Friday, March 29, 2024
BREAKING NEWS
6250 ਨਸ਼ੀਲੀਆਂ ਗੋਲੀਆਂ ਸਮੇਤ ਇੱਕ ਕਾਬੂਪਿੰਡ ਹੰਸਾਲਾ ਦੀ ਪੰਚਾਇਤੀ ਜ਼ਮੀਨ ਵਿਚੋਂ ਨਾਜਾਇਜ਼ ਮਿੱਟੀ ਦੀ ਮਾਈਨਿੰਗ ਦਾ ਗੋਰਖਧੰਦਾ ਪੂਰੇ ਜ਼ੋਰਾਂ ਨਾਲਡੇਰਾਬੱਸੀ 'ਚ ਸਰੇਆਮ ਕੱਟੀਆਂ ਜਾ ਰਹੀਆਂ ਨੇ ਨਜਾਇਜ ਕਾਲੋਨੀਆਂਅੰਡਿਆਂ ਦੇ ਵਪਾਰੀ ਦਾ ਸਮਾਨ ਖੁਰਦ ਬੁਰਦ ਅਤੇ ਠੱਗੀ ਮਾਰਨ ਖਿਲਾਫ ਮਾਮਲਾ ਦਰਜPSPCL ਦਾ ਸਹਾਇਕ ਲਾਈਨ ਮੈਨ 15,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂਲੋਕ ਸਭਾ ਚੋਣਾਂ ਸਬੰਧੀ ਲੋਕਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਜ਼ਿਲ੍ਹਾ ਸ਼ਿਕਾਇਤ ਨਿਵਾਰਣ ਕਮੇਟੀ ਬਣਾਈਜੁੱਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਸੰਧਿਆ ਵੇਲੇ ਦਾ ਅੱਜ ਦਾ ਫੁਰਮਾਣਚੰਡੀਗੜ੍ਹ 'ਚ ਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਲਮੁਸਲਿਮ ਫ਼ਰੰਟ ਦੇ ਵਫ਼ਦ ਨੇ ਅਕਾਲੀ ਦਲ ਆਗੂ ਨੂੰ ਸੌਂਪਿਆ ਮੰਗ ਪੱਤਰ ਮੁਸਲਿਮ ਜਥੇਬੰਦੀਆਂ ਨੇ ਜਿ਼ਲ੍ਹਾ ਪੁਲਿਸ ਮੁੱਖੀ ਨੂੰ ਟ੍ਰੈਫਿਕ ਸਮੱਸਿਆ ਦੇ ਹੱਲ ਲਈ ਦਿੱਤਾ ਮੰਗ ਪੱਤਰ

International

ਭਾਰਤ ਨੇ ਅਪਣੇ ਸਫ਼ੀਰਾਂ, ਸੁਰੱਖਿਆ ਮੁਲਾਜ਼ਮਾਂ ਨੂੰ ਅਫ਼ਗ਼ਾਨਿਸਤਾਨ ਤੋਂ ਵਾਪਸ ਬੁਲਾਇਆ

July 11, 2021 04:47 PM
SehajTimes

ਨਵੀਂ ਦਿੱਲੀ : ਭਾਰਤ ਨੇ ਅਫ਼ਗ਼ਾਨਿਸਤਾਨ ਵਿਚ ਸੁਰੱਖਿਆ ਦੇ ਵਿਗੜਦੇ ਹਾਲਾਤ ਅਤੇ ਕੰਧਾਰ ਦੇ ਆਲੇ-ਦੁਆਲੇ ਨਵੇਂ ਇਲਾਕਿਆਂ ’ਤੇ ਤਾਲਿਬਾਨ ਦੇ ਕਬਜ਼ੇ ਨੂੰ ਵੇਖਦਿਆਂ ਦਖਣੀ ਅਫ਼ਗ਼ਾਨ ਸ਼ਹਿਰ ਵਿਚ ਅਪਣੀ ਵਣਜ ਦੂਤਘਰ ਤੋਂ ਕਰੀਬ 50 ਸਫ਼ੀਰਾਂ ਅਤੇ ਸੁਰੱਖਿਆ ਮੁਲਾਜ਼ਮਾਂ ਨੂੰ ਵਾਪਸ ਬੁਲਾ ਲਿਆ ਹੈ। ਉਨ੍ਹਾਂ ਦਸਿਆ ਕਿ ਭਾਰਤ ਤਿੱਬਤ ਸੀਮਾ ਪੁਲਿਸ ਮੁਲਾਜ਼ਮਾਂ ਦੇ ਇਕ ਸਮੂਹ ਸਮੇਤ ਭਾਰਤੀ ਸਫ਼ੀਰਾਂ, ਅਧਿਕਾਰੀਆਂ ਅਤੇ ਹੋਰ ਮੁਲਾਜ਼ਮਾਂ ਨੂੰ ਦੇਸ਼ ਲਿਆਉਣ ਲਈ ਭਾਰਤੀ ਹਵਾਈ ਫ਼ੌਜ ਦੇ ਇਕ ਵਿਸ਼ੇਸ਼ ਜਹਾਜ਼ ਨੂੰ ਸਨਿਚਰਵਾਰ ਨੂੰ ਭੇਜਿਆ ਗਿਆ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਦਸਿਆ ਕਿ ਕੰਧਾਰ ਸ਼ਹਿਰ ਦੇ ਲਾਗੇ ਜ਼ਬਰਦਸਤ ਲੜਾਈ ਨੂੰ ਵੇਖਦਿਆਂ ਭਾਰਤੀ ਮੁਲਾਜ਼ਮਾਂ ਨੂੰ ਵਾਪਸ ਲਿਆਇਆ ਜਾ ਰਿਹਾ ਹੈ। ਭਾਰਤੀ ਮੁਲਾਜ਼ਮਾਂ ਦੀ ਵਾਪਸੀ ਨੂੰ ਅਸਥਾਈ ਕਦਮ ਦਸਦਿਆਂ ਵਿਦੇਸ਼ ਮੰਤਰਾਲੇ ਦੇ ਬੁਲਾਰੇ ਬਾਗਚੀ ਨੇ ਕਿਹਾ ਕਿ ਸਥਾਨਕ ਮੁਲਾਜ਼ਮਾਂ ਦੀ ਮਦਦ ਨਾਲ ਵਣਜ ਦੂਤਘਰ ਵਿਚ ਕੰਮਕਾਜ ਚਲਦਾ ਰਹੇਗਾ। ਉਨ੍ਹਾਂ ਕਿਹਾ ਕਿ ਭਾਰਤ ਅਫ਼ਗ਼ਾਨਿਸਤਾਨ ਵਿਚ ਸੁਰੱਖਿਆ ਬਦਲਦੀ ਸਥਿਤੀ ’ਤੇ ਨੇੜਿਉਂ ਨਜ਼ਰ ਰੱਖ ਰਿਹਾ ਹੈ। ਬਾਗਚੀ ਨੇ ਕਿਹਾ, ‘ਸਾਡੇ ਮੁਲਾਜ਼ਮਾਂ ਦੀ ਰਾਖੀ ਅਤੇ ਸੁਰੱਖਿਆ ਸਭ ਤੋਂ ਉਪਰ ਹੈ। ਕੰਧਾਰ ਵਿਚ ਭਾਰਤ ਦੇ ਮਹਾਂਵਣਜ ਦੂਤਾਵਾਸ ਨੂੰ ਬੰਦ ਨਹੀਂ ਕੀਤਾ ਗਿਆ ਹੈ। ਕੰਧਾਰ ਸ਼ਹਿਰ ਦੇ ਲਾਗੇ ਭਿਆਨਕ ਲੜਾਈ ਕਾਰਨ ਭਾਰਤੀ ਮੁਲਾਜ਼ਮਾਂ ਨੂੰ ਕੁਝ ਸਮੇਂ ਲਈ ਵਾਪਸ ਬੁਲਾਇਆ ਗਿਆ ਹੈ।’ ਉਨ੍ਹਾਂ ਕਿਹਾ ਕਿ ਹਾਲਾਤ ਸੁਧਰਨ ਤਕ ਇਹ ਅਸਥਾਈ ਕਦਮ ਹੈ। ਕਾਬੁਲ ਵਿਚ ਵੀਜ਼ਾ ਅਤੇ ਦੂਤਾਵਾਸ ਮਦਦ ਸਬੰਧੀ ਸੇਵਾਵਾਂ ਚਲਦੀਆਂ ਰਹਿਣਗੀਆਂ।

Have something to say? Post your comment