Thursday, November 19, 2026
BREAKING NEWS
• ਮੁੱਖ ਮੰਤਰੀ ਤੀਰਥ ਯਾਤਰਾ ਦੀਆਂ ਦੋ ਬੱਸਾਂ ਦੀ ਤਰਨ ਤਾਰਨ ਵਿੱਚ ਟੱਕਰ; 4 ਦੀ ਮੌਤ, 18 ਜ਼ਖ਼ਮੀ • ਐਡਵੋਕੇਟ ਧਾਮੀ ਦੇ ਸਿਰ ਸਜ ਸਕਦਾ ਹੈ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਦਾ ਤਾਜ਼ • ਅਵਾਰਾ ਪਸ਼ੂ ਨੇ ਲਈ ਨੌਜਵਾਨ ਦੀ ਜਾਨ  • ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਧਮਕੀ, 7 ਕਰੋੜ ਰੁਪਏ ਮੰਗੇ • ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ • ਸਾਲ 2030 ਵਿੱਚ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ : ਭਗਵੰਤ ਸਿੰਘ ਮਾਨ • ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ

Malwa

ਮੱਛੀ ਵਿਕ੍ਰੇਤਾਵਾਂ ਨੂੰ ਨਵੀਂ ਮੱਛੀ ਮੰਡੀ ’ਚ ਸ਼ਿਫਟ ਕਰਵਾਉਣ ਲਈ ਡੀਸੀ ਦੇ ਨਗਰ ਨਿਗਮ ਨੂੰ ਨਿਰਦੇਸ਼

August 17, 2026 09:35 PM
Arvinder Singh

ਪਟਿਆਲਾ  : ਪਟਿਆਲਾ ਸ਼ਹਿਰ ਵਿੱਚ ਅਣਅਧਿਕਾਰਿਤ ਤੌਰ ’ਤੇ ਮੱਛੀ ਵੇਚਣ ਵਾਲਿਆਂ ਨੂੰ 31 ਅਗਸਤ 2026 ਤੱਕ ਨਵੀਂ ਮੱਛੀ ਮੰਡੀ ਵਿਖੇ ਸ਼ਿਫਟ ਕਰਨਾ ਯਕੀਨੀ ਬਣਾਇਆ ਜਾਵੇ। ਇਸ ਗੱਲ ਦਾ ਪ੍ਰਗਟਾਵਾ ਅੱਜ ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਨਗਰ ਨਿਗਮ ਤੇ ਜ਼ਿਲ੍ਹਾ ਮੱਛੀ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਮੱਛੀ ਮਾਰਕੀਟ ਤੋਂ ਬਾਹਰ ਮੱਛੀ ਵੇਚਣ ਵਾਲੇ ਵਿਕ੍ਰੇਤਾਵਾਂ ਵਿਰੁੱਧ ਨਿਯਮਾਂ ਅਨੁਸਾਰ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਡਾ. ਹਿਮਾਂਸ਼ੂ ਅਗਰਵਾਲ ਨੇ ਨਗਰ ਨਿਗਮ ਪਟਿਆਲਾ, ਮੱਛੀ ਪਾਲਣ ਵਿਭਾਗ, ਜ਼ਿਲ੍ਹਾ ਮੱਛੀ ਅਫ਼ਸਰ, ਸਕੱਤਰ ਮਾਰਕੀਟ ਕਮੇਟੀ ਅਤੇ ਫੂਡ ਸੇਫ਼ਟੀ ਵਿਭਾਗ ਦੀ ਸਾਂਝੀ ਟੀਮ ਬਣਾਕੇ ਨਿਯਮਤ ਚੈਕਿੰਗ ਕਰਨ ਦੇ ਵੀ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵਿਕ੍ਰੇਤਾ ਮੌਕੇ ’ਤੇ ਨਿਯਮਾਂ ਦੀ ਉਲੰਘਣਾ ਕਰਦਾ ਪਾਇਆ ਜਾਂਦਾ ਹੈ ਤਾਂ ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ। ਡਿਪਟੀ ਕਮਿਸ਼ਨਰ ਨੇ ਸਕੱਤਰ ਮਾਰਕੀਟ ਕਮੇਟੀ ਅਤੇ ਜ਼ਿਲ੍ਹਾ ਮੱਛੀ ਅਫ਼ਸਰ ਨੂੰ ਸ਼ਹਿਰ ਦੀਆਂ ਵੱਖ-ਵੱਖ ਥਾਵਾਂ ’ਤੇ ਮੱਛੀ ਵੇਚਣ ਵਾਲੇ ਵਿਕ੍ਰੇਤਾਵਾਂ ਨੂੰ ਮੱਛੀ ਮਾਰਕੀਟ ਪਟਿਆਲਾ ਵਿਖੇ ਫੜ੍ਹੀਆਂ ਅਲਾਟ ਕਰਨ ਲਈ ਲੋੜੀਂਦੀ ਕਾਰਵਾਈ ਕਰਨ ਦੇ ਨਿਰਦੇਸ਼ ਵੀ ਦਿੱਤੇ। ਉਨ੍ਹਾਂ ਦੱਸਿਆ ਕਿ ਫੜ੍ਹੀਆਂ ਅਲਾਟ ਕਰਨ ਲਈ ਚਾਹਵਾਨ ਪ੍ਰਾਰਥੀ 21 ਅਗਸਤ 2026 ਤਕ ਅਪਲਾਈ ਕਰ ਸਕਦੇ ਹਨ ਅਤੇ 24 ਅਗਸਤ 2026 ਨੂੰ ਮੱਛੀ ਮਾਰਕੀਟ ਪਟਿਆਲਾ ਵਿਖੇ ਫੜ੍ਹੀਆਂ ਅਲਾਟ ਕਰਨ ਦੀ ਕਾਰਵਾਈ ਕੀਤੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੱਛੀ ਦੀ ਵਿਕਰੀ ਲਈ ਨਿਰਧਾਰਤ ਮਾਰਕੀਟ ਵਿੱਚ ਸਫ਼ਾਈ ਅਤੇ ਨਿਯਮਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ, ਤਾਂ ਜੋ ਸ਼ਹਿਰ ਵਿੱਚ ਸਾਫ਼-ਸੁਥਰਾ ਵਾਤਾਵਰਣ ਬਣਾਈ ਰੱਖਣ ਦੇ ਨਾਲ-ਨਾਲ ਮੱਛੀ ਵਿਕ੍ਰੇਤਾਵਾਂ ਨੂੰ ਵੀ ਸੁਚੱਜੀ ਥਾਂ ਮੁਹੱਈਆ ਕਰਵਾਈ ਜਾ ਸਕੇ। 

Have something to say? Post your comment

More in Malwa

ਭਗਵੰਤ ਸਿੰਘ ਮਾਨ ਵੱਲੋਂ ਆਨਲਾਈਨ ਜਨਗਣਨਾ ਦੇ ਦੂਜੇ ਪੜਾਅ ਦੀ ਸ਼ੁਰੂਆਤ

ਇੱਕ ਲੱਖ ਰੈਪਰਾਂ ਤੋਂ ਲੈ ਕੇ ਰਾਜ-ਪੱਧਰੀ ਲਹਿਰ ਤੱਕ: ਪੰਜਾਬ ਦੇ ਨੌਜਵਾਨ "ਪਲਾਸਟਿਕ ਚੈਂਪੀਅਨ" ਅਗਵਾਈ ਕਰਨ ਲੱਗੇ

ਅਵਾਰਾ ਪਸ਼ੂ ਨੇ ਲਈ ਨੌਜਵਾਨ ਦੀ ਜਾਨ 

2027 ਵਿੱਚ ਲੋਕ ਮੁੜ ‘ਆਪ’ ਦੀ ਸਰਕਾਰ ਬਣਾ ਕੇ ਪੰਜਾਬ ਦਾ ਵਿਕਾਸ ਜਾਰੀ ਰੱਖਣਗੇ : ਭਗਵੰਤ ਸਿੰਘ ਮਾਨ

ਦੋ ਰੋਜ਼ਾ ਚੌਥੀ ਕੈਡੇਟ ਜੂਨੀਅਰ ਸਟੇਟ ਕੁਰਾਸ਼ ਚੈਂਪੀਅਨਸ਼ਿਪ ਕਰਵਾਈ

ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਡਾਕੂਮੈਂਟਰੀ , ਨਿਹੋਲਕਾ ਅਤੇ ਰਤਨਗੜ੍ਹ ਸਿੰਬਲ ਵਿਖੇ ਦਿਖਾਈ ਗਈ

ਸ੍ਰੀ ਹਨੂੰਮਾਨ ਪ੍ਰਗਟਯੋਤਸਵ ਮੌਕੇ ਪਟਿਆਲਾ ਵਿਖੇ ਧਾਰਮਿਕ ਸਮਾਗਮ ਅਤੇ ਵਿਸ਼ਾਲ ਭੰਡਾਰੇ ਦਾ ਆਯੋਜਨ

ਲੋਕ ‘ਆਪ’ ਨੂੰ ਪੰਜਾਬ ਦਾ ਵਿਕਾਸ ਜਾਰੀ ਰੱਖਣ ਲਈ ਇਕ ਹੋਰ ਮੌਕਾ ਦੇਣਗੇ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਰਾਜਾ ਬੀਰਕਲਾਂ ਦੇ ਘਰ ਪੁੱਜੇ ਮੈਡਮ ਹੇਨਾ ਕਾਮਰੇ  

ਮੁੱਖ ਮੰਤਰੀ ਦੇ ਦੌਰੇ ਤੋਂ ਪਹਿਲਾਂ ਹਰਪਾਲ ਖਡਿਆਲ ਘਰ 'ਚ ਨਜ਼ਰਬੰਦ