Saturday, October 03, 2026
BREAKING NEWS
• ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ

Malwa

ਆਜ਼ਾਦੀ ਦਿਵਸ ਮੌਕੇ ਪੀ ਆਰ ਟੀ ਸੀ ਦੇ ਮੁਲਾਜਮਾਂ ਦਾ ਵਧੀਆ ਸੇਵਾਵਾਂ ਲਈ ਕੀਤਾ ਧੰਨਵਾਦ : ਚੇਅਰਮੈਨ ਜੁਨੇਜਾ

August 17, 2026 09:43 PM
Arvinder Singh

ਪਟਿਆਲਾ :  ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ (ਪੀਆਰਟੀਸੀ) ਦੇ ਮੁੱਖ ਦਫ਼ਤਰ ਪਟਿਆਲਾ ਵਿਖੇ ਅੱਜ 80ਵਾਂ ਆਜ਼ਾਦੀ ਦਿਵਸ ਪੂਰੇ ਉਤਸ਼ਾਹ, ਦੇਸ਼ਭਗਤੀ ਅਤੇ ਸ਼ਰਧਾ ਦੀ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਪੀਆਰਟੀਸੀ ਦੇ ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ ਵੱਲੋਂ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ । ਕੌਮੀ ਝੰਡਾ ਲਹਿਰਾਉਣ ਉਪਰੰਤ ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ ਵੱਲੋਂ ਪੀਆਰਟੀਸੀ ਵਿੱਚ ਆਪਣੀ ਡਿਊਟੀ ਇਮਾਨਦਾਰੀ, ਮਿਹਨਤ ਅਤੇ ਤਨਦੇਹੀ ਨਾਲ ਨਿਭਾਉਂਦਿਆਂ ਵਿਭਾਗ ਦੀ ਬਿਹਤਰੀ ਵਿੱਚ ਯੋਗਦਾਨ ਪਾਉਣ ਵਾਲੇ ਮੁਲਾਜ਼ਮਾਂ ਨੂੰ ਸਨਮਾਨਿਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਕਿਸੇ ਵੀ ਵਿਭਾਗ ਦੀ ਸਫਲਤਾ ਉਸ ਦੇ ਮੁਲਾਜ਼ਮਾਂ ਦੀ ਮਿਹਨਤ ਅਤੇ ਸਮਰਪਣ ਨਾਲ ਹੀ ਸੰਭਵ ਹੁੰਦੀ ਹੈ ਅਤੇ ਪੀਆਰਟੀਸੀ ਦਾ ਹਰ ਕਰਮਚਾਰੀ ਵਿਭਾਗ ਦੇ ਪਰਿਵਾਰ ਦਾ ਅਹਿਮ ਹਿੱਸਾ ਹੈ। ਪੀਆਰਟੀਸੀ ਨੂੰ ਹੋਰ ਮਜ਼ਬੂਤ ਅਤੇ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰਨ ਵਾਲੀ ਸੰਸਥਾ ਬਣਾਉਣ ਲਈ ਆਪਣਾ ਵਡਮੁੱਲਾ ਯੋਗਦਾਨ ਪਾਉਣ। ਇਸ ਦੇ ਨਾਲ ਹੀ ਪਟਿਆਲਾ ਵਾਸੀਆਂ ਦੀ ਮੰਗ ਅਨੁਸਾਰ ਪੁਰਾਣੇ ਬੱਸ ਅੱਡੇ ਦਾ ਨਵੀਨੀਕਰਨ ਕਰਕੇ ਇਸ ਨੂੰ ਨਵੀਨਤਮ ਤਕਨਾਲੋਜੀ ਅਤੇ ਆਧੁਨਿਕ ਸਹੂਲਤਾਂ ਨਾਲ ਜਲਦ ਲੋਕਾਂ ਨੂੰ ਸਮਰਪਿਤ ਕੀਤਾ ਜਾਵੇਗਾ। ਇਸ ਉਪਰੰਤ ਆਜ਼ਾਦੀ ਦਿਵਸ ਦੀ ਖੁਸ਼ੀ ਸਾਂਝੀ ਕਰਦਿਆਂ ਪੀਆਰਟੀਸੀ ਪਰਿਵਾਰ ਵੱਲੋਂ ਦੇਸ਼ ਦੀ ਏਕਤਾ, ਅਖੰਡਤਾ ਅਤੇ ਤਰੱਕੀ ਲਈ ਆਪਣੀ ਜ਼ਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਉਣ ਦਾ ਸੰਕਲਪ ਵੀ ਲਿਆ ਗਿਆ।

Have something to say? Post your comment