Thursday, October 29, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Chandigarh

ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦਸਤਾਵੇਜ਼ੀ ਫਿਲਮ : ਰੰਧਾਵਾ

August 18, 2026 04:48 PM
Rozana Sehaj times
ਡੇਰਾਬੱਸੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ) : ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚਲਾਈ ਜਾ ਰਹੀ ਵਿਸ਼ੇਸ਼ ਜਾਗਰੂਕਤਾ ਮੁਹਿੰਮ ਤਹਿਤ ਹੁਣ ਡੇਰਾਬੱਸੀ ਬਲਾਕ ਦੇ ਤਿੰਨ ਪਿੰਡਾਂ ਵਿੱਚ ਰੋਜ਼ਾਨਾ ਵਿਸ਼ੇਸ਼ ਵੈਨ ਰਾਹੀਂ ਐਲ.ਈ.ਡੀ. ਸਕਰੀਨ ’ਤੇ ਦਸਤਾਵੇਜ਼ੀ ਫਿਲਮ ਦਿਖਾਈ ਜਾਵੇਗੀ। ਫ਼ਿਲਮ ਸ਼ਾਮ 5:00 ਵਜੇ (ਪਹਿਲਾ ਪਿੰਡ), 5:45 ਵਜੇ (ਦੂਸਰਾ ਪਿੰਡ) ਤੇ 6:30 ਵਜੇ (ਤੀਸਰਾ ਪਿੰਡ) ਵਿਖਾਈ ਜਾਵੇਗੀ। ਇਹ ਜਾਣਕਾਰੀ ਦਿੰਦਿਆਂ ਐਮ ਐਲ ਏ ਡੇਰਾਬੱਸੀ ਸ. ਕੁਲਜੀਤ ਸਿੰਘ ਰੰਧਾਵਾ ਨੇ ਦੱਸਿਆ ਕਿ 18 ਅਗਸਤ ਨੂੰ ਇਹ ਦਸਤਾਵੇਜ਼ੀ ਫਿਲਮ ਪਿੰਡ ਅਮਲਾਲਾ, ਚੰਡਿਆਲਾ ਅਤੇ ਬੈਰਮਾਜਰਾ ਵਿਖੇ, 19 ਅਗਸਤ ਨੂੰ ਰਾਜੋਮਾਜਰਾ, ਹੁੰਬੜਾ ਅਤੇ ਹੰਸਾਲਾ ਵਿਖੇ, 20 ਅਗਸਤ ਨੂੰ ਬਰੋਲੀ, ਕਾਰਕੌਰ ਅਤੇ ਸ਼ੇਖਪੁਰ ਕਲਾਂ ਵਿਖੇ, 21 ਅਗਸਤ ਨੂੰ ਫਤਿਹਪੁਰ ਜੱਟਾਂ, ਬੋਹੜਾ ਅਤੇ ਇਬਰਾਹਿਮਪੁਰ, 22 ਅਗਸਤ ਨੂੰ ਪਿੰਡ ਪਰਾਗਪੁਰ, ਬਾਕਰਪੁਰ ਅਤੇ ਭਾਂਖਰਪੁਰ ਵਿਖੇ, 23 ਅਗਸਤ ਨੂੰ ਸ਼ਿਤਾਬਗੜ੍ਹ, ਸਾਧਨਗਰ ਕਾਲੋਨੀ ਅਤੇ ਤ੍ਰਿਵੇਦੀ ਕੈਂਪ ਵਿਖੇ ਅਤੇ 24 ਅਗਸਤ ਨੂੰ ਪਿੰਡ ਦਫਰਪੁਰ, ਗੁਰੂ ਨਾਨਕ ਕਾਲੋਨੀ ਅਤੇ ਮੋਰਠੀਕਰੀ ਵਿਖੇ ਦਿਖਾਈ ਜਾਵੇਗੀ। ਡੇਰਾਬੱਸੀ ਬਲਾਕ ਵਿੱਚ 17 ਸਤੰਬਰ ਤੱਕ ਇਹ ਦਸਤਾਵੇਜ਼ੀ ਫ਼ਿਲਮ ਨਿਰੰਤਰ ਦਿਖਾਈ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਤਹਿਤ ਵਿਸ਼ੇਸ਼ ਵੈਨ ਰਾਹੀਂ ਪਿੰਡ-ਪਿੰਡ ਪਹੁੰਚ ਕਰਕੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ, ਉਨ੍ਹਾਂ ਦੀਆਂ ਮਹਾਨ ਸਿੱਖਿਆਵਾਂ ਅਤੇ ਮਨੁੱਖਤਾ ਦੀ ਭਲਾਈ ਲਈ ਦਿੱਤੇ ਸੰਦੇਸ਼ ਨੂੰ ਲੋਕਾਂ ਤੱਕ ਪਹੁੰਚਾਇਆ ਜਾਵੇਗਾ। ਦਸਤਾਵੇਜ਼ੀ ਫਿਲਮ ਰਾਹੀਂ ਸਮਾਜਿਕ ਬਰਾਬਰੀ, ਆਪਸੀ ਭਾਈਚਾਰੇ, ਸਾਂਝੀਵਾਲਤਾ ਅਤੇ ਮਨੁੱਖੀ ਏਕਤਾ ਦਾ ਸੰਦੇਸ਼ ਵੀ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਅੱਗੇ ਕਿਹਾ ਕਿ ਭਗਵੰਤ ਸਿੰਘ ਮਾਨ ਸਰਕਾਰ ਦਾ ਪਿੰਡਾਂ ਵਿੱਚ ਐਲ.ਈ.ਡੀ. ਸਕਰੀਨ ਰਾਹੀਂ ਦਸਤਾਵੇਜ਼ੀ ਫਿਲਮ ਦਿਖਾਉਣ ਦਾ ਉਦੇਸ਼ ਨੌਜਵਾਨਾਂ ਸਮੇਤ ਹਰ ਵਰਗ ਦੇ ਲੋਕਾਂ ਨੂੰ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ ਅਤੇ ਫਲਸਫ਼ੇ ਨਾਲ ਜਾਣੂ ਕਰਵਾਉਣਾ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਲਈ ਪ੍ਰੇਰਿਤ ਕਰਨਾ ਹੈ। ਇਸ ਜਾਗਰੂਕਤਾ ਮੁਹਿੰਮ ਤਹਿਤ ਡੇਰਾਬੱਸੀ ਬਲਾਕ ਦੇ ਤਿੰਨ ਪਿੰਡਾਂ ਵਿੱਚ ਰੋਜ਼ਾਨਾ ਦਸਤਾਵੇਜ਼ੀ ਫਿਲਮ ਦਿਖਾਈ ਜਾਵੇਗੀ, ਜਿਸ ਨਾਲ ਪਿੰਡ ਵਾਸੀਆਂ ਨੂੰ ਆਪਣੇ ਘਰਾਂ ਦੇ ਨੇੜੇ ਹੀ ਗੁਰੂ ਜੀ ਦੇ ਜੀਵਨ ਅਤੇ ਉਪਦੇਸ਼ਾਂ ਬਾਰੇ ਜਾਣਕਾਰੀ ਹਾਸਲ ਕਰਨ ਦਾ ਮੌਕਾ ਮਿਲੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਹ ਵਿਸ਼ੇਸ਼ ਮੁਹਿੰਮ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨ ਦੇ ਨਾਲ-ਨਾਲ ਗੁਰੂ ਜੀ ਦੇ ਸਮਾਨਤਾ, ਭਾਈਚਾਰੇ ਅਤੇ ਮਨੁੱਖਤਾ ਦੀ ਸੇਵਾ ਦੇ ਸੰਦੇਸ਼ ਨੂੰ ਘਰ-ਘਰ ਪਹੁੰਚਾਉਣ ਵਿੱਚ ਅਹਿਮ ਭੂਮਿਕਾ ਨਿਭਾਏਗੀ। ਉਨ੍ਹਾਂ ਨੇ ਸਮੂਹ ਪਿੰਡਾਂ ਦੇ ਵਾਸੀਆਂ ਨੂੰ ਇਸ ਅਵਸਰ ਦਾ ਲਾਭ ਲੈਣ ਦਾ ਸੱਦਾ ਦਿੱਤਾ।

Have something to say? Post your comment

More in Chandigarh

ਪੀਐੱਸਪੀਸੀਐੱਲ ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ : ਡਾ. ਬਲਜੀਤ ਕੌਰ

ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਤਿਆਰੀਆਂ ਦੀ ਸਮੀਖਿਆ ਦੇ ਦੂਜੇ ਦਿਨ ਜ਼ਿਲ੍ਹਾ ਪੱਧਰੀ ਤਿਆਰੀ ਦਾ ਜਾਇਜ਼ਾ ਲਿਆ

ਪੈਰੋਲ ਪਟੀਸ਼ਨ ’ਤੇ ਜਗਤਾਰ ਸਿੰਘ ਹਵਾਰਾ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ ; ਅਗਲੀ ਸੁਣਵਾਈ 19 ਨਵੰਬਰ ਨੂੰ

ਲੋਕ ਭਲਾਈ ਸਕੀਮਾਂ ਨੂੰ ‘ਫ੍ਰੀਬੀਜ਼’ ਕਹਿਣਾ ਆਮ ਲੋਕਾਂ ਦੀਆਂ ਆਸਾਂ-ਉਮੀਦਾਂ ਦਾ ਅਪਮਾਨ: ਡਾ. ਬਲਜੀਤ ਕੌਰ

ਪੰਜਾਬ ਆਪਣੇ ਹਿੱਸੇ ਦੇ ਪਾਣੀ ਦੀ ਇੱਕ ਬੂੰਦ ਵੀ ਨਹੀਂ ਦੇਵੇਗਾ; ਵਿਧਾਨ ਸਭਾ ਵੱਲੋਂ ਮਤਾ ਪਾਸ: ਮੁੱਖ ਮੰਤਰੀ ਭਗਵੰਤ ਸਿੰਘ ਮਾਨ