Thursday, October 15, 2026
BREAKING NEWS
• ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

Majha

ਅਜਨਾਲਾ ਦੇ ਪਿੰਡ ਤੇੜਾ ਕਲਾਂ ਵਿੱਚ 20 ਦਿਨ ਬਾਅਦ ਕਬਰ ’ਚੋਂ ਕੱਢੀ ਗਈ ਵਿਅਕਤੀ ਦੀ ਲਾਸ਼

August 18, 2026 06:29 PM
Rozana Sehaj times
ਅਜਨਾਲਾ : ਅੰਮ੍ਰਿਤਸਰ ਦੇ ਹਲਕਾ ਅਜਨਾਲਾ ਅਧੀਨ ਪੈਂਦੇ ਪਿੰਡ ਤੇੜਾ ਕਲਾਂ ਵਿੱਚ ਕਰੀਬ 20 ਦਿਨ ਪਹਿਲਾਂ ਮਰੇ ਇੱਕ ਵਿਅਕਤੀ ਦੀ ਲਾਸ਼ ਨੂੰ ਪਰਿਵਾਰ ਵੱਲੋਂ ਮੌਤ ਦੇ ਕਾਰਨਾਂ ’ਤੇ ਸ਼ੱਕ ਜਤਾਏ ਜਾਣ ਤੋਂ ਬਾਅਦ ਕਬਰ ਵਿੱਚੋਂ ਬਾਹਰ ਕੱਢ ਕੇ ਪੋਸਟਮਾਰਟਮ ਲਈ ਭੇਜਿਆ ਗਿਆ ਹੈ। ਮ੍ਰਿਤਕ ਦੀ ਪਛਾਣ ਸੋਨੀ ਮਸੀਹ ਵਾਸੀ ਤੇੜਾ ਕਲਾਂ ਵਜੋਂ ਹੋਈ ਹੈ। ਮਿਲੀ ਜਾਣਕਾਰੀ ਅਨੁਸਾਰ ਸੋਨੀ ਮਸੀਹ ਦੀ ਮੌਤ 27 ਜੁਲਾਈ 2026 ਨੂੰ ਹੋਈ ਸੀ। ਉਸ ਸਮੇਂ ਪਰਿਵਾਰਕ ਰੀਤੀ-ਰਿਵਾਜਾਂ ਅਨੁਸਾਰ ਉਸ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ ਸੀ। ਇਸ ਤੋਂ ਕੁਝ ਦਿਨ ਬਾਅਦ ਮ੍ਰਿਤਕ ਦੀ ਭੈਣ ਕੋਮਲ, ਜੋ ਪਿੰਡ ਪੱਖੋਕੇ ਨਾਲ ਸਬੰਧਤ ਦੱਸੀ ਜਾ ਰਹੀ ਹੈ, ਵੱਲੋਂ ਆਪਣੇ ਭਰਾ ਦੀ ਮੌਤ ਦੇ ਕਾਰਨਾਂ ਨੂੰ ਲੈ ਕੇ ਸ਼ੱਕ ਪ੍ਰਗਟ ਕੀਤਾ ਗਿਆ ਅਤੇ ਇਸ ਸਬੰਧੀ ਪ੍ਰਸ਼ਾਸਨ ਕੋਲ ਆਪਣਾ ਬਿਆਨ ਦਰਜ ਕਰਵਾਇਆ ਗਿਆ। ਪਰਿਵਾਰ ਵੱਲੋਂ ਮੌਤ ਦੇ ਹਾਲਾਤਾਂ ’ਤੇ ਸ਼ੱਕ ਜਤਾਏ ਜਾਣ ਤੋਂ ਬਾਅਦ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਲਾਸ਼ ਨੂੰ ਕਬਰ ਵਿੱਚੋਂ ਬਾਹਰ ਕੱਢ ਕੇ ਮੈਡੀਕਲ ਜਾਂਚ ਕਰਵਾਉਣ ਦੀ ਪ੍ਰਕਿਰਿਆ ਸ਼ੁਰੂ ਕੀਤੀ ਗਈ। ਇਸ ਸਬੰਧੀ ਐਸਡੀਐਮ ਅਜਨਾਲਾ ਤੋਂ ਮਨਜ਼ੂਰੀ ਲਈ ਗਈ। ਮਨਜ਼ੂਰੀ ਮਿਲਣ ਤੋਂ ਬਾਅਦ ਪ੍ਰਸ਼ਾਸਨ ਅਤੇ ਪੁਲਿਸ ਦੀ ਮੌਜੂਦਗੀ ਵਿੱਚ ਕਬਰ ਖੋਲ੍ਹ ਕੇ ਲਾਸ਼ ਨੂੰ ਬਾਹਰ ਕੱਢਿਆ ਗਿਆ। ਰਿਪੋਰਟ ਵਿੱਚ ਮੌਤ ਦੇ ਕਾਰਨਾਂ ਸਬੰਧੀ ਜੋ ਵੀ ਤੱਥ ਸਾਹਮਣੇ ਆਉਣਗੇ, ਉਨ੍ਹਾਂ ਦੇ ਆਧਾਰ ’ਤੇ ਪੁਲਿਸ ਅਤੇ ਪ੍ਰਸ਼ਾਸਨ ਵੱਲੋਂ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਸਪੱਸ਼ਟ ਹੋ ਸਕੇਗਾ ਕਿ ਸੋਨੀ ਮਸੀਹ ਦੀ ਮੌਤ ਕੁਦਰਤੀ ਕਾਰਨਾਂ ਕਰਕੇ ਹੋਈ ਸੀ ਜਾਂ ਮੌਤ ਪਿੱਛੇ ਕੋਈ ਹੋਰ ਕਾਰਨ ਮੌਜੂਦ ਸੀ।

Have something to say? Post your comment

More in Majha

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼

ਅੰਮ੍ਰਿਤਸਰ ਵਿੱਚ ਐਮ-16 ਰਾਈਫਲ, ਦੋ ਜ਼ਿਗਾਣਾ ਪਿਸਤੌਲ ਸਮੇਤ 10 ਅਤਿ-ਆਧੁਨਿਕ ਹਥਿਆਰ ਬਰਾਮਦ; ਚਾਰ ਕਾਬੂ

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼

‘ਕੰਮ ਦੀ ਰਾਜਨੀਤੀ’ ਨੇ ਲੋਕਾਂ ਦਾ ਵਿਸ਼ਵਾਸ ਜਿੱਤਿਆ, 2027 ਵਿੱਚ ਪੰਜਾਬ ਸਾਨੂੰ ਇੱਕ ਹੋਰ ਮੌਕਾ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ਼ਮ 10 ਕਿੱਲੋ ਹੈਰੋਇਨ ਅਤੇ 10 ਪਿਸਤੌਲਾਂ ਸਣੇ ਕਾਬੂ

ਪੈਸੇ ਆਉਣ ਮਗਰੋਂ ਪੰਜਾਬ ਦੀਆਂ ਔਰਤਾਂ ਨੇ ਲਾਇਆ ਇੱਕੋ ਨਾਅਰਾ: ‘ਭਗਵੰਤ ਮਾਨ ਸਰਕਾਰ ਮੁੜ ਦੁਬਾਰਾ’

ਅੰਮ੍ਰਿਤਸਰ ਵਿੱਚ ਨਸ਼ੀਲੇ ਪਦਾਰਥ ਅਤੇ ਹਥਿਆਰ ਤਸਕਰੀ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਪੰਜ ਵਿਅਕਤੀ 13 ਪਿਸਤੌਲਾਂ ਅਤੇ 3.2 ਕਿਲੋ ਹੈਰੋਇਨ ਸਮੇਤ ਕਾਬੂ