ਕੋਟਕਪੂਰਾ : 70ਵੀਆਂ ਪੰਜਾਬ ਰਾਜ ਜ਼ੋਨ ਪੱਧਰ ਸਕੂਲ ਖੇਡਾਂ ਕੋਟਕਪੂਰਾ ਵਿਖੇ ਜੋਨ ਸਕੱਤਰ ਸੁਖਮੀਤ ਸਿੰਘ ਅਤੇ ਖਜ਼ਾਨਚੀ ਹਰਬਿੰਦਰ ਸਿੰਘ ਦੀ ਅਗਵਾਈ ਹੇਠ ਕਰਵਾਈਆਂ ਗਈਆਂ। ਡਰੀਮਲੈਂਡ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕੋਟਕਪੂਰਾ ਦੇ ਵਿਦਿਆਰਥੀਆਂ ਨੇ ਜ਼ੋਨ ਪੱਧਰ ’ਤੇ ਚੱਲ ਰਹੇ ਖੇਡ ਮੁਕਾਬਲਿਆਂ ਵਿੱਚ ਮੱਲਾਂ ਮਾਰ ਕੇ ਸਕੂਲ ਦਾ ਨਾਮਰੌਸ਼ਨ ਕੀਤਾ ਹੈ। ਸਕੂਲ ਦੇ ਚੇਅਰਮੈਨ ਪ੍ਰਕਾਸ਼ ਚੰਦ ਸ਼ਰਮਾ ਨੇ ਦੱਸਿਆ ਕਿ ਕੁਰਾਸ਼ ਦੇ ਮੁਕਾਬਲਿਆਂ ਵਿੱਚ ਸਕੂਲ ਦੇ ਵਿਦਿਆਰਥੀਆਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ ਅਤੇ ਸ਼ਾਨਦਾਰ ਪੁਜੀਸ਼ਨਾਂ ਹਾਸਿਲ ਕੀਤੀਆਂ। ਅੰਡਰ-14 ਵਰਗ ਵਿੱਚ ਸਕੂਲ ਦੇਕੁਰਾਸ਼ ਖਿਡਾਰੀਆਂਇਸ਼ਾਨਤ (ਅੰਡਰ-30 ਕਿਲੋ), ਹਰਸ਼ ਕੁਮਾਰ (40 ਕਿਲੋ), ਓਂਕਾਰਦੀਪ ਸਿੰਘ (45 ਕਿਲੋ), ਅਨਮੋਲਵੀਰ ਸਿੰਘ (50 ਕਿਲੋ), ਕੇਸ਼ਵ (35 ਕਿਲੋ), ਸ਼ੁਭਕਰਨ ਸਿੰਘ (55 ਕਿਲੋ) ਅਤੇ ਏਕਮਜੋਤ ਸਿੰੰੰੰਘ (55 ਕਿਲੋ) ਨੇ ਪਹਿਲਾ ਸਥਾਨ ਹਾਸਿਲ ਕਰਕੇ ਗੋਲਡ ਮੈਡਲ ਪ੍ਰਾਪਤ ਕੀਤੇ। ਇਸ ਮੌਕੇ ਸਕੂਲ ਦੇ ਕੋਚ ਹਰਵਿੰਦਰ ਸਿੰਘ, ਕੰਵਲਪ੍ਰੀਤ ਕੌਰ, ਅਧਿਆਪਕ ਅਨੀਤਾ ਸਿਆਲ, ਰਾਜਵਿੰਦਰ ਕੌਰ, ਨਿਸ਼ਾ ਸਿੰਗਲਾ ਅਤੇ ਪ੍ਰਦੀਪ ਕੁਮਾਰ ਹਾਜ਼ਰ ਸਨ।