Saturday, October 03, 2026
BREAKING NEWS
• ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ

Malwa

ਸਾਈਕਲਿੰਗ ਐਸੋਸੀਏਸ਼ਨ ਆਫ ਪੰਜਾਬ ਵੱਲੋਂ ਦੁੱਖ ਦੀ ਘੜੀ ਵਿੱਚ ਕੋਚ ਸੁਖਵਿੰਦਰ ਸਿੰਘ ਦੇ ਪਰਿਵਾਰ ਦੀ ਹਰ ਸੰਭਵ ਮਦਦ ਦਾ ਭਰੋਸਾ

August 17, 2026 09:09 PM
Arvinder Singh

ਪਟਿਆਲਾ : ਪੰਜਾਬ ਸਾਈਕਲਿੰਗ ਟੀਮ ਅਤੇ ਪੀ.ਆਈ.ਐਸ. ਸੈਂਟਰ (ਪੰਜਾਬੀ ਯੂਨੀਵਰਸਿਟੀ ਪਟਿਆਲਾ) ਦੇ ਸਮਰਪਿਤ ਸਾਈਕਲਿੰਗ ਕੋਚ ਸੁਖਵਿੰਦਰ ਸਿੰਘ ਦੀ ਟ੍ਰੇਨਿੰਗ ਦੌਰਾਨ ਵਾਪਰੇ ਦਰਦਨਾਕ ਸੜਕ ਹਾਦਸੇ ਵਿੱਚ ਹੋਈ ਬੇਵਕਤੀ ਮੌਤ ਨਾਲ ਪੂਰੇ ਖੇਡ ਜਗਤ ਵਿੱਚ ਸੋਗ ਦੀ ਲਹਿਰ ਹੈ। ਸਾਈਕਲਿੰਗ ਐਸੋਸੀਏਸ਼ਨ ਆਫ ਪੰਜਾਬ (CAP) ਨੇ ਇਸ ਦੁੱਖ ਦੀ ਘੜੀ ਵਿੱਚ ਪੀੜਤ ਪਰਿਵਾਰ ਨਾਲ ਡੂੰਘੀ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਹਰ ਸੰਭਵ ਮਦਦ ਅਤੇ ਸਹਿਯੋਗ ਦਾ ਭਰੋਸਾ ਦਿੱਤਾ ਹੈ। ਪਰਿਵਾਰ ਦੀ ਹਰ ਲੋੜ ਅਤੇ ਮਦਦ ਲਈ ਐਸੋਸੀਏਸ਼ਨ ਹਰ ਸੰਭਵ ਯਤਨ ਕਰੇਗੀ।" ਸ਼੍ਰੀ ਜਗਦੀਪ ਸਿੰਘ ਨੇ ਦੱਸਿਆ ਕਿ ਸਾਈਕਲਿਸਟਾਂ ਦੀ ਸੁਰੱਖਿਆ ਲਈ ਸਾਈਕਲਿੰਗ ਫੈਡਰੇਸ਼ਨ ਆਫ ਇੰਡੀਆ (CFI) ਰਾਹੀਂ ਖੇਡ ਮੰਤਰਾਲੇ ਨੂੰ ਵੀ ਠੋਸ ਕਦਮ ਚੁੱਕਣ ਲਈ ਲਿਖਿਆ ਗਿਆ ਹੈ। ਇਸ ਦੁੱਖ ਦਾ ਪ੍ਰਗਟਾਵਾ ਕਰਦਿਆਂ ਐਸੋਸੀਏਸ਼ਨ ਦੇ ਖਜ਼ਾਨਚੀ ਸ਼੍ਰੀ ਬੀ. ਐਸ. ਸੂਦਨ ਨੇ ਕਿਹਾ, "ਕੋਚ ਸੁਖਵਿੰਦਰ ਸਿੰਘ ਦਾ ਜਾਣਾ ਖੇਡ ਜਗਤ ਲਈ ਅਪੂਰਨ ਘਾਟਾ ਹੈ। ਪਰਿਵਾਰ ਨੂੰ ਆਰਥਿਕ ਜਾਂ ਪ੍ਰਸ਼ਾਸਨਿਕ ਪੱਧਰ 'ਤੇ ਜਿਸ ਵੀ ਸਹਿਯੋਗ ਦੀ ਲੋੜ ਹੋਵੇਗੀ, ਐਸੋਸੀਏਸ਼ਨ ਉਸ ਨੂੰ ਪਹਿਲ ਦੇ ਆਧਾਰ 'ਤੇ ਪੂਰਾ ਕਰੇਗੀ।" 

Have something to say? Post your comment