Monday, October 19, 2026
BREAKING NEWS
• ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ

Majha

ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਯੂਕੇ ਦੀ ਹਵਾਈ ਫ਼ੌਜ ’ਚ ਫਲਾਈਟ ਲੈਫਟੀਨੈਂਟ ਦੀ ਪ੍ਰਾਪਤੀ ਲਈ ਸ. ਅਰਸ਼ਦੀਪ ਸਿੰਘ ਨੂੰ ਵਧਾਈ

August 18, 2026 06:24 PM
ਗੁਰਪ੍ਰੀਤ ਸਿੰਘ ਡੱਬ
ਸ੍ਰੀ ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਯੂਕੇ ਦੀ ਹਵਾਈ ਫ਼ੌਜ ਵਿੱਚ ਲੰਮੇ ਸਮੇਂ ਬਾਅਦ ਸਿੱਖ ਫਲਾਈਟ ਲੈਫਟੀਨੈਂਟ ਵਜੋਂ ਉੱਚ ਅਹੁਦਾ ਹਾਸਲ ਕਰਨ ਲਈ ਪੰਜਾਬੀ ਮੂਲ ਦੇ ਸਾਊਥਾਲ, ਯੂਕੇ ਵਿੱਚ ਰਹਿਣ ਵਾਲੇ ਸ. ਅਰਸ਼ਦੀਪ ਸਿੰਘ ਅਤੇ ਉਨ੍ਹਾਂ ਦੇ ਮਾਪਿਆਂ ਸ. ਜਗਦੀਪ ਸਿੰਘ ਅਤੇ ਬੀਬੀ ਗਗਨਦੀਪ ਕੌਰ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਅਜਿਹਾ ਦੂਜੇ ਵਿਸ਼ਵ ਯੁੱਧ ਤੋਂ ਬਾਅਦ ਹੋਇਆ ਹੈ ਕਿ ਇੱਕ ਸਿੱਖ ਨੇ ਯੂਕੇ ਦੀ ਹਵਾਈ ਫ਼ੌਜ ਵਿੱਚ ਉੱਚ ਅਹੁਦਾ ਹਾਸਲ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਹੋਰ ਵੀ ਖੁਸ਼ੀ ਦੀ ਗੱਲ ਹੈ ਕਿ ਫਲਾਈਟ ਲੈਫਟੀਨੈਂਟ ਸ. ਅਰਸ਼ਦੀਪ ਸਿੰਘ ਅਤੇ ਉਨ੍ਹਾਂ ਦਾ ਸਮੁੱਚਾ ਪਰਿਵਾਰ ਵਿਦੇਸ਼ ਵਿੱਚ ਰਹਿੰਦਿਆਂ ਵੀ ਸਿੱਖੀ ਰਵਾਇਤਾਂ ਅਤੇ ਪੰਜਾਬੀ ਮਾਂ ਬੋਲੀ ਨਾਲ ਜੁੜਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਸਿੱਖਾਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ ਦੇ ਸਿਧਾਂਤ ਉੱਤੇ ਚੱਲਦਿਆਂ ਅੱਜ ਦੁਨੀਆ ਵਿੱਚ ਉੱਚੇ ਮੁਕਾਮ ਹਾਸਲ ਕੀਤੇ ਹਨ ਅਤੇ ਸ. ਅਰਸ਼ਦੀਪ ਸਿੰਘ ਦੀ ਪ੍ਰਾਪਤੀ ਨਾਲ ਸਮੁੱਚੀ ਸਿੱਖ ਕੌਮ ਦਾ ਸਿਰ ਮਾਣ ਨਾਲ ਉੱਚਾ ਹੋਇਆ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਗੁਰਬਾਣੀ ਵਿੱਚ ਸਿੱਖਿਆ ਦਿੱਤੀ ਹੈ ਕਿ ਸਾਨੂੰ ਆਪਣੇ ਜੀਵਨ ਵਿੱਚ ਹਮੇਸ਼ਾ ਹੀ ਅਗਾਂਹ ਵਧਣ ਲਈ ਤਾਂਘ ਤੇ ਉੱਦਮ ਕਰਨੇ ਚਾਹੀਦੇ ਹਨ ਅਤੇ ਪਿਛਾਂਹ ਨੂੰ ਨਹੀਂ ਮੁੜਣਾ ਚਾਹੀਦਾ।

Have something to say? Post your comment

More in Majha

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼

ਅੰਮ੍ਰਿਤਸਰ ਵਿੱਚ ਐਮ-16 ਰਾਈਫਲ, ਦੋ ਜ਼ਿਗਾਣਾ ਪਿਸਤੌਲ ਸਮੇਤ 10 ਅਤਿ-ਆਧੁਨਿਕ ਹਥਿਆਰ ਬਰਾਮਦ; ਚਾਰ ਕਾਬੂ

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼

‘ਕੰਮ ਦੀ ਰਾਜਨੀਤੀ’ ਨੇ ਲੋਕਾਂ ਦਾ ਵਿਸ਼ਵਾਸ ਜਿੱਤਿਆ, 2027 ਵਿੱਚ ਪੰਜਾਬ ਸਾਨੂੰ ਇੱਕ ਹੋਰ ਮੌਕਾ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ਼ਮ 10 ਕਿੱਲੋ ਹੈਰੋਇਨ ਅਤੇ 10 ਪਿਸਤੌਲਾਂ ਸਣੇ ਕਾਬੂ