Friday, October 02, 2026
BREAKING NEWS
• ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ

Majha

ਨਸ਼ਿਆਂ ਵਿਰੁੱਧ ਜਾਗਰੂਕਤਾ ਪੈਦਾ ਕਰਨ ਲਈ ਯੋਗਦਾਨ ਪਾਉਣ ਵਾਲੇ ਨਸ਼ਾ ਮੁਕਤੀ ਮੋਰਚਾ ਦੇ ਮੈਂਬਰਾਂ ਦਾ ਆਜ਼ਾਦੀ ਦਿਹਾੜੇ ਸਮਾਗਮ ਦੌਰਾਨ ਸਨਮਾਨ

August 17, 2026 10:13 PM
Rozana Sehaj times

ਅੰਮ੍ਰਿਤਸਰ :  ਅੰਮ੍ਰਿਤਸਰ ਵਿਖੇ 15 ਅਗਸਤ ਆਜ਼ਾਦੀ ਦਿਹਾੜੇ ਸਬੰਧੀ ਕਰਵਾਏ ਗਏ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਨਸ਼ਿਆਂ ਵਿਰੁੱਧ ਜਾਗਰੂਕਤਾ ਪੈਦਾ ਕਰਨ, ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰਨ ਅਤੇ ਸਮਾਜ ਨੂੰ ਨਸ਼ਾ ਮੁਕਤ ਬਣਾਉਣ ਲਈ ਸਰਗਰਮੀ ਨਾਲ ਯੋਗਦਾਨ ਪਾਉਣ ਵਾਲੇ ਨਸ਼ਾ ਮੁਕਤੀ ਮੋਰਚਾ ਦੇ ਮੈਂਬਰਾਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਸਮਾਗਮ ਦੇ ਮੁੱਖ ਮਹਿਮਾਨ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਵੱਲੋਂ ਨਸ਼ਾ ਮੁਕਤੀ ਮੋਰਚਾ ਦੇ ਮੈਂਬਰਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕਤਾ ਮੁਹਿੰਮ ਨੂੰ ਮਜ਼ਬੂਤ ਕਰਨ ਅਤੇ ਸਮਾਜ ਵਿੱਚ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਸਬੰਧੀ ਜਾਗਰੂਕਤਾ ਫੈਲਾਉਣ ਲਈ ਪਾਏ ਜਾ ਰਹੇ ਯੋਗਦਾਨ ਦੇ ਸਨਮਾਨ ਵਜੋਂ ਪ੍ਰਸ਼ੰਸਾ ਪੱਤਰ ਪ੍ਰਦਾਨ ਕੀਤੇ ਗਏ। ਇਸ ਮੌਕੇ ਸਨਮਾਨਿਤ ਕੀਤੇ ਗਏ ਮੈਂਬਰਾਂ ਵਿੱਚ ਜੈ ਕੁਸ਼ ਬੁੱਟਰ, ਮੋਨਿਕਾ ਲੰਬ੍ਹਾ, ਕੁਲਵੰਤ ਸਿੰਘ ਵੱਡਾਲੀ, ਕੁਲਵੰਤ ਰਾਏ, ਪੂਜਾ, ਸੂਰਜ ਮਹਿਰਾ, ਰਾਘਵ ਲੱਖਣਪਾਲ, ਮੋਹਨ ਲਾਲ, ਸਾਹਿਬ ਸਿੰਘ ਗਿੱਲ, ਲੱਕੀ ਕਪੂਰ, ਸ਼ੀਤਲ ਕਲੇਰ, ਮਨਜੀਤ ਸਿੰਘ, ਬਲਵੀਰ ਕਪੂਰ ਅਤੇ ਮੋਹਨਮੀਤ ਸਿੰਘ ਸ਼ਾਮਲ ਸਨ। ਇਸ ਮੌਕੇ ਸ੍ਰੀ ਦੀਕਸ਼ਤ ਧਵਨ, ਮਾਝਾ ਜ਼ੋਨ ਇੰਚਾਰਜ, ਨਸ਼ਾ ਮੁਕਤੀ ਮੋਰਚਾ, ਸ੍ਰੀ ਹਨੀ ਨਾਹਰ, ਜ਼ਿਲ੍ਹਾ ਕੋਆਰਡੀਨੇਟਰ, ਅੰਮ੍ਰਿਤਸਰ ਸ਼ਹਿਰੀ ਅਤੇ ਸ੍ਰੀ ਰਣਜੀਤ ਸਿੰਘ, ਜ਼ਿਲ੍ਹਾ ਵਾਈਸ ਕੋਆਰਡੀਨੇਟਰ, ਅੰਮ੍ਰਿਤਸਰ ਸ਼ਹਿਰੀ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਨਸ਼ਿਆਂ ਵਿਰੁੱਧ ਜਾਗਰੂਕਤਾ ਮੁਹਿੰਮ ਨਾਲ ਜੁੜੇ ਮੈਂਬਰਾਂ ਨੇ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਸਮਾਜ ਦੇ ਹਰ ਵਰਗ ਨੂੰ ਆਪਣੀ ਬਣਦੀ ਜ਼ਿੰਮੇਵਾਰੀ ਨਿਭਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨ ਦੇ ਨਾਲ-ਨਾਲ ਨੌਜਵਾਨਾਂ ਨੂੰ ਖੇਡਾਂ, ਸਿੱਖਿਆ ਅਤੇ ਹੋਰ ਸਿਹਤਮੰਦ ਤੇ ਉਸਾਰੂ ਗਤੀਵਿਧੀਆਂ ਨਾਲ ਜੋੜਨਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਜੰਗ ਨੂੰ ਸਿਰਫ਼ ਸਰਕਾਰੀ ਪੱਧਰ ਤੱਕ ਸੀਮਿਤ ਨਾ ਰੱਖਦਿਆਂ ਇਸ ਨੂੰ ਲੋਕ ਲਹਿਰ ਬਣਾਉਣ ਦੀ ਲੋੜ ਹੈ। ਸਮਾਜਿਕ ਸੰਸਥਾਵਾਂ, ਨੌਜਵਾਨਾਂ ਅਤੇ ਆਮ ਲੋਕਾਂ ਦੀ ਸਰਗਰਮ ਭਾਗੀਦਾਰੀ ਨਾਲ ਹੀ ਨਸ਼ਾ ਮੁਕਤ ਸਮਾਜ ਦੇ ਟੀਚੇ ਨੂੰ ਹਾਸਲ ਕੀਤਾ ਜਾ ਸਕਦਾ ਹੈ। ਇਸ ਮੌਕੇ ਨਸ਼ਾ ਮੁਕਤੀ ਮੋਰਚਾ ਦੇ ਮੈਂਬਰਾਂ ਨੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਵੱਲੋਂ ਉਨ੍ਹਾਂ ਦੇ ਯਤਨਾਂ ਨੂੰ ਮਾਨਤਾ ਦੇਣ ਅਤੇ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕਰਨ ਲਈ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਅਤੇ ਨਸ਼ਿਆਂ ਵਿਰੁੱਧ ਜਾਗਰੂਕਤਾ ਮੁਹਿੰਮ ਨੂੰ ਹੋਰ ਮਜ਼ਬੂਤੀ ਨਾਲ ਅੱਗੇ ਵਧਾਉਣ ਦਾ ਭਰੋਸਾ ਦਿੱਤਾ।

Have something to say? Post your comment

 

More in Majha

ਪੈਸੇ ਆਉਣ ਮਗਰੋਂ ਪੰਜਾਬ ਦੀਆਂ ਔਰਤਾਂ ਨੇ ਲਾਇਆ ਇੱਕੋ ਨਾਅਰਾ: ‘ਭਗਵੰਤ ਮਾਨ ਸਰਕਾਰ ਮੁੜ ਦੁਬਾਰਾ’

ਅੰਮ੍ਰਿਤਸਰ ਵਿੱਚ ਨਸ਼ੀਲੇ ਪਦਾਰਥ ਅਤੇ ਹਥਿਆਰ ਤਸਕਰੀ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਪੰਜ ਵਿਅਕਤੀ 13 ਪਿਸਤੌਲਾਂ ਅਤੇ 3.2 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ 20 ਕਿੱਲੋ ਹੋਰ ਹੈਰੋਇਨ ਬਰਾਮਦ;ਚਾਰ ਕਾਬੂ

ਅੰਮ੍ਰਿਤਸਰ ਵਿੱਚ ਗ਼ੈਰ-ਕਾਨੂੰਨੀ ਹਥਿਆਰ ਤਸਕਰੀ ਨੈਟਵਰਕਾਂ ਦੇ ਅੱਠ ਕਾਰਕੁੰਨ 13 ਪਿਸਤੌਲਾਂ ਨਾਲ ਗ੍ਰਿਫਤਾਰ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਅਗਵਾਈ ਵਾਲੇ ਸਿੱਖ ਜਥੇ ਨੂੰ ਜ਼ੀਰੋ ਲਾਈਨ ਤੋਂ ਪਹਿਲਾਂ ਰੋਕਿਆ; ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਛੇਤੀ ਖੋਲ੍ਹਣ ਲਈ ਕੀਤੀ ਅਰਦਾਸ

ਅੰਮ੍ਰਿਤਸਰ ਵਿੱਚ 23 ਸਤੰਬਰ ਨੂੰ ਹੋਵੇਗੀ ਐਨ.ਆਰ.ਆਈ. ਮਿਲਣੀ

ਜੇ ਵਿਰੋਧੀ ਪਾਰਟੀਆਂ ਗਲਤੀ ਨਾਲ ਸੱਤਾ ਵਿੱਚ ਆਉਂਦੀਆਂ ਹਨ ਤਾਂ ਉਹ ਮੁਫ਼ਤ ਬਿਜਲੀ, ਔਰਤਾਂ ਲਈ ਮੁਫ਼ਤ ਬੱਸ ਸਫ਼ਰ ਅਤੇ ਹਜ਼ਾਰ ਰੁਪਏ ਦੀ ਸਨਮਾਨ ਰਾਸ਼ੀ ਬੰਦ ਕਰ ਦੇਣਗੀਆਂ: ਭਗਵੰਤ ਸਿੰਘ ਮਾਨ

ਅੰਮ੍ਰਿਤਸਰ ਤੋਂ 27 ਕਿਲੋ ਹੈਰੋਇਨ ਅਤੇ ਇੱਕ ਅਤਿ-ਆਧੁਨਿਕ ਪਿਸਤੌਲ ਬਰਾਮਦ; ਚਾਰ ਕਾਬੂ

ਨਸ਼ੀਲੇ ਪਦਾਰਥ ਅਤੇ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਅੱਠ ਵਿਅਕਤੀ ਕਾਬੂ

ਅੰਮ੍ਰਿਤਸਰ 'ਚ ਦੋ ਏ.ਕੇ.-47 ਰਾਈਫਲਾਂ ਅਤੇ 50 ਜ਼ਿੰਦਾ ਕਾਰਤੂਸਾਂ ਸਮੇਤ ਤਿੰਨ ਕਾਬੂ