Saturday, October 03, 2026
BREAKING NEWS
• ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ

Malwa

ਮਾਨ ਸਰਕਾਰ ਨੇ ਖੇਡਾਂ ਵਤਨ ਪੰਜਾਬ ਦੀਆਂ ਨਾਲ ਪੰਜਾਬ ਨੂੰ ਖੇਡਾਂ 'ਚ ਬਣਾਇਆ ਮੋਹਰੀ : ਪੰਨੂ

August 17, 2026 09:28 PM
Arvinder Singh

ਪਟਿਆਲਾ   : ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ 'ਖੇਡਾਂ ਵਤਨ ਪੰਜਾਬ ਦੀਆਂ' ਦੇ ਸੀਜ਼ਨ-4 ਦੇ ਮਸ਼ਾਲ ਮਾਰਚ ਨੂੰ ਰਾਤ ਪਟਿਆਲਾ ਠਹਿਰਾਉ ਉਪਰੰਤ ਅੱਜ ਰਿੰਕ ਹਾਲ ਬਾਰਾਂਦਰੀ ਤੋਂ ਅਗਲੇ ਪੜਾਅ ਫ਼ਤਹਿਗੜ੍ਹ ਸਾਹਿਬ ਲਈ ਰਵਾਨਾ ਕੀਤਾ ਗਿਆ। ਇਸ ਮੌਕੇ ਆਮ ਆਦਮੀ ਪਾਰਟੀ ਦੇ ਸੂਬਾ ਜਨਰਲ ਸਕੱਤਰ ਤੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਿਹਾ ਕਿ ਖੇਡਾਂ ਵਤਨ ਪੰਜਾਬ ਦੀਆਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚ ਖੇਡਾਂ ਦਾ ਸੱਭਿਆਚਾਰ ਪੈਦਾ ਕਰਨ ਅਤੇ ਪੰਜਾਬ ਨੂੰ ਖੇਡਾਂ ਵਿੱਚ ਦੇਸ਼ ਦਾ ਨੰਬਰ ਇਕ ਸੂਬਾ ਪੈਦਾ ਕਰਨ ਦੇ ਸੁਫ਼ਨੇ ਨੂੰ ਹਕੀਕੀ ਰੂਪ ਦਿੱਤਾ ਹੈ। ਇਸ ਮੌਕੇ ਪੀ.ਆਰ.ਟੀ.ਸੀ ਚੇਅਰਮੈਨ ਹਰਪਾਲ ਜੁਨੇਜਾ, ਜ਼ਿਲ੍ਹਾ ਯੋਜਨਾ ਕਮੇਟੀ ਚੇਅਰਮੈਨ ਤੇਜਿੰਦਰ ਮਹਿਤਾ, ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਕੋਆਰਡੀਨੇਟਰ ਯਾਦਵਿੰਦਰ ਸਿੰਘ ਗੋਲਡੀ ਤੇ ਏ.ਡੀ.ਸੀ ਦਮਨਜੀਤ ਸਿੰਘ ਮਾਨ ਵੀ ਪੁੱਜੇ ਹੋਏ ਸਨ। ਬਲਤੇਜ ਸਿੰਘ ਪੰਨੂ ਨੇ ਕਿਹਾ ਕਿ ਖੇਡਾਂ ਨੇ ਰਾਜ ਅੰਦਰ ਨਸ਼ਿਆਂ 'ਤੇ ਲਗਾਮ ਕਸਣ 'ਚ ਵੀ ਅਹਿਮ ਭੂਮਿਕਾ ਨਿਭਾਈ ਹੈ। ਉਨ੍ਹਾਂ ਕਿਹਾ ਕਿ ਪਿਛਲੇ ਚਾਰ ਸਾਲਾਂ 'ਚ ਰਾਜ ਅੰਦਰ 3100 ਖੇਡ ਸਟੇਡੀਅਮ ਬਣੇ ਹਨ ਅਤੇ ਇਹ ਖੇਡਾਂ ਸਾਡੇ ਸੂਬੇ ਦੇ ਲੋਕਾਂ ਦੀ ਤਿੰਨ ਪੀੜ੍ਹੀਆਂ ਨੂੰ ਇੱਕੋ ਜਗ੍ਹਾ ਖੇਡਣ ਦਾ ਮੌਕਾ ਦੇ ਰਹੀਆਂ ਹਨ। ਜ਼ਿਲ੍ਹਾ ਖੇਡ ਅਫ਼ਸਰ ਨਵਜੋਤ ਸਿੰਘ ਧਾਲੀਵਾਲ ਨੇ ਦੱਸਿਆ ਕਿ ਖੇਡਾਂ ਵਤਨ ਪੰਜਾਬ ਦੀਆਂ ਦੌਰਾਨ ਬਲਾਕ ਪੱਧਰ 'ਤੇ 5 ਖੇਡਾਂ, ਕਬੱਡੀ, ਖੋ-ਖੋ, ਵਾਲੀਬਾਲ, ਫੁਟਬਾਲ ਤੇ ਅਥਲੈਟਿਕਸ ਦੇ ਮੁਕਾਬਲੇ ਕਰਵਾਏ ਜਾਣਗੇ, ਜ਼ਿਲ੍ਹਾ ਪੱਧਰ 'ਤੇ 28 ਅਤੇ ਰਾਜ ਪੱਧਰ 'ਤੇ 38 ਖੇਡਾਂ ਦੇ ਮੁਕਾਬਲੇ ਹੋਣਗੇ।

Have something to say? Post your comment