Saturday, October 10, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Malwa

ਖੇਡਾਂ ਵਤਨ ਪੰਜਾਬ ਦੀਆਂ-2026’ ਦਾ ਮਸ਼ਾਲ ਮਾਰਚ 18 ਅਗਸਤ ਨੂੰ ਮੋਹਾਲੀ ਪੁੱਜੇਗਾ

August 18, 2026 01:54 PM
Rozana Sehaj times

ਸਾਹਿਬਜ਼ਾਦਾ ਅਜੀਤ ਸਿੰਘ ਨਗਰ : ‘ਖੇਡਾਂ ਵਤਨ ਪੰਜਾਬ ਦੀਆਂ-2026’ ਦੇ ਚੌਥੇ ਸਾਲ ਦੇ ਮਸ਼ਾਲ ਮਾਰਚ ਦਾ 18 ਅਗਸਤ ਨੂੰ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਚ ਪਹੁੰਚਣ ’ਤੇ ਭਰਵਾਂ ਸਵਾਗਤ ਕੀਤਾ ਜਾਵੇਗਾ। ਮਸ਼ਾਲ ਮਾਰਚ ਸਵੇਰੇ 9 ਵਜੇ ਚੁੰਨੀ ਕਲਾਂ ਤੋਂ ਜ਼ਿਲ੍ਹੇ ਵਿੱਚ ਦਾਖਲ ਹੁੰਦਾ ਹੋਇਆ ਲਾਂਡਰਾਂ, ਸੀ.ਜੀ.ਸੀ. ਚੰਡੀਗੜ੍ਹ ਅਤੇ ਸੈਕਟਰ 78-79 ਲਾਈਟਾਂ ਰਾਹੀਂ ਜ਼ਿਲ੍ਹਾ ਖੇਡ ਕੰਪਲੈਕਸ, ਸੈਕਟਰ 78, ਮੋਹਾਲੀ ਵਿਖੇ ਪਹੁੰਚੇਗਾ। ਸੈਕਟਰ 78-79 ਦੀਆਂ ਲਾਈਟਾਂ ਤੋਂ ਪੈਦਲ ਯਾਤਰਾ ਰਾਹੀਂ ਇਸ ਮਸ਼ਾਲ ਮਾਰਚ ਨੂੰ ਖੇਡ ਕੰਪਲੈਕਸ ਤੱਕ ਲਿਆਂਦਾ ਜਾਵੇਗਾ। ਜ਼ਿਲ੍ਹਾ ਖੇਡ ਅਫ਼ਸਰ ਸ੍ਰੀਮਤੀ ਉਮੇਸ਼ਵਰੀ ਸ਼ਰਮਾ ਨੇ ਦੱਸਿਆ ਕਿ ਮਸ਼ਾਲ ਮਾਰਚ ਦੇ ਸਵਾਗਤ ਲਈ ਜ਼ਿਲ੍ਹਾ ਖੇਡ ਕੰਪਲੈਕਸ, ਸੈਕਟਰ 78, ਮੋਹਾਲੀ ਵਿਖੇ ਸਵੇਰੇ 11:00 ਵਜੇ ਵਿਸ਼ੇਸ਼ ਸਮਾਗਮ ਕਰਵਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਮੈਂਬਰ ਲੋਕ ਸਭਾ ਸ੍ਰੀ ਮਲਵਿੰਦਰ ਸਿੰਘ ਕੰਗ, ਸਥਾਨਕ ਵਿਧਾਇਕ ਸ੍ਰੀ ਕੁਲਵੰਤ ਸਿੰਘ, ਡਿਪਟੀ ਕਮਿਸ਼ਨਰ ਸ੍ਰੀਮਤੀ ਕੋਮਲ ਮਿੱਤਲ, ਪੰਜਾਬ ਜਲ ਸਪਲਾਈ ਤੇ ਸੀਵਰੇਜ ਬੋਰਡ ਦੇ ਚੇਅਰਮੈਨ ਡਾ. ਸੰਨੀ ਸਿੰਘ ਆਹਲੂਵਾਲੀਆ, ਪੰਜਾਬ ਯੂਥ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਪਰਮਿੰਦਰ ਸਿੰਘ ਗੋਲਡੀ, ਨਗਰ ਨਿਗਮ ਮੋਹਾਲੀ ਦੇ ਮੇਅਰ ਸ੍ਰੀ ਸਰਬਜੀਤ ਸਿੰਘ ਸਮਾਣਾ ਤੋਂ ਇਲਾਵਾ 2016 ਜੂਨੀਅਰ ਵਰਲਡ ਕੱਪ (ਹਾਕੀ) ਜੇਤੂ ਟੀਮ ਦੇ ਕਪਤਾਨ ਸ੍ਰੀ ਹਰਜੀਤ ਸਿੰਘ ਸਮੇਤ ਵੱਖ-ਵੱਖ ਖੇਤਰਾਂ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੇ ਇਸ ਸਮਾਗਮ ਵਿੱਚ ਸ਼ਾਮਿਲ ਹੋਣ ਦੀ ਸਹਿਮਤੀ ਪ੍ਰਗਟਾਈ ਹੈ। ਉਨ੍ਹਾਂ ਦੱਸਿਆ ਕਿ ਮਸ਼ਾਲ ਮਾਰਚ ਦਾ ਉਦੇਸ਼ ਪੰਜਾਬ ਦੇ ਲੋਕਾਂ, ਖਾਸ ਕਰਕੇ ਨੌਜਵਾਨਾਂ ਵਿੱਚ ਖੇਡਾਂ ਪ੍ਰਤੀ ਉਤਸ਼ਾਹ ਅਤੇ ਜਾਗਰੂਕਤਾ ਪੈਦਾ ਕਰਨਾ ਅਤੇ ਖੇਡ ਸੱਭਿਆਚਾਰ ਨੂੰ ਹੋਰ ਮਜ਼ਬੂਤ ਕਰਨਾ ਹੈ। ਮਸ਼ਾਲ ਮਾਰਚ ਦੌਰਾਨ ਖਿਡਾਰੀਆਂ, ਖੇਡ ਪ੍ਰੇਮੀਆਂ ਅਤੇ ਆਮ ਲੋਕਾਂ ਵੱਲੋਂ ਉਤਸ਼ਾਹਪੂਰਵਕ ਭਾਗ ਲਿਆ ਜਾਵੇਗਾ। ਜ਼ਿਲ੍ਹਾ ਖੇਡ ਅਫ਼ਸਰ ਨੇ ਸਮੂਹ ਖੇਡ ਪ੍ਰੇਮੀਆਂ, ਖਿਡਾਰੀਆਂ, ਨੌਜਵਾਨਾਂ ਅਤੇ ਆਮ ਲੋਕਾਂ ਨੂੰ ‘ਖੇਡਾਂ ਵਤਨ ਪੰਜਾਬ ਦੀਆਂ-2026’ ਦੇ ਚੌਥੇ ਸਾਲ ਦੇ ਮਸ਼ਾਲ ਮਾਰਚ ਦੇ ਸਵਾਗਤੀ ਸਮਾਰੋਹ ਵਿੱਚ ਵੱਧ-ਚੜ੍ਹ ਕੇ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਕੀਤੇ ਜਾ ਰਹੇ ਯਤਨਾਂ ਨੂੰ ਲੋਕਾਂ ਦੀ ਸਰਗਰਮ ਭਾਗੀਦਾਰੀ ਨਾਲ ਹੋਰ ਮਜ਼ਬੂਤੀ ਮਿਲੇਗੀ।

Have something to say? Post your comment

More in Malwa

‘ਆਪ’ ਵਿਰੋਧੀਆਂ ਨੂੰ ਤੰਗ ਪ੍ਰੇਸ਼ਾਨ ਕਰਨ ਦਾ ਭੁਗਤ ਰਹੀ ਖਮਿਆਜ਼ਾ : ਪਰਮਿੰਦਰ ਢੀਂਡਸਾ

ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਧੂਰੀ ਦੇ ਲੱਖਾਂ ਲੋਕਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦੀ ਸੌਗਾਤ

ਸਾਡੀ ਸਰਕਾਰ ਮਾਵਾਂ-ਧੀਆਂ ਦੇ ਫ਼ੋਨ ’ਤੇ ‘ਟੂੰ-ਟੂੰ’ ਦੇ ਸੁਨੇਹੇ ਕਦੇ ਬੰਦ ਨਹੀਂ ਹੋਣ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਟਿਆਲਾ ਪੁਲਿਸ ਵੱਲੋਂ ਚਿਤਕਾਰਾ ਯੂਨੀਵਰਸਿਟੀ ਵਿਖੇ ਹੋਈ ਹੰਗਾਮੇ ਦੀ ਘਟਨਾ ਦੇ ਸਬੰਧ ਵਿੱਚ ਇੱਕ ਹੋਰ ਮੁਲਜ਼ਮ ਗ੍ਰਿਫ਼ਤਾਰ

ਵਿਨਰਜੀਤ ਗੋਲਡੀ ਨੇ ਚਿੱਟੇ ਨਾਲ ਨੌਜਵਾਨਾਂ ਦੀਆਂ ਮੌਤਾਂ ਤੇ ਜਤਾਈ ਚਿੰਤਾ 

ਪੀਪੀਸੀਬੀ ਦੇ ਮਿਸ਼ਨ ਕਲੀਨ ਪਟਿਆਲਾ' ਤਹਿਤ 13.79 ਟਨ ਕੂੜਾ ਚੁੱਕਿਆ ਅਤੇ ਟਰੈਕਰ ਲਾਂਚ ਕੀਤਾ 

ਕਰਨਮ ਮਲੇਸ਼ਵਰੀ ਨੇ ਮਨਦੀਪ ਸੁਨਾਮ ਦੀ ਪੁਸਤਕ ਕੀਤੀ ਲੋਕ ਅਰਪਣ

ਮੋਹਨਜੀਤ ਸ਼ੇਰੋਂ ਅਤੇ ਗੁਲਜ਼ਾਰ ਖੁਦਕੁਸ਼ੀ ਮਾਮਲੇ 'ਚ ਹੋਵੇ ਕਾਰਵਾਈ : ਸਿਮਰਨਜੀਤ ਮਾਨ

ਸੁਨਾਮ ਪੁਲਿਸ ਦੇ ਹੱਥੇ ਚੜ੍ਹੇ ਮੋਟਰਸਾਈਕਲ ਚੋਰ