Friday, October 09, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Majha

ਅੰਮ੍ਰਿਤਸਰ ਦੀ ਟੀਯਾ ਦੀ ਇਸਰੋ ਦੇ ਸਹਿਯੋਗ ਨਾਲ ਅੰਤਰਰਾਸ਼ਟਰੀ ਸੈਟੇਲਾਈਟ ਮਿਸ਼ਨ ਲਈ ਚੋਣ

August 17, 2026 10:16 PM
Rozana Sehaj times

ਅੰਮ੍ਰਿਤਸਰ : ਅੰਮ੍ਰਿਤਸਰ ਦੇ ‘ਸਕੂਲ ਆਫ ਐਮੀਨੈਂਸ’, ਮਾਲ ਰੋਡ ਦੀ ਹੋਣਹਾਰ ਵਿਦਿਆਰਥਣ ਟੀਯਾ ਨੇ ਆਪਣੀ ਕਾਬਲੀਅਤ ਅਤੇ ਮਿਹਨਤ ਸਦਕਾ ਪੰਜਾਬ ਦਾ ਨਾਮ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ’ਤੇ ਰੌਸ਼ਨ ਕੀਤਾ ਹੈ। ਟੀਯਾ ਦੀ ਚੋਣ ‘ਸ਼ਕਤੀ ਸੈਟ ਇੰਟਰਨੈਸ਼ਨਲ ਸਪੇਸ ਮਿਸ਼ਨ’ ਲਈ ਨੈਸ਼ਨਲ ਫਾਈਨਲਿਸਟ ਵਜੋਂ ਹੋਈ ਹੈ। ਇਹ ਮਿਸ਼ਨ ‘ਸਪੇਸ ਕਿਡਜ਼ ਇੰਡੀਆ’ ਵੱਲੋਂ ਇਸਰੋ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ, ਜਿਸ ਵਿੱਚ ਦੁਨੀਆ ਦੇ 108 ਦੇਸ਼ਾਂ ਦੀਆਂ ਚੁਣੀਆਂ ਹੋਈਆਂ ਵਿਦਿਆਰਥਣਾਂ ਭਾਗ ਲੈਣਗੀਆਂ। ਇਸ ਮਾਣਮੱਤੀ ਚੋਣ ਨਾਲ ਟੀਯਾ ਹੁਣ ਇਸ ਅੰਤਰਰਾਸ਼ਟਰੀ ਮਿਸ਼ਨ ਵਿੱਚ ਭਾਰਤ ਅਤੇ ਪੰਜਾਬ ਦੀ ਨੁਮਾਇੰਦਗੀ ਕਰੇਗੀ। ਅਗਸਤ 2026 ਵਿੱਚ ਨਵੀਂ ਦਿੱਲੀ ਵਿਖੇ ਹੋਣ ਵਾਲੀ ਵਿਸ਼ੇਸ਼ ਵਰਕਸ਼ਾਪ ਦੌਰਾਨ ਉਸ ਨੂੰ ਸੈਟੇਲਾਈਟ ਡਿਜ਼ਾਈਨਿੰਗ, ਇੰਟੀਗ੍ਰੇਸ਼ਨ ਅਤੇ ਅਸੈਂਬਲਿੰਗ ਸਬੰਧੀ ਵਿਸ਼ੇਸ਼ ਸਿਖਲਾਈ ਦਿੱਤੀ ਜਾਵੇਗੀ। ਇਸ ਪ੍ਰਾਜੈਕਟ ਤਹਿਤ ਤਿਆਰ ਕੀਤਾ ਜਾਣ ਵਾਲਾ ਸੈਟੇਲਾਈਟ 11 ਅਕਤੂਬਰ ਨੂੰ ਚੰਦਰਮਾ ਦੀ ਕਕਸ਼ ਵਿੱਚ ਲਾਂਚ ਕੀਤਾ ਜਾਣਾ ਹੈ। ਅੰਮ੍ਰਿਤਸਰ ਦੀ ਧੀ ਟੀਯਾ ਦੀ ਇਸ ਮਾਣਮੱਤੀ ਪ੍ਰਾਪਤੀ ਲਈ ਸੂਬੇ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਵੱਲੋਂ ਉਸ ਦਾ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ ਗਿਆ। ਇਸ ਮੌਕੇ ਸ. ਹਰਭਜਨ ਸਿੰਘ ਈ.ਟੀ.ਓ. ਨੇ ਵਿਦਿਆਰਥਣ ਟੀਯਾ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਅੰਮ੍ਰਿਤਸਰ ਅਤੇ ਸਮੁੱਚੇ ਪੰਜਾਬ ਲਈ ਬਹੁਤ ਮਾਣ ਵਾਲੀ ਗੱਲ ਹੈ ਕਿ ਸਾਡੀ ਧੀ ਅੰਤਰਰਾਸ਼ਟਰੀ ਪੱਧਰ ’ਤੇ ਆਪਣੀ ਪ੍ਰਤਿਭਾ ਦਾ ਲੋਹਾ ਮਨਵਾਉਣ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਧੀਆਂ ਹਰ ਖੇਤਰ ਵਿੱਚ ਆਪਣੀ ਕਾਬਲੀਅਤ ਦਾ ਪ੍ਰਦਰਸ਼ਨ ਕਰ ਰਹੀਆਂ ਹਨ ਅਤੇ ਟੀਯਾ ਦੀ ਇਹ ਪ੍ਰਾਪਤੀ ਹੋਰ ਵਿਦਿਆਰਥਣਾਂ ਲਈ ਵੀ ਪ੍ਰੇਰਣਾ ਦਾ ਸਰੋਤ ਬਣੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਵਿਦਿਆਰਥੀਆਂ ਨੂੰ ਵਿਗਿਆਨ, ਤਕਨਾਲੋਜੀ ਅਤੇ ਖੋਜ ਦੇ ਖੇਤਰਾਂ ਵਿੱਚ ਅੱਗੇ ਵਧਣ ਲਈ ਲੋੜੀਂਦੇ ਮੌਕੇ ਅਤੇ ਸਹੂਲਤਾਂ ਪ੍ਰਦਾਨ ਕਰਨ ਨੂੰ ਤਰਜੀਹ ਦਿੱਤੀ ਜਾ ਰਹੀ ਹੈ।ਸ. ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ‘ਸਕੂਲ ਆਫ ਐਮੀਨੈਂਸ’, ਮਾਲ ਰੋਡ ਪਹਿਲਾਂ ਵੀ ਪੁਲਾੜ ਖੇਤਰ ਵਿੱਚ ਆਪਣੀ ਵਿਸ਼ੇਸ਼ ਪਛਾਣ ਬਣਾ ਚੁੱਕਾ ਹੈ। ਸਕੂਲ ਦੀਆਂ ਵਿਦਿਆਰਥਣਾਂ ਨੇ ਸਾਲ 2022 ਵਿੱਚ ਦੋ ਵੱਖ-ਵੱਖ ਸੈਟੇਲਾਈਟ ਮਿਸ਼ਨਾਂ ਲਈ ਪੇਲੋਡ ਤਿਆਰ ਕਰਕੇ ਮਹੱਤਵਪੂਰਨ ਯੋਗਦਾਨ ਪਾਇਆ ਸੀ। ਉਨ੍ਹਾਂ ਕਿਹਾ ਕਿ ਟੀਯਾ ਦੀ ਇਹ ਉਪਲਬਧੀ ਸਕੂਲ ਦੀਆਂ ਵਿਦਿਆਰਥਣਾਂ ਅਤੇ ਅਧਿਆਪਕਾਂ ਦੀ ਮਿਹਨਤ, ਸਮਰਪਣ ਅਤੇ ਵਿਗਿਆਨ ਪ੍ਰਤੀ ਰੁਚੀ ਦਾ ਪ੍ਰਤੀਕ ਹੈ। ਲੋਕ ਨਿਰਮਾਣ ਮੰਤਰੀ ਨੇ ਵਿਦਿਆਰਥਣ ਟੀਯਾ ਦੀ ਇਸ ਸ਼ਾਨਦਾਰ ਸਫਲਤਾ ਲਈ ਉਸ ਦੇ ਮਾਪਿਆਂ, ‘ਸਕੂਲ ਆਫ ਐਮੀਨੈਂਸ’, ਮਾਲ ਰੋਡ ਦੀ ਪ੍ਰਿੰਸੀਪਲ ਮਨਦੀਪ ਕੌਰ ਅਤੇ ਕੈਮਿਸਟਰੀ ਲੈਕਚਰਾਰ ਅਤੇ ਪ੍ਰਾਜੈਕਟ ਇੰਚਾਰਜ ਕਮਲ ਕੁਮਾਰ ਨੂੰ ਵੀ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਟੀਯਾ ਦੀ ਇਹ ਪ੍ਰਾਪਤੀ ਅੰਮ੍ਰਿਤਸਰ ਦੇ ਨਾਲ-ਨਾਲ ਪੂਰੇ ਪੰਜਾਬ ਲਈ ਮਾਣ ਵਾਲੀ ਗੱਲ ਹੈ ਅਤੇ ਉਹ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਦੇਸ਼ ਅਤੇ ਸੂਬੇ ਦਾ ਨਾਮ ਰੌਸ਼ਨ ਕਰੇਗੀ।

Have something to say? Post your comment

More in Majha

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼

‘ਕੰਮ ਦੀ ਰਾਜਨੀਤੀ’ ਨੇ ਲੋਕਾਂ ਦਾ ਵਿਸ਼ਵਾਸ ਜਿੱਤਿਆ, 2027 ਵਿੱਚ ਪੰਜਾਬ ਸਾਨੂੰ ਇੱਕ ਹੋਰ ਮੌਕਾ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ਼ਮ 10 ਕਿੱਲੋ ਹੈਰੋਇਨ ਅਤੇ 10 ਪਿਸਤੌਲਾਂ ਸਣੇ ਕਾਬੂ

ਪੈਸੇ ਆਉਣ ਮਗਰੋਂ ਪੰਜਾਬ ਦੀਆਂ ਔਰਤਾਂ ਨੇ ਲਾਇਆ ਇੱਕੋ ਨਾਅਰਾ: ‘ਭਗਵੰਤ ਮਾਨ ਸਰਕਾਰ ਮੁੜ ਦੁਬਾਰਾ’

ਅੰਮ੍ਰਿਤਸਰ ਵਿੱਚ ਨਸ਼ੀਲੇ ਪਦਾਰਥ ਅਤੇ ਹਥਿਆਰ ਤਸਕਰੀ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਪੰਜ ਵਿਅਕਤੀ 13 ਪਿਸਤੌਲਾਂ ਅਤੇ 3.2 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ 20 ਕਿੱਲੋ ਹੋਰ ਹੈਰੋਇਨ ਬਰਾਮਦ;ਚਾਰ ਕਾਬੂ

ਅੰਮ੍ਰਿਤਸਰ ਵਿੱਚ ਗ਼ੈਰ-ਕਾਨੂੰਨੀ ਹਥਿਆਰ ਤਸਕਰੀ ਨੈਟਵਰਕਾਂ ਦੇ ਅੱਠ ਕਾਰਕੁੰਨ 13 ਪਿਸਤੌਲਾਂ ਨਾਲ ਗ੍ਰਿਫਤਾਰ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਅਗਵਾਈ ਵਾਲੇ ਸਿੱਖ ਜਥੇ ਨੂੰ ਜ਼ੀਰੋ ਲਾਈਨ ਤੋਂ ਪਹਿਲਾਂ ਰੋਕਿਆ; ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਛੇਤੀ ਖੋਲ੍ਹਣ ਲਈ ਕੀਤੀ ਅਰਦਾਸ