Tuesday, October 06, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Malwa

ਪਟਿਆਲਾ ਜ਼ਿਲ੍ਹਾ ਫੈਂਸਿੰਗ ਚੈਂਪੀਅਨਸ਼ਿਪ ਵਿੱਚ ਮਨਕੀਰਤ ਸਿੰਘ ਮਲੱਣ ਨੇ ਜਿੱਤਿਆ ਬਰੋਂਜ਼ ਮੈਡਲ

August 18, 2026 05:03 PM
Rozana Sehaj times

ਪਟਿਆਲਾ : ਜ਼ਿਲ੍ਹਾ ਫੈਂਸਿੰਗ ਐਸੋਸ਼ੀਏਸ਼ਨ ਵੱਲੋਂ ਮਾਈਲਸਟੋਨ ਸਕੂਲ, ਡਕਾਲਾ ਰੋਡ, ਪਟਿਆਲਾ ਵਿਖੇ ਜ਼ਿਲ੍ਹਾ ਪੱਧਰੀ ਫੈਂਸਿੰਗ ਚੈਂਪੀਅਨਸ਼ਿਪ ਦਾ ਸਫਲਤਾਪੂਰਵਕ ਆਯੋਜਨ ਕੀਤਾ ਗਿਆ। ਇਸ ਚੈਂਪੀਅਨਸ਼ਿਪ ਵਿੱਚ ਪਟਿਆਲਾ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਅਤੇ ਅਕੈਡਮੀਆਂ ਤੋਂ ਵੱਡੀ ਗਿਣਤੀ ਵਿੱਚ ਖਿਡਾਰੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਇਸ ਪ੍ਰਤੀਯੋਗਤਾ ਦੌਰਾਨ ਅੰਡਰ-10 ਅਤੇ ਅੰਡਰ-12 ਵਰਗ ਦੇ ਵੱਖ-ਵੱਖ ਈਵੈਂਟਸ ਦੇ ਰੋਮਾਂਚਕ ਮੁਕਾਬਲੇ ਕਰਵਾਏ ਗਏ। ਇਸ ਚੈਂਪੀਅਨਸ਼ਿਪ ਵਿੱਚ ਰਾਈਜ਼ਿੰਗ ਫੈਂਸਿੰਗ ਅਕੈਡਮੀ ਪਟਿਆਲਾ ਦੇ ਹੋਨਹਾਰ ਖਿਡਾਰੀ ਮਨਕੀਰਤ ਸਿੰਘ ਮਲੱਣ ਪੁੱਤਰ ਸ੍ਰੀ ਮਨਪ੍ਰੀਤ ਸਿੰਘ ਨੇ ਅੰਡਰ-12 ਦੇ ਫੋਆਇਲ ਈਵੈਂਟ ਵਿੱਚ ਹਿੱਸਾ ਲਿਆ। ਮਨਕੀਰਤ ਨੇ ਆਪਣੀ ਬਹਿਤਰੀਨ ਖੇਡ ਤਕਨੀਕ ਅਤੇ ਸ਼ਾਨਦਾਰ ਪ੍ਰਦਰਸ਼ਨ ਦੇ ਦਮ 'ਤੇ ਬਰੋਂਜ਼ (ਕਾਂਸੀ) ਮੈਡਲ ਹਾਸਲ ਕਰਕੇ ਅਕੈਡਮੀ ਅਤੇ ਆਪਣੇ ਪਰਿਵਾਰ ਦਾ ਨਾਂ ਰੌਸ਼ਨ ਕੀਤਾ। ਇਸ ਮੌਕੇ ਖਿਡਾਰੀਆਂ ਦੀ ਹੌਸਲਾ ਅਫਜ਼ਾਈ ਕਰਨ ਲਈ ਫੈਂਸਿੰਗ ਕੋਚ ਸ੍ਰੀ ਦੀਪਕ ਸੋਨੀ, ਫੈਂਸਿੰਗ ਕੋਚ ਸ੍ਰੀ ਸੁਮਿਤ ਮਹਾਜਨ, ਸ੍ਰੀ ਮਨਦੀਪ ਸਿੰਘ, ਸ੍ਰੀ ਸੁਰਿੰਦਰ ਸਿੰਘ ਅਤੇ ਹੋਰ ਪ੍ਰਮੁੱਖ ਕੋਚ ਸਾਹਿਬਾਨ ਵਿਸ਼ੇਸ਼ ਤੌਰ 'ਤੇ ਮੌਜੂਦ ਸਨ। ਸਾਰੇ ਕੋਚਾਂ ਨੇ ਜੇਤੂ ਖਿਡਾਰੀਆਂ ਨੂੰ ਮੁਬਾਰਕਬਾਦ ਦਿੱਤੀ ਅਤੇ ਉਨ੍ਹਾਂ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਕੀਤੀ।

 

Have something to say? Post your comment

More in Malwa

ਸਾਡੀ ਸਰਕਾਰ ਮਾਵਾਂ-ਧੀਆਂ ਦੇ ਫ਼ੋਨ ’ਤੇ ‘ਟੂੰ-ਟੂੰ’ ਦੇ ਸੁਨੇਹੇ ਕਦੇ ਬੰਦ ਨਹੀਂ ਹੋਣ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਟਿਆਲਾ ਪੁਲਿਸ ਵੱਲੋਂ ਚਿਤਕਾਰਾ ਯੂਨੀਵਰਸਿਟੀ ਵਿਖੇ ਹੋਈ ਹੰਗਾਮੇ ਦੀ ਘਟਨਾ ਦੇ ਸਬੰਧ ਵਿੱਚ ਇੱਕ ਹੋਰ ਮੁਲਜ਼ਮ ਗ੍ਰਿਫ਼ਤਾਰ

ਵਿਨਰਜੀਤ ਗੋਲਡੀ ਨੇ ਚਿੱਟੇ ਨਾਲ ਨੌਜਵਾਨਾਂ ਦੀਆਂ ਮੌਤਾਂ ਤੇ ਜਤਾਈ ਚਿੰਤਾ 

ਪੀਪੀਸੀਬੀ ਦੇ ਮਿਸ਼ਨ ਕਲੀਨ ਪਟਿਆਲਾ' ਤਹਿਤ 13.79 ਟਨ ਕੂੜਾ ਚੁੱਕਿਆ ਅਤੇ ਟਰੈਕਰ ਲਾਂਚ ਕੀਤਾ 

ਕਰਨਮ ਮਲੇਸ਼ਵਰੀ ਨੇ ਮਨਦੀਪ ਸੁਨਾਮ ਦੀ ਪੁਸਤਕ ਕੀਤੀ ਲੋਕ ਅਰਪਣ

ਮੋਹਨਜੀਤ ਸ਼ੇਰੋਂ ਅਤੇ ਗੁਲਜ਼ਾਰ ਖੁਦਕੁਸ਼ੀ ਮਾਮਲੇ 'ਚ ਹੋਵੇ ਕਾਰਵਾਈ : ਸਿਮਰਨਜੀਤ ਮਾਨ

ਸੁਨਾਮ ਪੁਲਿਸ ਦੇ ਹੱਥੇ ਚੜ੍ਹੇ ਮੋਟਰਸਾਈਕਲ ਚੋਰ 

ਸੁਨਾਮ ਕਾਲਜ 'ਚ ਖੂਨਦਾਨ ਕੈਂਪ ਲਾਇਆ 

ਭਾਜਪਾ ਆਗੂ ਰਾਜੀਵ ਗਰਗ ਦੇ ਪਿਤਾ ਮਹਿੰਦਰ ਪਾਲ ਦਾ ਦਿਹਾਂਤ 

ਖਾਟੂ ਸ਼ਿਆਮ ਜਾਗਰਣ 'ਚ ਮੁੱਖ ਮੰਤਰੀ ਸੈਣੀ ਦੇ ਬੋਲ