ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਜਨਗਣਨਾ-2027 ਦੇ ਦੂਜੇ ਪੜਾਅ—ਆਬਾਦੀ ਗਿਣਤੀ ਦੀਆਂ ਤਿਆਰੀਆਂ ਸਬੰਧੀ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਮੋਹਾਲੀ ਵਿਖੇ ਡਾ. ਨਵਜੋਤ ਖੋਸਾ, ਆਈ.ਏ.ਐੱਸ., ਡਾਇਰੈਕਟਰ, ਜਨਗਣਨਾ ਸੰਚਾਲਨ, ਪੰਜਾਬ ਦੀ ਪ੍ਰਧਾਨਗੀ ਹੇਠ ਸਮੀਖਿਆ ਮੀਟਿੰਗ ਹੋਈ। ਮੀਟਿੰਗ ਵਿੱਚ ਸ੍ਰੀਮਤੀ ਕੋਮਲ ਮਿੱਤਲ, ਆਈ.ਏ.ਐੱਸ., ਡਿਪਟੀ ਕਮਿਸ਼ਨਰ, ਐਸ.ਏ.ਐਸ. ਨਗਰ, ਸ੍ਰੀ ਸੰਦੀਪ ਸਿੰਘ, ਪੀ.ਸੀ.ਐੱਸ., ਮਿਊਂਸਪਲ ਕਮਿਸ਼ਨਰ, ਐਸ.ਏ.ਐਸ. ਨਗਰ, ਏ.ਡੀ.ਸੀਜ਼, ਐਸ.ਡੀ.ਐਮਜ਼ ਸਮੇਤ ਸਾਰੇ ਸਬੰਧਤ ਅਧਿਕਾਰੀ, ਚਾਰਜ ਅਫ਼ਸਰ ਅਤੇ ਜਨਗਣਨਾ ਕਾਰਜ ਨਾਲ ਜੁੜੇ ਹੋਰ ਅਧਿਕਾਰੀ ਹਾਜ਼ਰ ਸਨ। ਡਾਇਰੈਕਟਰ ਜਨਗਣਨਾ ਸੰਚਾਲਨ ਨੇ ਫੇਜ਼-1 ਦੇ ਜਨਗਣਨਾ ਕਾਰਜ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਚਾਰਜ ਅਫ਼ਸਰਾਂ ਅਤੇ ਫੀਲਡ ਸਟਾਫ਼ ਵੱਲੋਂ ਕੀਤੇ ਸਮਰਪਿਤ ਯਤਨਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਮਿਊਂਸਪਲ ਕਾਰਪੋਰੇਸ਼ਨ ਜਨਗਣਨਾ ਕਾਰਜ ਨੂੰ ਨਿਰਧਾਰਤ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਅਤੇ ਸਹੀ ਤੇ ਭਰੋਸੇਯੋਗ ਅੰਕੜੇ ਇਕੱਤਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹਨ। ਮੀਟਿੰਗ ਦੌਰਾਨ ਜਨਗਣਨਾ-2027 ਦੇ ਦੂਜੇ ਪੜਾਅ—ਆਬਾਦੀ ਗਿਣਤੀ—ਨੂੰ ਸਮੇਂ ਸਿਰ ਅਤੇ ਸੁਚਾਰੂ ਢੰਗ ਨਾਲ ਮੁਕੰਮਲ ਕਰਨ ਲਈ ਵਿਸਥਾਰਤ ਰੋਡਮੈਪ ਅਤੇ ਕਾਰਜ ਯੋਜਨਾ ’ਤੇ ਵੀ ਚਰਚਾ ਕੀਤੀ ਗਈ।