ਪਟਿਆਲਾ : ਸੇਂਟ ਕਬੀਰ ਕਾਲਜ ਆਫ਼ ਐਜੂਕੇਸ਼ਨ, ਕੌਲੀ ਵਿਖੇ ਨਸ਼ਿਆਂ ਦੀ ਰੋਕਥਾਮ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰਨ ਦੇ ਉਦੇਸ਼ ਨਾਲ ਨਸ਼ਿਆਂ ਵਿਰੁੱਧ ਰਾਸ਼ਟਰੀ ਸਹੁੰ ਚੁਕਾਈ ਗਈ। ਇਸ ਮੌਕੇ ਕਾਲਜ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਉਤਸ਼ਾਹ ਨਾਲ ਭਾਗ ਲਿਆ ਅਤੇ ਨਸ਼ਿਆਂ ਤੋਂ ਦੂਰ ਰਹਿਣ ਅਤੇ ਸਮਾਜ ਨੂੰ ਨਸ਼ਾ ਮੁਕਤ ਬਣਾਉਣ ਲਈ ਆਪਣੀ ਵਚਨਬੱਧਤਾ ਪ੍ਰਗਟ ਕੀਤੀ। ਸਹੁੰ ਦੌਰਾਨ ਸਾਰਿਆਂ ਨੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਰਹਿਣ, ਆਪਣੇ ਪਰਿਵਾਰ ਅਤੇ ਸਮਾਜ ਦੇ ਹੋਰਨਾਂ ਮੈਂਬਰਾਂ ਨੂੰ ਵੀ ਨਸ਼ਿਆਂ ਤੋਂ ਬਚਾਉਣ ਅਤੇ ਇੱਕ ਸਿਹਤਮੰਦ ਤੇ ਨਸ਼ਾ-ਮੁਕਤ ਸਮਾਜ ਦੀ ਸਿਰਜਣਾ ਵਿੱਚ ਯੋਗਦਾਨ ਪਾਉਣ ਦਾ ਸੰਕਲਪ ਲਿਆ। ਕਾਲਜ ਪ੍ਰਿੰਸੀਪਲ ਡਾ. ਮਨਪ੍ਰੀਤ ਕੌਰ ਨੇ ਕਿਹਾ ਕਿ ਅਜਿਹੀਆਂ ਜਾਗਰੂਕਤਾ ਗਤੀਵਿਧੀਆਂ ਰਾਹੀਂ ਵਿਦਿਆਰਥੀਆਂ ਵਿੱਚ ਸਮਾਜਿਕ ਜ਼ਿੰਮੇਵਾਰੀ, ਨੈਤਿਕ ਮੁੱਲਾਂ ਅਤੇ ਸਿਹਤਮੰਦ ਜੀਵਨ ਪ੍ਰਤੀ ਜਾਗਰੂਕਤਾ ਪੈਦਾ ਕਰਨ ਦਾ ਸੰਦੇਸ਼ ਦਿੱਤਾ ਗਿਆ। ਵਾਇਸ ਚੇਅਰਮੈਨ ਸ. ਬਲਜਿੰਦਰ ਸਿੰਘ ਮਾਨਸਾਹੀਆਂ, ਕਾਲਜ ਐਮ.ਡੀ. ਸ. ਲਾਲ ਸਿੰਘ ਟਿਵਾਣਾ ਵੱਲੋਂ ਇਸ ਅਹਿਦ ਦੀ ਸ਼ਲਾਘਾ ਕੀਤੀ ਗਈ । ਇਸ ਮੌਕੇ ਤੇ ਸਮੂਹ ਸਟਾਫ਼ ਮੈਂਬਰ ਵੀ ਸ਼ਾਮਲ ਸਨ।