ਐਸ.ਏ.ਐਸ. ਨਗਰ (ਮੋਹਾਲੀ) : ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਅੱਜ ਪੰਜਾਬ ਮੰਡੀ ਬੋਰਡ ਦੇ ਮੁੱਖ ਦਫ਼ਤਰ ਵਿਖੇ ਹੋਈ ਮੀਟਿੰਗ ਦੌਰਾਨ ਸੂਬੇ ਭਰ ਦੀਆਂ ਮੰਡੀਆਂ, ਲਿੰਕ ਸੜਕਾਂ ਅਤੇ ਵੱਖ-ਵੱਖ ਵਿਕਾਸ ਕਾਰਜਾਂ ਦੀ ਵਿਸਥਾਰਪੂਰਵਕ ਸਮੀਖਿਆ ਕੀਤੀ। ਉਨ੍ਹਾਂ ਅਧਿਕਾਰੀਆਂ ਨੂੰ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਅਤੇ ਕੰਮਾਂ ਦੀ ਗੁਣਵੱਤਾ ਨੂੰ ਯਕੀਨੀ ਬਣਾਉਣ ਲਈ ਹਦਾਇਤਾਂ ਦਿੱਤੀਆਂ। ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬਾ ਵਾਸੀਆਂ ਨੂੰ ਬਿਹਤਰ ਆਵਾਜਾਈ ਸਹੂਲਤਾਂ ਮੁਹੱਈਆ ਕਰਵਾਉਣ ਲਈ ਮਿਆਰੀ ਸੜਕਾਂ ਦੇ ਨਿਰਮਾਣ ਅਤੇ ਨਵੀਨੀਕਰਨ ਦੇ ਨਾਲ-ਨਾਲ ਕਿਸਾਨਾਂ ਨੂੰ ਮੰਡੀਆਂ ਵਿੱਚ ਬਿਹਤਰ ਅਤੇ ਆਧੁਨਿਕ ਸਹੂਲਤਾਂ ਦੇਣ ਲਈ ਵਚਨਬੱਧ ਹੈ। ਚੇਅਰਮੈਨ ਨੇ ਦੱਸਿਆ ਕਿ ਪੰਜਾਬ ਮੰਡੀ ਬੋਰਡ ਵੱਲੋਂ ਸੂਬੇ ਵਿੱਚ ਅਤਿ-ਆਧੁਨਿਕ ਰਿਟੇਲ ਫ਼ਲ ਅਤੇ ਸਬਜੀ ਮੰਡੀਆਂ ਨੂੰ ਵਿਕਸਤ ਕਰਨ ਦੀ ਯੋਜਨਾ ਤਹਿਤ ਪਹਿਲੇ ਪੜਾਅ ਵਿੱਚ 5 ਅਤਿ-ਆਧੁਨਿਕ ਰਿਟੇਲ ਮੰਡੀਆਂ ਤਿਆਰ ਕੀਤੀਆਂ ਜਾਣਗੀਆਂ। ਇਨ੍ਹਾਂ ਮੰਡੀਆਂ ਵਿੱਚ ਸਾਫ਼-ਸਫ਼ਾਈ, ਬਿਜਲੀ, ਪਾਣੀ, ਪਲੇਟਫਾਰਮ ਅਤੇ ਹੋਰ ਲੋੜੀਂਦੀਆਂ ਬੁਨਿਆਦੀ ਸਹੂਲਤਾਂ ਦੇ ਪੁਖ਼ਤਾ ਪ੍ਰਬੰਧ ਕੀਤੇ ਜਾਣਗੇ। ਇਸ ਸਹੂਲਤ ਰਾਹੀਂ ਕਰੀਬ 77 ਲੱਖ ਰੁਪਏ ਦੀ ਆਮਦਨ ਹੋਈ ਹੈ। ਚੇਅਰਮੈਨ ਨੇ ਲੋਕਾਂ ਤੱਕ ਇਸ ਸਹੂਲਤ ਬਾਰੇ ਵੱਧ ਤੋਂ ਵੱਧ ਜਾਣਕਾਰੀ ਪਹੁੰਚਾਉਣ ਦੀ ਹਦਾਇਤ ਦਿੱਤੀ, ਤਾਂ ਜੋ ਮੰਡੀਆਂ ਦੇ ਕਵਰ ਸ਼ੈੱਡਾਂ ਦੀ ਵੱਧ ਤੋਂ ਵੱਧ ਵਰਤੋਂ ਹੋਣ ਦੇ ਨਾਲ-ਨਾਲ ਮੰਡੀ ਬੋਰਡ ਦੀ ਆਮਦਨ ਵਿੱਚ ਵੀ ਵਾਧਾ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਨਵਿਆਉਣਯੋਗ ਊਰਜਾ ਦੀ ਵਰਤੋਂ ਨੂੰ ਉਤਸ਼ਾਹਿਤ ਕਰਨਾ ਵਾਤਾਵਰਣ ਦੀ ਸੰਭਾਲ ਦੇ ਨਾਲ-ਨਾਲ ਬਿਜਲੀ ਦੇ ਖਰਚਿਆਂ ਨੂੰ ਘਟਾਉਣ ਵੱਲ ਵੀ ਇੱਕ ਮਹੱਤਵਪੂਰਨ ਕਦਮ ਹੈ।