨੂੰ ਵੱਖ-ਵੱਖ ਜ਼ਿਲ੍ਹਿਆਂ ਵਿੱਚ ਵੱਡੇ ਇਕੱਠ ਕਰਕੇ ਭਾਰਤ-ਅਮਰੀਕਾ ਟਰੇਡ ਡੀਲ ਵਾਰਤਾ ਰੱਦ ਕਰਵਾਉਣ ਅਤੇ ਪੰਜਾਬ ਸਰਕਾਰ ਦੀ ਲੈਂਡ ਪੂਲਿੰਗ ਨੀਤੀ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਗਿਆ ਹੈ। ਸੂਬਾ ਕਮੇਟੀ ਨੇ ਐਲਾਨ ਕੀਤਾ ਹੈ ਕਿ ਪੰਜਾਬ ਵਿੱਚ ਤਿੰਨ ਕਾਰਪੋਰੇਟ ਦੇ ਵੱਡਿਆ ਅਦਾਰਿਆਂ ਅੱਗੇ ਧਰਨੇ ਦਿੱਤੇ ਜਾਣਗੇ ਸੰਗਰੂਰ ਵਿੱਚ ਪੈਪਸੂ ਦੇ ਪਲਾਂਟ ,ਬਠਿੰਡਾ ਵਿਖੇ ਕਾਰਗਿਲ ਫੈਕਟਰੀ ਅਤੇ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਪਿੰਡ ਮੱਝੂਪੁਰਾ ਵਿਖੇ ਵਿਸ਼ਵ ਬੈਂਕ ਵੱਲੋਂ ਲਗਾਏ ਜਾ ਰਹੇ ਪਾਣੀ ਸਾਫ਼ ਕਰਨ ਦੇ ਪਲਾਂਟ ਅੱਗੇ ਵੱਡਾ ਇਕੱਠ ਕੀਤਾ ਜਾਵੇਗਾ। ਇਸ ਪ੍ਰੋਗਰਾਮ ਦੀਆਂ ਤਿਆਰੀਆਂ ਨੂੰ ਲੈ ਕੇ ਬੀਕੇਯੂ ਏਕਤਾ ਉਗਰਾਹਾਂ ਦੀ ਅਹਿਮ ਮੀਟਿੰਗ 17 ਅਗਸਤ ਸੋਮਵਾਰ ਨੂੰ ਗੁਰਦੁਆਰਾ ਸਾਹਿਬ, ਪਿੰਡ ਜਹਾਂਗੀਰ ਵਿਖੇ ਹੋਈ ਮੀਟਿੰਗ ਦੀ ਇਸ ਦੋਰਾਨ ਡਾਕਟਰ ਪਰਮਿੰਦਰ ਸਿੰਘ ਪੰਡੋਰੀ ਅਤੇ ਸਮੂਹ ਬਲਾਕ ਅਤੇ ਪਿੰਡਾਂ ਇਕਾਈਆਂ ਅਤੇ ਕਿਸਾਨਾਂ-ਮਜ਼ਦੂਰਾਂ ਨੂੰ ਅਪੀਲ ਕੀਤੀ ਕਿ ਮੀਟਿੰਗ ਵਿੱਚ ਸਮੇਂ ਸਿਰ ਪਹੁੰਚ ਕੇ 20 ਅਗਸਤ ਦੇ ਪ੍ਰੋਗਰਾਮ ਦੀ ਲਾਮਬੰਦੀ ਨੂੰ ਮਜ਼ਬੂਤ ਕੀਤਾ ਜਾਵੇ ਅਤੇ 20 ਅਗਸਤ ਨੂੰ ਮੱਝੂਪੁਰਾ ਵਿਖੇ ਹੋਣ ਵਾਲੇ ਵੱਡੇ ਇਕੱਠ ਵਿੱਚ ਆਪਣੀ ਹਾਜ਼ਰੀ ਯਕੀਨੀ ਬਣਾਈ ਜਾਵੇ। ਇਸ ਮੋਕੇ ਮੀਟਿੰਗ ਵਿੱਚ ਵੱਡੀ ਗਿਣਤੀ ਵਿੱਚ ਕਿਸਾਨ ਆਗੂ ਤੇ ਨੋਜਵਾਨ ਪਹੁੰਚੇ ਇਸ ਮੋਕੇ ਕੁਲਬੀਰ ਜੇਠੂਵਾਲ ,ਸਤਿੰਦਰ ਸਿੰਘ ਫਤਹਿਗੜ ਸੁੱਕਰਚੱਕ,ਪ੍ਰਗਟ ਸਿੰਘ ਜਹਾਂਗੀਰ,ਰਾਣਾ ਮਨੇ਼ਸ਼ ,ਲਖਵਿੰਦਰ ਸਿੰਘ ,ਗੁਰਪ੍ਰੀਤ ਸਿੰਘ ਮੂਧਲ ,ਹਰਦੀਪ ਸਿੰਘ ਸੋਹੀ ,ਰਾਜਵਿੰਦਰ ਸਿੰਘ ਸੋਹੀ ,ਅਮਰੀਕ ਸਿੰਘ,ਜਸਵਿੰਦਰ ਸਿੰਘ ਤਸਵੀਰ ਸਿੰਘ ਫੋਜੀ ,ਸਾਹਿਬ ਸਿੰਘ ਆਦਿ ਹਾਜ਼ਰ ਸਨ