Thursday, October 08, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Chandigarh

ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦਸਤਾਵੇਜ਼ੀ ਫਿਲਮ ਪਿੰਡਾਂ ਵਿੱਚ ਦਿਖਾਈ

August 17, 2026 09:21 PM
Rozana Sehaj times
ਸਾਹਿਬਜ਼ਾਦਾ ਅਜੀਤ ਸਿੰਘ ਨਗਰ :  ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚਲਾਈ ਜਾ ਰਹੀ ਵਿਸ਼ੇਸ਼ ਜਾਗਰੂਕਤਾ ਮੁਹਿੰਮ ਤਹਿਤ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਪਿੰਡ ਨਿਊ ਲਾਂਡਰਾਂ, ਮੌਜਪੁਰ ਅਤੇ ਸ਼ਾਮਪੁਰ ਵਿਖੇ ਵਿਸ਼ੇਸ਼ ਵੈਨ ਰਾਹੀਂ ਐਲ.ਈ.ਡੀ. ਸਕਰੀਨ ’ਤੇ ਦਸਤਾਵੇਜ਼ੀ ਫਿਲਮ ਦਿਖਾਈ ਗਈ। ਇਸ ਮੌਕੇ ਪਿੰਡ ਵਾਸੀਆਂ ਨੂੰ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ, ਉਨ੍ਹਾਂ ਦੀਆਂ ਸਿੱਖਿਆਵਾਂ, ਸਮਾਜਿਕ ਬਰਾਬਰੀ, ਮਨੁੱਖਤਾ, ਆਪਸੀ ਭਾਈਚਾਰੇ ਅਤੇ ਸਾਂਝੀਵਾਲਤਾ ਦੇ ਸੰਦੇਸ਼ ਨਾਲ ਜਾਣੂ ਕਰਵਾਇਆ ਗਿਆ। ਦਸਤਾਵੇਜ਼ੀ ਫਿਲਮ ਰਾਹੀਂ ਗੁਰੂ ਜੀ ਵੱਲੋਂ ਸਮਾਜ ਵਿੱਚ ਫੈਲੀਆਂ ਕੁਰੀਤੀਆਂ ਅਤੇ ਭੇਦਭਾਵ ਨੂੰ ਦੂਰ ਕਰਨ ਲਈ ਦਿੱਤੇ ਗਏ ਮਹਾਨ ਉਪਦੇਸ਼ਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤਾ ਗਿਆ। ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਹ ਜਾਗਰੂਕਤਾ ਮੁਹਿੰਮ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਜਾਰੀ ਰਹੇਗੀ, ਜਿਸ ਤਹਿਤ ਵਿਸ਼ੇਸ਼ ਵੈਨ ਰਾਹੀਂ ਐਲ.ਈ.ਡੀ. ਸਕਰੀਨ ’ਤੇ ਦਸਤਾਵੇਜ਼ੀ ਫਿਲਮ ਦਿਖਾ ਕੇ ਲੋਕਾਂ ਨੂੰ ਗੁਰੂ ਜੀ ਦੀਆਂ ਸਿੱਖਿਆਵਾਂ ਅਤੇ ਮਨੁੱਖਤਾ ਦੀ ਭਲਾਈ ਲਈ ਉਨ੍ਹਾਂ ਦੇ ਸੰਦੇਸ਼ ਤੋਂ ਜਾਣੂ ਕਰਵਾਇਆ ਜਾਵੇਗਾ।
 

Have something to say? Post your comment

More in Chandigarh

ਗੈਂਗਸਟਰਾਂ 'ਤੇ ਵਾਰ ਦਾ 260ਵਾਂ ਦਿਨ: ਪੰਜਾਬ ਪੁਲਿਸ ਵੱਲੋਂ 563 ਥਾਈਂ ਛਾਪੇਮਾਰੀ; 230 ਕਾਬੂ

ਵਿਜੀਲੈਂਸ ਬਿਊਰੋ ਵੱਲੋਂ 4,000 ਰੁਪਏ ਦੀ ਰਿਸ਼ਵਤ ਲੈਂਦਾ ਪਟਵਾਰੀ ਅਤੇ ਉਸ ਦਾ ਏਜੰਟ ਰੰਗੇ ਹੱਥੀਂ ਕਾਬੂ

ਮੋਹਿੰਦਰ ਭਗਤ ਵੱਲੋਂ ਪੰਜਾਬ ਕੋਲਡ ਸਟੋਰੇਜ ਮਾਲਕ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਅਹਿਮ ਮੀਟਿੰਗ

ਖਣਨ ਵਿਭਾਗ ਵੱਲੋਂ ਦੋ ਥਾਈਂ ਗ਼ੈਰ-ਕਾਨੂੰਨੀ ਮਾਈਨਿੰਗ ਦਾ ਪਰਦਾਫ਼ਾਸ਼: ਗੋਇਲ

ਅੰਤਰਰਾਸ਼ਟਰੀ ਦੌਰੇ ਤੋਂ ਬਾਅਦ ਸਪੀਕਰ ਸੰਧਵਾਂ ਨੇ ਪੰਜਾਬ ਦੇ ਲੋਕਾਂ ਦੀ ਸੇਵਾ ਮੁੜ ਸ਼ੁਰੂ ਕੀਤੀ

ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਸਰਕਾਰ ਚੁੱਕੇਗੀ ਸਾਰੇ ਕਾਨੂੰਨੀ ਤੇ ਸੰਵਿਧਾਨਕ ਕਦਮ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧਰਮ ਯੁੱਧ ਮੋਰਚੇ ਦੇ ਵਫ਼ਦ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਕੀਤੀ ਮੁਲਾਕਾਤ

30,000 ਰੁਪਏ ਰਿਸ਼ਵਤ ਲੈਂਦਾ ਸਬ-ਡਿਵੀਜ਼ਨਲ ਇੰਜੀਨੀਅਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

ਮਾਨ ਸਰਕਾਰ ਨੇ ‘ਬਿੱਲ ਲਿਆਓ ਇਨਾਮ ਪਾਓ’ ਸਕੀਮ ਵਿੱਚ ਕੀਤਾ ਵਾਧਾ

ਮਾਨ ਸਰਕਾਰ ਸੂਬਾ ਵਾਸੀਆਂ ਨੂੰ ਸਾਫ਼ ਤੇ ਸ਼ੁਧ ਪੀਣਯੋਗ ਪਾਣੀ ਮੁਹੱਈਆ ਕਰਵਾਉਣ ਲਈ ਵਚਨਬੱਧ: ਮੁੰਡੀਆਂ