Tuesday, October 06, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Majha

ਜੇਲ੍ਹ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਗੁਰੂ ਨਾਨਕ ਮੈਡੀਕਲ ਕਾਲਜ ਅੰਮ੍ਰਿਤਸਰ ਵਿਖੇ 30 ਬਿਸਤਰਿਆਂ ਵਾਲੇ ਕੈਦੀਆਂ ਦੇ ਵਾਰਡ ਦਾ ਉਦਘਾਟਨ

August 17, 2026 10:10 PM
Rozana Sehaj times

ਅੰਮ੍ਰਿਤਸਰ :  ਪੰਜਾਬ ਦੇ ਜੇਲ੍ਹਾਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਅੱਜ ਗੁਰੂ ਨਾਨਕ ਮੈਡੀਕਲ ਕਾਲਜ, ਅੰਮ੍ਰਿਤਸਰ ਵਿਖੇ ਪੰਜਾਬ ਸਰਕਾਰ ਵੱਲੋਂ ਤਿਆਰ ਕੀਤੇ ਗਏ 30 ਬਿਸਤਰਿਆਂ ਵਾਲੇ ਕੈਦੀਆਂ ਦੇ ਵਾਰਡ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਜੇਲ੍ਹਾਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ 30 ਬਿਸਤਰਿਆਂ ਵਾਲਾ ਇਹ ਵਾਰਡ ਜੇਲ੍ਹਾਂ ਵਿੱਚ ਬੰਦ ਕੈਦੀਆਂ ਅਤੇ ਹਵਾਲਾਤੀਆਂ ਨੂੰ ਬਿਹਤਰ, ਮਿਆਰੀ ਅਤੇ ਸੁਚੱਜੀਆਂ ਸਿਹਤ ਸਹੂਲਤਾਂ ਪ੍ਰਦਾਨ ਕਰਨ ਵੱਲ ਪੰਜਾਬ ਸਰਕਾਰ ਦਾ ਇੱਕ ਅਹਿਮ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਕੈਦੀ ਵੀ ਸਮਾਜ ਦਾ ਹਿੱਸਾ ਹਨ ਅਤੇ ਉਨ੍ਹਾਂ ਨੂੰ ਲੋੜ ਅਨੁਸਾਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣਾ ਸਰਕਾਰ ਦੀ ਜ਼ਿੰਮੇਵਾਰੀ ਹੈ। ਡਾ. ਰਵਜੋਤ ਸਿੰਘ ਨੇ ਕਿਹਾ ਕਿ ਇਸ ਵਾਰਡ ਵਿੱਚ ਕੈਦੀਆਂ ਅਤੇ ਬੰਦੀਆਂ ਨੂੰ ਲੋੜੀਂਦੀਆਂ ਮੈਡੀਕਲ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਇਲਾਜ ਦੌਰਾਨ ਮਰੀਜ਼ਾਂ ਦੀ ਸਿਹਤ ਸੰਭਾਲ ਦੇ ਨਾਲ-ਨਾਲ ਉਨ੍ਹਾਂ ਦੀ ਸੁਰੱਖਿਆ ਨੂੰ ਵੀ ਯਕੀਨੀ ਬਣਾਉਣ ਲਈ ਪੁਖਤਾ ਪ੍ਰਬੰਧ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜੇਲ੍ਹਾਂ ਵਿੱਚ ਸਿਹਤ ਸਹੂਲਤਾਂ ਨੂੰ ਹੋਰ ਮਜ਼ਬੂਤ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਕੈਦੀਆਂ ਦੀ ਸਰੀਰਕ ਸਿਹਤ ਦੇ ਨਾਲ-ਨਾਲ ਮਾਨਸਿਕ ਸਿਹਤ ਵੱਲ ਵੀ ਵਿਸ਼ੇਸ਼ ਧਿਆਨ ਦੇਣ ਦੀ ਲੋੜ ਹੈ। ਇਸ ਸਬੰਧੀ ਮਾਹਿਰ ਡਾਕਟਰਾਂ ਦੀਆਂ ਸੇਵਾਵਾਂ ਅਤੇ ਲੋੜੀਂਦੀਆਂ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਵੀ ਸਰਕਾਰ ਵੱਲੋਂ ਉਪਰਾਲੇ ਕੀਤੇ ਜਾ ਰਹੇ ਹਨ। ਇਸ ਮੌਕੇ ਮੰਤਰੀ ਡਾ. ਰਵਜੋਤ ਸਿੰਘ ਨੇ ਨਵੇਂ ਬਣੇ ਵਾਰਡ ਦਾ ਦੌਰਾ ਕਰਕੇ ਉੱਥੇ ਉਪਲਬਧ ਸਹੂਲਤਾਂ ਦਾ ਜਾਇਜ਼ਾ ਵੀ ਲਿਆ ਅਤੇ ਸਬੰਧਤ ਅਧਿਕਾਰੀਆਂ ਨੂੰ ਕੈਦੀਆਂ ਨੂੰ ਸਿਹਤ ਸੇਵਾਵਾਂ ਪ੍ਰਦਾਨ ਕਰਨ ਸਮੇਂ ਮਿਆਰ, ਸਫ਼ਾਈ ਅਤੇ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਇਸ ਮੌਕੇ ਨਗਰ ਨਿਗਮ ਅੰਮ੍ਰਿਤਸਰ ਦੇ ਵਧੀਕ ਕਮਿਸ਼ਨਰ ਸ੍ਰੀ ਜੈ ਇੰਦਰ ਸਿੰਘ, ਮੈਡੀਕਲ ਸੁਪਰਡੈਂਟ, ਜੀ.ਐੱਨ.ਡੀ.ਐੱਚ. ਡਾ. ਕਰਮਜੀਤ ਸਿੰਘ, ਆਫੀਸ਼ੀਏਟਿੰਗ ਡਾਇਰੈਕਟਰ ਪ੍ਰਿੰਸੀਪਲ ਡਾ. ਮ੍ਰਿਦੁ ਗੁਪਤਾ, ਡਿਪਟੀ ਮੈਡੀਕਲ ਸੁਪਰਡੈਂਟ, ਜੀ.ਐੱਨ.ਡੀ.ਐੱਚ. ਡਾ. ਆਈ.ਪੀ.ਐੱਸ. ਗਰੋਵਰ, ਜੇਲ੍ਹ ਸੁਪਰਡੈਂਟ ਸ੍ਰੀ ਰਾਜੀਵ, ਡੀ.ਆਈ.ਜੀ. ਸ੍ਰੀ ਮਾਨ, ਆਈ.ਪੀ.ਐੱਸ., ਡਿਪਟੀ ਸੁਪਰਡੈਂਟ ਜੇਲ੍ਹ ਸ੍ਰੀ ਨਵਿੰਦਰ ਸਿੰਘ, ਡਾ. ਨੀਰੂ ਅੱਤਰੀ, ਪ੍ਰੋਫੈਸਰ ਅਤੇ ਮੁਖੀ, ਮਨੋਚਿਕਿਤਸਾ ਵਿਭਾਗ, ਸਰਕਾਰੀ ਮੈਡੀਕਲ ਕਾਲਜ, ਅੰਮ੍ਰਿਤਸਰ, ਸ੍ਰੀ ਕਮਲਦੀਪ ਸਿੰਘ ਅਤੇ ਸ੍ਰੀ ਮਨਿੰਦਰ ਸਿੰਘ ਸਮੇਤ ਹੋਰ ਅਧਿਕਾਰੀ ਅਤੇ ਸਟਾਫ ਹਾਜ਼ਰ ਸਨ। ਇਸ ਤੋਂ ਬਾਅਦ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਕੇਂਦਰੀ ਜੇਲ੍ਹ ਅੰਮ੍ਰਿਤਸਰ ਦਾ ਦੌਰਾ ਵੀ ਕੀਤਾ ਗਿਆ ਅਤੇ ਉਥੇ ਬੰਦ ਕੈਦੀਆਂ ਅਤੇ ਹਵਾਲਾਤੀਆਂ ਨੂੰ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਉਨ੍ਹਾਂ ਕੈਦੀਆਂ ਅਤੇ ਹਵਾਲਾਤੀਆਂ ਨਾਲ ਗੱਲ-ਬਾਤ ਕਰਕੇ ਜੇਲ੍ਹ ਪ੍ਰਬੰਧਾਂ ਬਾਰੇ ਫੀਡਬੈਕ ਵੀ ਹਾਸਲ ਕੀਤੀ।

Have something to say? Post your comment

More in Majha

ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼

‘ਕੰਮ ਦੀ ਰਾਜਨੀਤੀ’ ਨੇ ਲੋਕਾਂ ਦਾ ਵਿਸ਼ਵਾਸ ਜਿੱਤਿਆ, 2027 ਵਿੱਚ ਪੰਜਾਬ ਸਾਨੂੰ ਇੱਕ ਹੋਰ ਮੌਕਾ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ਼ਮ 10 ਕਿੱਲੋ ਹੈਰੋਇਨ ਅਤੇ 10 ਪਿਸਤੌਲਾਂ ਸਣੇ ਕਾਬੂ

ਪੈਸੇ ਆਉਣ ਮਗਰੋਂ ਪੰਜਾਬ ਦੀਆਂ ਔਰਤਾਂ ਨੇ ਲਾਇਆ ਇੱਕੋ ਨਾਅਰਾ: ‘ਭਗਵੰਤ ਮਾਨ ਸਰਕਾਰ ਮੁੜ ਦੁਬਾਰਾ’

ਅੰਮ੍ਰਿਤਸਰ ਵਿੱਚ ਨਸ਼ੀਲੇ ਪਦਾਰਥ ਅਤੇ ਹਥਿਆਰ ਤਸਕਰੀ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਪੰਜ ਵਿਅਕਤੀ 13 ਪਿਸਤੌਲਾਂ ਅਤੇ 3.2 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ 20 ਕਿੱਲੋ ਹੋਰ ਹੈਰੋਇਨ ਬਰਾਮਦ;ਚਾਰ ਕਾਬੂ

ਅੰਮ੍ਰਿਤਸਰ ਵਿੱਚ ਗ਼ੈਰ-ਕਾਨੂੰਨੀ ਹਥਿਆਰ ਤਸਕਰੀ ਨੈਟਵਰਕਾਂ ਦੇ ਅੱਠ ਕਾਰਕੁੰਨ 13 ਪਿਸਤੌਲਾਂ ਨਾਲ ਗ੍ਰਿਫਤਾਰ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਅਗਵਾਈ ਵਾਲੇ ਸਿੱਖ ਜਥੇ ਨੂੰ ਜ਼ੀਰੋ ਲਾਈਨ ਤੋਂ ਪਹਿਲਾਂ ਰੋਕਿਆ; ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਛੇਤੀ ਖੋਲ੍ਹਣ ਲਈ ਕੀਤੀ ਅਰਦਾਸ

ਅੰਮ੍ਰਿਤਸਰ ਵਿੱਚ 23 ਸਤੰਬਰ ਨੂੰ ਹੋਵੇਗੀ ਐਨ.ਆਰ.ਆਈ. ਮਿਲਣੀ