Saturday, October 10, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Malwa

ਭਾਰਤੀ ਕਮਿਊਨਿਸਟ ਪਾਰਟੀ ਦੀ ਪਿੰਡਾਂ ਵਿੱਚ ਜਨ ਸੰਪਰਕ ਮੁਹਿੰਮ ਤੇਜ਼ੀ ਨਾਲ ਜਾਰੀ

August 17, 2026 10:02 PM
Rozana Sehaj times
ਕੋਟਕਪੂਰਾ :  ਭਾਰਤੀ ਕਮਿਊਨਿਸਟ ਪਾਰਟੀ ਵੱਲੋਂ 1 ਸਤੰਬਰ ਨੂੰ ਰਾਮ ਲੀਲ੍ਹਾ ਮੈਦਾਨ ਨਵੀਂ ਦਿੱਲੀ ਵਿਖੇ 'ਬਦਲਾਅ ਜ਼ਰੂਰੀ ਹੈ' ਦੇ ਨਾਅਰੇ ਨੂੰ ਮੁੱਖ ਰੱਖਦਿਆਂ ਕੌਮੀ ਰੈਲੀ ਕੀਤੀ ਜਾ ਰਹੀ ਹੈ, ਇਸ ਰੈਲੀ ਦੀ ਤਿਆਰੀ ਵਾਸਤੇ ਜ਼ਿਲ੍ਹਾ ਫਰੀਦਕੋਟ ਦੇ ਪਿੰਡਾਂ ਵਿੱਚ ਜਨ ਸੰਪਰਕ ਮੁਹਿੰਮ ਤੇਜ਼ੀ ਨਾਲ ਜਾਰੀ ਹੈ। ਅੱਜ ਪਿੰਡ ਧੂੜਕੋਟ, ਕੋਟਸੁਖੀਆ, ਗੋਲੇਵਾਲਾ, ਪਿਪਲੀ ਨਵੀਂ ਅਤੇ ਢੁੱਡੀ ਵਿਖੇ ਲੋਕਾਂ ਦੇ ਇਕੱਠਾਂ ਨੂੰ ਸੰਬੋਧਨ ਕਰਦਿਆਂ ਪਾਰਟੀ ਦੇ ਜ਼ਿਲ੍ਹਾ ਵਿੱਤ ਸਕੱਤਰ ਗੁਰਚਰਨ ਸਿੰਘ ਮਾਨ, ਕੁੱਲ ਹਿੰਦ ਕਿਸਾਨ ਸਭਾ ਜ਼ਿਲ੍ਹਾ ਫਰੀਦਕੋਟ ਦੇ ਪ੍ਰਧਾਨ ਸੁਖਜਿੰਦਰ ਸਿੰਘ ਤੂੰਬੜਭੰਨ, ਨਰੇਗ ਰੋਜ਼ਗਰ ਪ੍ਰਾਪਤੀ ਮਜ਼ਦੂਰ ਯੂਨੀਅਨ ਜ਼ਿਲ੍ਹਾ ਫਰੀਦਕੋਟ ਦੇ ਪ੍ਰਧਾਨ ਕਾਮਰੇਡ ਵੀਰ ਸਿੰਘ ਕੰਮੇਆਣਾ ਅਤੇ ਸਲਾਹਕਾਰ ਬਲਕਾਰ ਸਿੰਘ ਸਹੋਤਾ ਨੇ ਆਪਣੇ ਆਪਣੇ ਸੰਬੋਧਨ ਵਿੱਚ ਦੇਸ਼ ਦੇ ਮੌਜੂਦਾ ਹਾਲਤਾਂ ਬਾਰੇ ਵਿਚਾਰ ਪੇਸ਼ ਕੀਤੇ। ਆਗੂਆਂ ਨੇ ਐਲਾਨ ਕੀਤਾ ਕਿ 1 ਸਤੰਬਰ 2026 ਨੂੰ ਰਾਮ ਲੀਲਾ ਮੈਦਾਨ ਵਿਖੇ ਹੋ ਰਹੀ ਕੌਮੀ ਰੈਲੀ ਵਿੱਚ ਸ਼ਾਮਿਲ ਹੋਣ ਲਈ ਫਰੀਦਕੋਟ ਤੋਂ ਇੱਕ ਵੱਡਾ ਜੱਥਾ ਦਿੱਲੀ ਰੈਲੀ ਵਿੱਚ ਸ਼ਾਮਿਲ ਹੋਵੇਗਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸੁਖਮੰਦਰ ਸਿੰਘ ਢੁੱਡੀ, ਮੇਟ ਕੁਲਦੀਪ ਕੌਰ ਕੋਟ ਸੁਖੀਆ ਚਰਨਜੀਤ ਸਿੰਘ ਮੈਂਬਰ ਧੂੜਕੋਟ, ਬਲਵਿੰਦਰ ਕੌਰ, ਰਾਣੀ ਕੌਰ, ਸੁਖਮੰਦਰ ਸਿੰਘ ਭੱਟੀ ਅਤੇ ਮੇਟ ਲਵਪ੍ਰੀਤ ਕੌਰ ਪਿਪਲੀ ਆਦਿ ਵੀ ਹਾਜ਼ਰ ਸਨ।

Have something to say? Post your comment

More in Malwa

‘ਆਪ’ ਵਿਰੋਧੀਆਂ ਨੂੰ ਤੰਗ ਪ੍ਰੇਸ਼ਾਨ ਕਰਨ ਦਾ ਭੁਗਤ ਰਹੀ ਖਮਿਆਜ਼ਾ : ਪਰਮਿੰਦਰ ਢੀਂਡਸਾ

ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਧੂਰੀ ਦੇ ਲੱਖਾਂ ਲੋਕਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦੀ ਸੌਗਾਤ

ਸਾਡੀ ਸਰਕਾਰ ਮਾਵਾਂ-ਧੀਆਂ ਦੇ ਫ਼ੋਨ ’ਤੇ ‘ਟੂੰ-ਟੂੰ’ ਦੇ ਸੁਨੇਹੇ ਕਦੇ ਬੰਦ ਨਹੀਂ ਹੋਣ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਟਿਆਲਾ ਪੁਲਿਸ ਵੱਲੋਂ ਚਿਤਕਾਰਾ ਯੂਨੀਵਰਸਿਟੀ ਵਿਖੇ ਹੋਈ ਹੰਗਾਮੇ ਦੀ ਘਟਨਾ ਦੇ ਸਬੰਧ ਵਿੱਚ ਇੱਕ ਹੋਰ ਮੁਲਜ਼ਮ ਗ੍ਰਿਫ਼ਤਾਰ

ਵਿਨਰਜੀਤ ਗੋਲਡੀ ਨੇ ਚਿੱਟੇ ਨਾਲ ਨੌਜਵਾਨਾਂ ਦੀਆਂ ਮੌਤਾਂ ਤੇ ਜਤਾਈ ਚਿੰਤਾ 

ਪੀਪੀਸੀਬੀ ਦੇ ਮਿਸ਼ਨ ਕਲੀਨ ਪਟਿਆਲਾ' ਤਹਿਤ 13.79 ਟਨ ਕੂੜਾ ਚੁੱਕਿਆ ਅਤੇ ਟਰੈਕਰ ਲਾਂਚ ਕੀਤਾ 

ਕਰਨਮ ਮਲੇਸ਼ਵਰੀ ਨੇ ਮਨਦੀਪ ਸੁਨਾਮ ਦੀ ਪੁਸਤਕ ਕੀਤੀ ਲੋਕ ਅਰਪਣ

ਮੋਹਨਜੀਤ ਸ਼ੇਰੋਂ ਅਤੇ ਗੁਲਜ਼ਾਰ ਖੁਦਕੁਸ਼ੀ ਮਾਮਲੇ 'ਚ ਹੋਵੇ ਕਾਰਵਾਈ : ਸਿਮਰਨਜੀਤ ਮਾਨ

ਸੁਨਾਮ ਪੁਲਿਸ ਦੇ ਹੱਥੇ ਚੜ੍ਹੇ ਮੋਟਰਸਾਈਕਲ ਚੋਰ