Sunday, October 04, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Malwa

ਪੰਜਾਬੀ ਤੇ ਹਿੰਦੀ ਸਾਹਿਤ ਸਿਰਜਣ ਅਤੇ ਕਾਵਿ ਗਾਇਨ ਮੁਕਾਬਲਿਆਂ ਲਈ ਅਰਜ਼ੀਆਂ ਦੀ ਮੰਗ

August 18, 2026 04:59 PM
Rozana Sehaj times
ਪਟਿਆਲਾ : ਡਾਇਰੈਕਟਰ, ਭਾਸ਼ਾ ਵਿਭਾਗ, ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਜ਼ਿਲ੍ਹਾ ਭਾਸ਼ਾ ਅਫ਼ਸਰ, ਪਟਿਆਲਾ ਵੱਲੋਂ ਵਿਦਿਆਰਥੀਆਂ ਅੰਦਰ ਸਾਹਿਤਕ ਰੁਚੀਆਂ ਪੈਦਾ ਕਰਨ ਲਈ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਜ਼ਿਲ੍ਹਾ ਪੱਧਰੀ ਪੰਜਾਬੀ ਤੇ ਹਿੰਦੀ ਸਾਹਿਤ ਸਿਰਜਣ ਅਤੇ ਕਾਵਿ ਗਾਇਨ ਮੁਕਾਬਲੇ ਸਾਲ-2026 ਕਰਵਾਏ ਜਾ ਰਹੇ ਹਨ। ਇਨ੍ਹਾਂ ਮੁਕਾਬਲਿਆਂ ਸਬੰਧੀ ਜਾਣਕਾਰੀ ਦਿੰਦੇ ਹੋਏ ਖੋਜ ਅਫ਼ਸਰ  ਡਾ. ਮਨਜਿੰਦਰ ਸਿੰਘ ਨੇ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਦਾ ਮੰਤਵ ਵਿਦਿਆਰਥੀਆਂ ਨੂੰ ਭਾਸ਼ਾ, ਸਾਹਿਤ ਅਤੇ ਸਭਿਆਚਾਰ ਵਿਰਾਸਤ ਨਾਲ ਜੋੜਨਾ ਹੈ। ਇਨ੍ਹਾਂ ਮੁਕਾਬਲਿਆਂ ਵਿੱਚ ਰੱਖੀ ਪਾਤਰਤਾ ਅਨੁਸਾਰ ਪਟਿਆਲਾ ਜ਼ਿਲ੍ਹੇ ਦੇ ਸਮੁੱਚੇ ਸਰਕਾਰੀ, ਏਡਡ, ਪ੍ਰਾਈਵੇਟ ਸਕੂਲਾਂ ਦੇ 10+2 ਕਲਾਸ ਤੱਕ ਦੇ ਵਿਦਿਆਰਥੀ ਭਾਗ ਲੈ ਸਕਦੇ ਹਨ। ਵਿਭਾਗ ਵੱਲੋਂ ਇਨ੍ਹਾਂ ਮੁਕਾਬਲਿਆਂ ਦੇ ਜ਼ਿਲ੍ਹਾ ਪੱਧਰ ਤੇ ਆਏ ਜੇਤੂ ਵਿਦਿਆਰਥੀਆਂ ਨੂੰ ਕ੍ਰਮਵਾਰ ਪਹਿਲਾ ਸਥਾਨ  1,000 ਰੁਪਏ, ਦੂਜਾ ਸਥਾਨ 750 ਰੁਪਏ ਅਤੇ ਤੀਜਾ ਸਥਾਨ 500 ਰੁਪਏ ਅਤੇ ਸਰਟੀਫਿਕੇਟ ਇਨਾਮ ਵਜੋਂ ਦਿੱਤੇ ਜਾਣਗੇ। ਜ਼ਿਲ੍ਹਾ ਪੱਧਰ ‘ਤੇ ਪੰਜਾਬੀ ਸਾਹਿਤ ਸਿਰਜਣ ਅਤੇ ਕਾਵਿ ਗਾਇਨ ਮੁਕਾਬਲਿਆਂ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਰਾਜ (ਸਟੇਟ) ਪੱਧਰ ਤੇ ਹੋਣ ਵਾਲੇ ਮੁਕਾਬਲਿਆਂ ਵਿੱਚ ਭਾਗ ਲੈ ਸਕਣਗੇ। ਉਨ੍ਹਾਂ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਵਿੱਚ ਹਰੇਕ ਸਕੂਲ ਹਰ ਇਕ ਵੰਨਗੀ ਵਿੱਚ ਦੋ-ਦੋ ਵਿਦਿਆਰਥੀਆਂ ਦੀਆਂ ਐਂਟਰੀਆਂ ਭੇਜ ਸਕਦਾ ਹੈ। ਐਂਟਰੀ ਫਾਰਮ ਸਕੂਲ ਮੁਖੀ ਤੋਂ ਤਸਦੀਕ ਹੋਣਾ ਚਾਹੀਦਾ ਹੈ। ਇਨ੍ਹਾਂ ਮੁਕਾਬਲਿਆਂ ਲਈ ਰਜਿਸਟ੍ਰੇਸ਼ਨ ਫ਼ਾਰਮ 31.8.2026 ਤੱਕ ਦਸਤੀ  ਰੂਪ ਵਿੱਚ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ, ਭਾਸ਼ਾ ਭਵਨ, ਪਟਿਆਲਾ ਵਿਖੇ ਜਮ੍ਹਾਂ ਕਰਵਾਏ ਜਾ ਸਕਦੇ ਹਨ। 31 ਅਗਸਤ, 2026 ਤੋਂ ਬਾਅਦ ਪ੍ਰਾਪਤ ਹੋਏ ਰਜਿਸਟ੍ਰੇਸ਼ਨ ਫ਼ਾਰਮ ਵਿਚਾਰੇ ਨਹੀਂ ਜਾਣਗੇ। ਵਧੇਰੇ ਜਾਣਕਾਰੀ ਲਈ ਦਫ਼ਤਰ ਦੇ ਮੋਬਾਇਲ ਨੰ.9417583168, 7355390664 ਤੇ ਸੰਪਰਕ ਕੀਤਾ ਜਾ ਸਕਦਾ ਹੈ।
 
 

Have something to say? Post your comment