ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਅੱਜ ਅੰਮ੍ਰਿਤਸਰ ਵਿਖੇ ਕੀਤੀ ਪ੍ਰੈੱਸ ਕਾਨਫਰੰਸ ਦੌਰਾਨ ਕਰਤਾਰਪੁਰ ਸਾਹਿਬ ਲਾਂਘੇ ਸਬੰਧੀ ਕੇਂਦਰ ਸਰਕਾਰ ਵੱਲੋਂ ਲਗਾਈਆਂ ਜਾ ਰਹੀਆਂ ਗਏ ਪਾਬੰਦੀਆਂ ’ਤੇ ਸਵਾਲ ਉਠਾਉਂਦਿਆਂ ਕਿਹਾ ਕਿ ਸੁਰੱਖਿਆ ਦਾ ਦਿੱਤਾ ਜਾ ਰਿਹਾ ਤਰਕ ਤਸੱਲੀਬਖਸ਼ ਨਹੀਂ ਹੈ। ਉਨ੍ਹਾਂ ਕਿਹਾ ਕਿ ਸਿੱਖ ਸੰਗਤ ਨੂੰ ਗੁਰਧਾਮਾਂ ਦੇ ਦਰਸ਼ਨਾਂ ਲਈ ਬਿਨਾਂ ਵਜ੍ਹਾ ਮੁਸ਼ਕਲਾਂ ਦਾ ਸਾਹਮਣਾ ਨਹੀਂ ਕਰਵਾਉਣਾ ਚਾਹੀਦਾ। ਮਾਨ ਨੇ ਅਮਰਨਾਥ ਯਾਤਰਾ ਦਾ ਹਵਾਲਾ ਦਿੰਦਿਆਂ ਦੋਸ਼ ਲਗਾਇਆ ਕਿ ਸਰਕਾਰ ਵੱਲੋਂ ਸਿੱਖਾਂ ਅਤੇ ਹਿੰਦੂਆਂ ਨਾਲ ਵੱਖ-ਵੱਖ ਮਾਪਦੰਡ ਅਪਣਾਏ ਜਾ ਰਹੇ ਹਨ, ਜਿਸ ਨਾਲ ਦੋਵਾਂ ਭਾਈਚਾਰਿਆਂ ਵਿੱਚ ਵਖਰੇਵੇਂ ਦੀ ਭਾਵਨਾ ਪੈਦਾ ਹੋ ਸਕਦੀ ਹੈ। ਉਨ੍ਹਾਂ ਡਰੋਨਾਂ ਰਾਹੀਂ ਭੀੜ ਨੂੰ ਕੰਟਰੋਲ ਕਰਨ ਦੀ ਕਾਰਵਾਈ ਨੂੰ ਸਖ਼ਤ ਕਰਾਰ ਦਿੰਦਿਆਂ ਮਾਮਲੇ ਦੀ ਮਨੁੱਖੀ ਅਧਿਕਾਰਾਂ ਦੇ ਪੱਖ ਤੋਂ ਜਾਂਚ ਕਰਵਾਉਣ ਦੀ ਮੰਗ ਕੀਤੀ। ਉਨ੍ਹਾਂ ਕੇਂਦਰ ਸਰਕਾਰ ਦੇ ਕੁਝ ਸੀਨੀਅਰ ਅਧਿਕਾਰੀਆਂ ਅਤੇ ਖੁਫੀਆ ਅਧਿਕਾਰੀਆਂ ’ਤੇ ਵੀ ਦੋਸ਼ ਲਗਾਉਂਦਿਆਂ ਕਿਹਾ ਕਿ ਇਨ੍ਹਾਂ ਮਾਮਲਿਆਂ ਦੀ ਕਾਨੂੰਨੀ ਅਤੇ ਕੌਮਾਂਤਰੀ ਪੱਧਰ ’ਤੇ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ। ਇਸ ਮੌਕੇ ਮਾਨ ਨੇ 21 ਅਗਸਤ ਦੇ ਪੰਜਾਬ ਬੰਦ ਦੇ ਸੱਦੇ ਦੀ ਹਮਾਇਤ ਕਰਦਿਆਂ ਕਿਹਾ ਕਿ ਇਸ ਦੌਰਾਨ ਸਕੂਲ, ਕਾਲਜ, ਦੁਕਾਨਾਂ ਅਤੇ ਰੇਲ ਸੇਵਾਵਾਂ ਬੰਦ ਰਹਿਣਗੀਆਂ। ਮਾਨ ਨੇ ਸੰਗਤਾਂ ਨੂੰ ਇਸ ਪੰਥਕ ਕਾਨਫਰੰਸ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ। ਇਸ ਮੌਕੇ ਜਥੇਬੰਦਕ ਸਕੱਤਰ ਜਸਬੀਰ ਸਿੰਘ ਬਚੜੇ, ਹਰਮਨਦੀਪ ਸਿੰਘ ਸੁਲਤਾਨਵਿੰਡ , ਸ਼ਮਸ਼ੇਰ ਸਿੰਘ ਬਰਾੜ ਕੁਲਵੰਤ ਸਿੰਘ ਕੋਟਲਾ, ਪਰਮਜੀਤ ਸਿੰਘ ਖਾਸਾ, ਜਸਕਰਨ ਸਿੰਘ , ਰਵੀ ਸ਼ੇਰ ਸਿੰਘ, ਸਿਮਰਨ ਸਿੰਘ ਤੇ ਹੋਰ ਹਾਜ਼ਰ ਸਨ ।