Thursday, October 22, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Malwa

ਪੈਨਸ਼ਨਰਾਂ ਨੇ "ਆਪ" ਸਰਕਾਰ ਤੋਂ ਮੰਗਿਆ ਡੀਏ ਦਾ ਬਕਾਇਆ

August 18, 2026 04:54 PM
Rozana Sehaj times
ਸੁਨਾਮ : ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਮੰਚ ਕੋਆਰਡੀਨੇਸ਼ਨ ਕਮੇਟੀ ਦੇ ਸੱਦੇ ਤਹਿਤ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਐਸ ਡੀ ਐਮ ਦਫਤਰ ਸੁਨਾਮ ਵਿਖੇ ਇਕੱਠੇ ਹੋਕੇ ਪੰਜਾਬ ਸਰਕਾਰ ਵੱਲੋਂ ‌ਮਹਿੰਗਾਈ ਭੱਤੇ ਦਾ ਬਕਾਇਆ ਜਾਰੀ ਨਾ ਕਰਨ,ਪੁਰਾਣੀ ਪੈਨਸ਼ਨ ਸਕੀਮ ਲਾਗੂ ਨਾ ਕਰਨ, ਪੰਜਾਬ ਦੇ ਮੁਲਾਜ਼ਮਾਂ ਤੇ ਜ਼ਬਰਦਸਤੀ ਕੇਂਦਰੀ ਤਨਖਾਹ ਸਕੇਲ ਥੋਪਣ, ਕੱਚੇ ਮੁਲਾਜ਼ਮਾਂ ਨੂੰ ਪੱਕੇ ਨਾ ਕਰਨ ਵਿਰੁੱਧ ਰਾਮ ਸਰੂਪ ਢੈਪਈ ਕ੍ਰਿਸ਼ਨ ਲਾਲ ਬੱਤਰਾ,ਹਰਪਾਲ ਸਿੰਘ, ਸੁਰਿੰਦਰ ਸਿੰਘ,ਚੇਤ ਰਾਮ ਢਿਲੋਂ ਦੀ ਅਗਵਾਈ ਹੇਠ ਰੋਸ ਰੈਲੀ ਕੀਤੀ ਗਈ। ਰੈਲੀ ਨੂੰ ਜੀਤ ਸਿੰਘ ਬੰਗਾ, ਜਗਦੇਵ ਸਿੰਘ ਬਾਹੀਆ, ਕ੍ਰਿਸ਼ਨ ਲਾਲ ਬੱਤਰਾ, ਸੁਰਿੰਦਰ ਸਿੰਘ, ਹਰਪਾਲ ਸਿੰਘ, ਦਰਸ਼ਨ ਸਿੰਘ ਮੱਟੂ,ਸਵਿੰਦਰ ਸਿੰਘ, ਭੁਪਿੰਦਰ ਸਿੰਘ ਛਾਜਲੀ, ਦਰਸ਼ਨ ਸਿੰਘ ਥਾਣੇਦਾਰ,ਪਵਨ ਸ਼ਰਮਾ ਸੁਰਿੰਦਰ ਸਿੰਘ, ਨਰਿੰਦਰ ਸਿੰਘ ਹਰਮੇਲ ਸਿੰਘ,ਸੋਮ ਸਿੰਘ ਨੇ ਕਾਮਰੇਡ ਮੋਹਨ ਲਾਲ ਸੰਬੋਧਨ ਕਰਦਿਆਂ ਖਜ਼ਾਨਾ ਮੰਤਰੀ ਵਲੋਂ ਸੰਘਰਸ਼ੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਸਟੇਟ ਵਿਰੋਧੀ ਅਤੇ ਦਗੇਬਾਜ਼ ਕਹਿਣ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ । ਉਨ੍ਹਾਂ ਆਖਿਆ ਕਿ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਆਗੂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਧਰਨਿਆਂ ਵਿੱਚ ਸ਼ਿਰਕਤ ਕਰਕੇ ਸਰਕਾਰ ਆਉਣ ਤੇ ਮੰਗਾਂ ਪੂਰੀਆਂ ਕਰਨ ਦਾ ਭਰੋਸਾ ਦਿੰਦੇ ਸਨ ਲੇਕਿਨ ਹੁਣ ਸਰਕਾਰਾਂ ਦੀ ਰੀੜ੍ਹ ਦੀ ਹੱਡੀ ਮੁਲਾਜ਼ਮਾਂ ਨੂੰ ਸਟੇਟ ਵਿਰੋਧੀ ਅਤੇ ਦਗੇਬਾਜ਼ ਦੱਸ ਰਹੇ ਹਨ।  ਰੈਲੀ ਤੋਂ ਬਾਅਦ ਨਾਅਰੇਬਾਜ਼ੀ ਕਰਦਿਆਂ ਸਰਕਾਰ ਦੀ ਅਰਥੀ ਫੂਕੀ ਗਈ। ਐਸੋਸੀਏਸ਼ਨ ਦੇ ਪ੍ਰਧਾਨ ਰਾਮ ਸਰੂਪ ਢੈਪਈ ਨੇ ਆਖਿਰ ਵਿੱਚ ਰੈਲੀ ਵਿੱਚ ਪੁੱਜੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦਾ ਧੰਨਵਾਦ ਕਰਦੀਆਂ 27 ਅਗਸਤ ਨੂੰ ਕੀਤੇ ਜਾਣ ਵਾਲੇ ਸੰਘਰਸ਼ ਲਈ ਤਿਆਰ ਰਹਿਣ ਦਾ ਸੱਦਾ ਦਿੱਤਾ।
 
 

Have something to say? Post your comment

More in Malwa

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ

ਲਹਿਰਾਗਾਗਾ- ਜਾਖਲ ਰੋਡ ਉਤੇ ਵੱਡਾ ਹਾਦਸਾ ਵਾਪਰਿਆ ਪੰਜ ਔਰਤਾਂ ਦੀ ਮੌਤ

ਅਲੀਸ਼ੇਰ ਸੜਕ ਹਾਦਸਾ: 08 ਵਿਅਕਤੀਆਂ ਦੀ ਮੌਤ; 12 ਜ਼ਖ਼ਮੀ

ਘੱਟ ਅੰਕ ਆਉਣ ਤੇ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ 

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਪੱਬਰਾ ਸਰਫੇਸ ਵਾਟਰ ਪ੍ਰੋਜੈਕਟ ਵਿਖੇ ਕਲੋਰੀਨ ਤੇ ਅੱਗ ਤੋਂ ਸੁਰੱਖਿਆ ਸਬੰਧੀ ਐਕਸਪੋਜ਼ਰ ਵਿਜ਼ਿਟ-ਕਮ-ਮੌਕ ਡਰਿੱਲ ਸਫਲਤਾਪੂਰਵਕ ਕਰਵਾਈ

ਸੰਗਰੂਰ ਕੈਮਿਸਟ ਐਸੋਸੀਏਸ਼ਨ ਦੀ ਦੋ-ਟੁੱਕ

ਆਂਗਨਵਾੜੀ ਮੁਲਾਜ਼ਮਾਂ ਨੇ ਸੌਂਪਿਆ ਮੰਗ ਪੱਤਰ 

‘ਯੁੱਧ ਨਸ਼ਿਆਂ ਵਿਰੁੱਧ’ ਤਹਿਤ, ਬਰਨਾਲਾ ਦੇ ਡੀਸੀ ਨੇ ਢਿੱਲਵਾਂ ਵਿੱਚ ਨਸ਼ਿਆਂ ਦੇ ਹੌਟਸਪੌਟ ਖ਼ਤਮ ਕਰਕੇ ਬੱਚਿਆਂ ਲਈ ਖੇਡ ਮੈਦਾਨ ਅਤੇ ਪਾਰਕ ਬਣਾਉਣ ਦੇ ਨਿਰਦੇਸ਼ ਦਿੱਤੇ