Sunday, October 04, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Chandigarh

ਪੰਜਾਬੀ ਸ਼ਾਰਟਹੈਂਡ ਕੋਰਸ ਲਈ ਦਾਖਲਾ ਪ੍ਰਕਿਰਿਆ ਸ਼ੁਰੂ

August 18, 2026 04:16 PM
Rozana Sehaj times

ਸਾਹਿਬਜ਼ਾਦਾ ਅਜੀਤ ਸਿੰਘ ਨਗਰ :  ਸਹਾਇਕ ਡਾਇਰੈਕਟਰ, ਭਾਸ਼ਾ ਵਿਭਾਗ ਪੰਜਾਬ, ਪੰਜਾਬੀ ਸੈੱਲ, ਚੰਡੀਗੜ੍ਹ ਵੱਲੋਂ ਸੈਸ਼ਨ 2026-27 ਦੇ ਲਈ ਪੰਜਾਬੀ ਸ਼ਾਰਟਹੈਂਡ ਦੀ ਮੁਢਲੀ ਸਿਖਲਾਈ, ਤੇਜ਼ ਗਤੀ ਅਤੇ ਅਧਿਐਨ ਤੇ ਅਧਿਆਪਨ ਦੀਆਂ ਕਲਾਸਾਂ ਲਈ ਨਵਾਂ ਦਾਖਲਾ ਹੋਣ ਜਾ ਰਿਹਾ ਹੈ। ਪੰਜਾਬੀ ਸ਼ਾਰਟਹੈਂਡ ਸਿੱਖਣ ਦੇ ਚਾਹਵਾਨ ਚੰਡੀਗੜ੍ਹ ਅਤੇ ਚੰਡੀਗੜ੍ਹ ਦੇ ਨੇੜਲੇ ਇਲਾਕਿਆਂ ਦੇ ਉਮੀਦਵਾਰ ਇਨ੍ਹਾਂ ਕਲਾਸਾਂ ਵਿੱਚ ਦਾਖਲਾ ਲੈ ਸਕਦੇ ਹਨ। ਇਸ ਸਬੰਧੀ ਵਿਸਥਾਰ ਸਹਿਤ ਜਾਣਕਾਰੀ ਦਿੰਦੇ ਹੋਏ ਸ੍ਰੀਮਤੀ ਜਗਰੀਤ ਕੌਰ, ਖੋਜ ਅਫ਼ਸਰ ਵੱਲੋਂ ਦੱਸਿਆ ਗਿਆ ਹੈ ਕਿ ਸੈਸ਼ਨ 2026-27 ਲਈ ਪੰਜਾਬੀ ਸ਼ਾਰਟਹੈਂਡ ਲਈ ਫਾਰਮ 24 ਅਗਸਤ 2026 ਤੱਕ ਭਰੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਪੰਜਾਬੀ ਸ਼ਾਰਟਹੈਂਡ ਲਈ ਵਿੱਦਿਅਕ ਯੋਗਤਾ ਗ੍ਰੈਜੂਏਸ਼ਨ ਰੱਖੀ ਗਈ ਹੈ। ਇਨ੍ਹਾਂ ਕਲਾਸਾਂ ਲਈ ਇੰਟਰਵਿਊ ਮਿਤੀ 25 ਅਗਸਤ, 2026 ਨੂੰ ਸਵੇਰੇ 9.30 ਵਜੇ ਹੋਵੇਗੀ। ਇਸ ਦਿਨ ਉਮੀਦਵਾਰ ਸਹੀ ਸਮੇਂ ਤੇ ਆਪਣੇ ਅਸਲ ਸਰਟੀਫਿਕੇਟ ਨਾਲ ਲੈ ਕੇ ਇੰਟਰਵਿਊ ਲਈ ਹਾਜ਼ਰ ਹੋਣਗੇ। ਵਧੇਰੇ ਜਾਣਕਾਰੀ ਲਈ ਉਮੀਦਵਾਰ ਮਿਤੀ 24 ਅਗਸਤ 2026 ਤੱਕ ਕਿਸੇ ਵੀ ਕੰਮ-ਕਾਜ ਵਾਲੇ ਦਿਨ ਦਫਤਰੀ ਸਮੇਂ (ਸੋਮਵਾਰ ਤੋਂ ਸ਼ੁੱਕਰਵਾਰ) ਦਫ਼ਤਰ ਸਹਾਇਕ ਡਾਇਰੈਕਟਰ, ਪੰਜਾਬੀ ਸੈੱਲ, ਸਰਕਾਰੀ ਕਾਲਜ, ਫੇਜ-6 (ਸਾਹਮਣੇ ਸਰਕਾਰੀ ਹਸਪਤਾਲ) ਮੋਹਾਲੀ ਵਿਖੇ ਸੰਪਰਕ ਕਰ ਸਕਦੇ ਹਨ। ਮੋਬਾਇਲ ਨੰਬਰ - 7740077401

 

Have something to say? Post your comment

More in Chandigarh

ਸਕੂਲਾਂ ’ਚ ਅਧਿਆਪਕਾਂ ਦੀਆਂ ਅਸਾਮੀਆਂ ਬਾਰੇ ਮੁੱਦੇ ਚੁੱਕਣ ਵਾਲੇ ਆਪ ਵਿਧਾਇਕ ਨੂੰ ਪਾਰਟੀ ’ਚੋਂ ਕੱਢਿਆ

ਮਾਨ ਸਰਕਾਰ ਨੇ ਟ੍ਰਿਪਲ ਐੱਚ ਸਕ੍ਰੀਨਿੰਗ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਹਿੱਸਾ ਬਣਾਇਆ

ਦਿਵਿਆਂਗ ਵਿਅਕਤੀਆਂ ਦੀ ਇੱਜ਼ਤ, ਸੁਰੱਖਿਆ ਅਤੇ ਖੁਦਮੁਖਤਿਆਰੀ ਪੰਜਾਬ ਸਰਕਾਰ ਦੀ ਤਰਜੀਹ : ਡਾ. ਬਲਜੀਤ ਕੌਰ

ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਏਸ਼ੀਅਨ ਖੇਡਾਂ ਵਿੱਚ ਸੋਨ ਤਗਮਾ ਜਿੱਤਣ 'ਤੇ ਭਾਰਤੀ ਮਹਿਲਾ ਹਾਕੀ ਟੀਮ ਨੂੰ ਵਧਾਈ

ਪ੍ਰਗਟ ਸਿੰਘ ਨੂੰ ਸੌਂਪੀ ਪੰਜਾਬ ਕਾਂਗਰਸ ਦੀ ਕਪਤਾਨੀ

ਰਾਜਾ ਵੜਿੰਗ ਵਲੋਂ ਪ੍ਰਗਟ ਸਿੰਘ ਨੂੰ ਪੰਜਾਬ ਕਾਂਗਰਸ ਪ੍ਰਧਾਨ ਨਿਯੁਕਤ ਹੋਣ ’ਤੇ ਵਧਾਈ

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਮੁੱਖ ਮੰਤਰੀ ਮਾਨ ਵੱਲੋਂ ਸਰਹੱਦੀ ਜ਼ਿਲ੍ਹਿਆਂ ’ਚ ਨਸ਼ਾ-ਮੁਕਤੀ ਬਾਰੇ ਆਤਮਿਕ ਸੁਧਾਰ ਪ੍ਰੋਗਰਾਮ ਨੂੰ ਪ੍ਰਵਾਨਗੀ

ਪੰਜਾਬ ਨੇ ਸਵੈ-ਇੱਛਾ ਨਾਲ ਖੂਨ ਦਾਨ ਕਰਨ ਵਿੱਚ ਰਾਸ਼ਟਰੀ ਪੱਧਰ ’ਤੇ ਤੀਜਾ ਸਥਾਨ ਹਾਸਲ ਕੀਤਾ

ਹਰਜੋਤ ਸਿੰਘ ਬੈਂਸ ਵੱਲੋਂ ’ਦੈਨਿਕ ਭਾਸਕਰ’ ਦੇ ਸਟੇਟ ਐਡੀਟਰ ਦੀ ਮਾਤਾ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ

ਭਗਵੰਤ ਸਿੰਘ ਮਾਨ ਵੱਲੋਂ ਕੇਂਦਰੀ ਖੁਰਾਕ ਤੇ ਜਨਤਕ ਵੰਡ ਮੰਤਰੀ ਨੂੰ ਪੱਤਰ, ਸਟੋਰੇਜ ਲਈ ਜਗ੍ਹਾ ਦੀ ਘਾਟ ਕਾਰਨ ਮੰਡੀਆਂ ਵਿੱਚ ਕਿਸਾਨ ਖੱਜਲ-ਖੁਆਰ ਨਾ ਹੋਣ