Saturday, October 03, 2026
BREAKING NEWS
• ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ

Malwa

ਹਾਈ ਕੋਰਟ ਦੇ ਨਿਰਦੇਸ਼ਾਂ ਮੁਤਾਬਕ ਅਬਲੋਵਾਲ ਵਿਖੇ ਸੜਕ ਦਾ ਕੰਮ ਜਲਦ ਮੁਕੰਮਲ ਕਰਕੇ ਡੇਅਰੀ ਫਾਰਮਰਜ਼ ਨੂੰ ਸ਼ਿਫਟ ਕੀਤਾ ਜਾਵੇ: ਡਾ. ਅਗਰਵਾਲ

August 17, 2026 09:32 PM
Arvinder Singh

ਪਟਿਆਲਾ  : ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮਾਣਯੋਗ ਹਾਈ ਕੋਰਟ ਦੇ ਨਿਰਦੇਸ਼ਾਂ ਅਨੁਸਾਰ ਅਬਲੋਵਾਲ ਵਿਖੇ ਚੱਲ ਰਹੇ ਸੜਕ ਦੇ ਕੰਮ ਨੂੰ ਤੇਜ਼ੀ ਨਾਲ ਮੁਕੰਮਲ ਕੀਤਾ ਜਾਵੇ, ਤਾਂ ਜੋ ਸ਼ਹਿਰ ਅੰਦਰ ਚੱਲ ਰਹੇ ਡੇਅਰੀ ਫਾਰਮਾਂ ਨੂੰ ਜਲਦ ਤੋਂ ਜਲਦ ਅਬਲੋਵਾਲ ਵਿਖੇ ਸ਼ਿਫਟ ਕਰਨ ਦੀ ਪ੍ਰਕਿਰਿਆ ਨੂੰ ਅੱਗੇ ਵਧਾਇਆ ਜਾ ਸਕੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਅਬਲੋਵਾਲ ਵਿਖੇ ਡੇਅਰੀ ਫਾਰਮਰਜ਼ ਨੂੰ ਤਬਦੀਲ ਕਰਨ ਲਈ ਬੁਨਿਆਦੀ ਸਹੂਲਤਾਂ ਦਾ ਵਿਕਾਸ ਕਰਨਾ ਜ਼ਰੂਰੀ ਹੈ। ਇਸ ਦੇ ਮੱਦੇਨਜ਼ਰ ਸੜਕ ਦਾ ਕੰਮ ਪਹਿਲ ਦੇ ਆਧਾਰ ’ਤੇ ਪੂਰਾ ਕੀਤਾ ਜਾਣਾ ਚਾਹੀਦਾ ਹੈ, ਤਾਂ ਜੋ ਡੇਅਰੀ ਫਾਰਮਰਜ਼ ਨੂੰ ਉੱਥੇ ਤਬਦੀਲ ਕਰਨ ਵਿੱਚ ਕਿਸੇ ਕਿਸਮ ਦੀ ਰੁਕਾਵਟ ਨਾ ਆਵੇ। ਉਨ੍ਹਾਂ ਕਿਹਾ ਕਿ ਸਬੰਧਤ ਅਧਿਕਾਰੀ ਆਪਸੀ ਤਾਲਮੇਲ ਨਾਲ ਕੰਮ ਕਰਦਿਆਂ ਨਿਰਮਾਣ ਕਾਰਜ ਦੀ ਲਗਾਤਾਰ ਨਿਗਰਾਨੀ ਕਰਨ ਅਤੇ ਕੰਮ ਦੀ ਗੁਣਵੱਤਾ ਦੇ ਨਾਲ-ਨਾਲ ਸਮੇਂ ਸਿਰ ਮੁਕੰਮਲ ਹੋਣ ਨੂੰ ਵੀ ਯਕੀਨੀ ਬਣਾਉਣ। ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਸ਼ਹਿਰ ਵਿੱਚ ਡੇਅਰੀ ਫਾਰਮਾਂ ਨੂੰ ਨਿਰਧਾਰਤ ਸਥਾਨ ’ਤੇ ਤਬਦੀਲ ਕਰਨ ਨਾਲ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਸਫ਼ਾਈ, ਆਵਾਜਾਈ ਅਤੇ ਵਾਤਾਵਰਣ ਨਾਲ ਸਬੰਧਤ ਸਮੱਸਿਆਵਾਂ ਨੂੰ ਘਟਾਉਣ ਵਿੱਚ ਮਦਦ ਮਿਲੇਗੀ। ਗੌਰਤਲਬ ਹੈ ਕਿ ਹਾਈ ਕੋਰਟ ਵੱਲੋਂ ਨਗਰ ਨਿਗਮ ਨੂੰ ਇਹ ਨਿਰਦੇਸ਼ ਦਿੱਤੇ ਗਏ ਹਨ ਕਿ ਸੜਕ ਦਾ ਕੰਮ ਪੂਰਾ ਹੋਣ ਉਪਰੰਤ ਡੇਅਰੀ ਮਾਲਕਾਂ ਨੂੰ ਡੇਅਰੀ ਸ਼ਿਫਟ ਕਰਨ ਲਈ ਕਿਹਾ ਜਾਵੇ। ਨਗਰ ਨਿਗਮ ਨੇ ਦੱਸਿਆ ਕਿ ਇਹ ਕੰਮ ਆਉਣ ਵਾਲੇ ਕੁਝ ਹਫਤਿਆਂ 'ਚ ਪੂਰਾ ਹੋਣ ਦੀ ਉਮੀਦ ਹੈ। 

Have something to say? Post your comment