Wednesday, October 07, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Majha

ਖਾਲਸਾ ਕਾਲਜ ਵਿਖੇ ਕੈਨੇਡਾ ਦੀ ਥੌਂਮਸਨ ਰਿਵਰ ਯੂਨੀਵਰਸਿਟੀ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਕੀਤਾ ਦੌਰਾ

August 18, 2026 06:34 PM
ਗੁਰਪ੍ਰੀਤ ਸਿੰਘ ਡੱਬ
 
ਅੰਮ੍ਰਿਤਸਰ : ਖਾਲਸਾ ਕਾਲਜ ਵਿਖੇ ਕੈਨੇਡਾ ਦੀ ਥੌਂਮਸਨ ਯੂਨੀਵਰਸਿਟੀ ਦੇ ਸੋਸ਼ਲ ਵਰਕਸ ਵਿਭਾਗ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਦੌਰੇ ਦੌਰਾਨ ਕਾਲਜ ਵਿਦਿਆਰਥੀਆਂ ਨਾਲ ਵਿਚਾਰ-ਵਟਾਂਦਰੇ ਸਾਂਝੇ ਕੀਤੇ। ਇਸ ਸਬੰਧੀ ਕਾਲਜ ਪ੍ਰਿੰਸੀਪਲ ਡਾ. ਆਤਮ ਸਿੰਘ ਰੰਧਾਵਾ ਨੇ ਕਿਹਾ ਕਿ ਕੈਨੇਡਾ ਦੇ ਸ਼ਹਿਰ ਕੈਮਲੂਪਸ ਵਿਖੇ ਸਥਿਤ ਥੌਂਮਸਨ ਰਿਵਰ ਯੂਨੀਵਰਸਿਟੀ ਵਿਖੇ ਸੋਸ਼ਲ ਵਰਕਸ ਵਿਭਾਗ ਤੋਂ ਡਾ. ਟੈਨੀਆ ਪਾਲੁਕ, ਚੈਲਸਾ ਕੋਰਸੀ ਅਤੇ ਸਰਬਜੀਤ ਘੁੰਮਣ ਦੀ ਅਗਵਾਈ ’ਚ 7 ਵਿਦਿਆਰਥੀਆਂ ਦਾ ਵਫਦ ਪੰਜਾਬੀ ਅਤੇ ਅੰਗਰੇਜ਼ੀ ਵਿਭਾਗ ’ਚ ਪਹੁੰਚਿਆ। ਇਸ ਮੌਕੇ ਪਹੁੰਚੇ ਅਧਿਆਪਕਾਂ ਅਤੇ ਵਿਦਿਆਰਥੀਆਂ ਦਾ ਸਵਾਗਤ ਕਰਦਿਆਂ ਪ੍ਰਿੰ: ਡਾ. ਰੰਧਾਵਾ ਨੇ ਕਿਹਾ ਕਿ ਅੱਜ ਦਾ ਸਮਾਂ ਵਾਦ ਵਿਵਾਦ ਅਤੇ ਸੰਵਾਦ ਦਾ ਸਮਾਂ ਹੈ। ਉਨ੍ਹਾਂ ਕਿਹਾ ਕਿ ਵੱਖ ਵੱਖ ਥਾਵਾਂ, ਦੇਸ਼ਾਂ ਦੇ ਵਿਦਿਆਰਥੀਆਂ ਨੂੰ ਇਕ ਦੂਸਰੇ ਨਾਲ ਵਿਚਾਰ ਵਟਾਂਦਰਾਂ ਕਰਕੇ ਆਪਣੇ ਗਿਆਨ ਨੂੰ ਵਧਾਉਣਾ ਚਾਹੀਦਾ ਹੈ। ਆਪਸੀ ਵਿਚਾਰ ਵਟਾਂਦਰਾ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਵਿਚ ਸਹਾਈ ਹੁੰਦਾ ਹੈ। ਉਨ੍ਹਾਂ ਕਿਹਾ ਕਿ ਔਰਤ ਵਿਸ਼ੇਸ਼ ਕਰ ਲੜਕੀ ਨਾਲ ਉਸਦੀ ਮਰਜੀ ਅਨੁਸਾਰ ਵਿਵਹਾਰ ਸਾਡੇ ਸੱਭਿਅਕ ਸਮਾਜ ਦੀ ਨਿਸ਼ਾਨੀ ਹੈ। ਵਿਦੇਸ਼ੀ ਵਫਦ ਨੇ ਕਾਲਜ ਦੇ ਵੱਖ-ਵੱਖ ਵਿਭਾਗਾਂ ਦਾ ਦੌਰਾ ਕੀਤਾ ਅਤੇ ਕਾਲਜ ਦੀ ਇਤਿਹਾਸਕ ਅਤੇ ਸੱਭਿਆਚਾਰਕ ਵਿਰਾਸਤ ਦੀ ਸਰਾਹਣਾ ਕੀਤੀ। ਇਸ ਸਮਾਗਮ ਮੌਕੇ ਡਾ. ਦਲਜੀਤ ਸਿੰਘ. ਡਾ. ਪਰਮਿੰਦਰ ਸਿੰਘ, ਪ੍ਰੋ. ਸਾਵੰਤ ਸਿੰਘ ਮੰਟੋ, ਡਾ. ਹੀਰਾ ਸਿੰਘ, ਡਾ. ਕੁਲਦੀਪ ਸਿੰਘ ਢਿੱਲੋਂ, ਡਾ. ਮਿੰਨੀ ਸਲਵਾਨ ਤੋਂ ਇਲਾਵਾ ਵੱਡੀ ਗਿਣਤੀ ’ਚ ਵਿਦਿਆਰਥੀ ਸ਼ਾਮਿਲ ਸਨ।
 
ਕੈਪਸ਼ਨ: ¸

Have something to say? Post your comment

More in Majha

ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼

‘ਕੰਮ ਦੀ ਰਾਜਨੀਤੀ’ ਨੇ ਲੋਕਾਂ ਦਾ ਵਿਸ਼ਵਾਸ ਜਿੱਤਿਆ, 2027 ਵਿੱਚ ਪੰਜਾਬ ਸਾਨੂੰ ਇੱਕ ਹੋਰ ਮੌਕਾ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ਼ਮ 10 ਕਿੱਲੋ ਹੈਰੋਇਨ ਅਤੇ 10 ਪਿਸਤੌਲਾਂ ਸਣੇ ਕਾਬੂ

ਪੈਸੇ ਆਉਣ ਮਗਰੋਂ ਪੰਜਾਬ ਦੀਆਂ ਔਰਤਾਂ ਨੇ ਲਾਇਆ ਇੱਕੋ ਨਾਅਰਾ: ‘ਭਗਵੰਤ ਮਾਨ ਸਰਕਾਰ ਮੁੜ ਦੁਬਾਰਾ’

ਅੰਮ੍ਰਿਤਸਰ ਵਿੱਚ ਨਸ਼ੀਲੇ ਪਦਾਰਥ ਅਤੇ ਹਥਿਆਰ ਤਸਕਰੀ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਪੰਜ ਵਿਅਕਤੀ 13 ਪਿਸਤੌਲਾਂ ਅਤੇ 3.2 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ 20 ਕਿੱਲੋ ਹੋਰ ਹੈਰੋਇਨ ਬਰਾਮਦ;ਚਾਰ ਕਾਬੂ

ਅੰਮ੍ਰਿਤਸਰ ਵਿੱਚ ਗ਼ੈਰ-ਕਾਨੂੰਨੀ ਹਥਿਆਰ ਤਸਕਰੀ ਨੈਟਵਰਕਾਂ ਦੇ ਅੱਠ ਕਾਰਕੁੰਨ 13 ਪਿਸਤੌਲਾਂ ਨਾਲ ਗ੍ਰਿਫਤਾਰ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਅਗਵਾਈ ਵਾਲੇ ਸਿੱਖ ਜਥੇ ਨੂੰ ਜ਼ੀਰੋ ਲਾਈਨ ਤੋਂ ਪਹਿਲਾਂ ਰੋਕਿਆ; ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਛੇਤੀ ਖੋਲ੍ਹਣ ਲਈ ਕੀਤੀ ਅਰਦਾਸ

ਅੰਮ੍ਰਿਤਸਰ ਵਿੱਚ 23 ਸਤੰਬਰ ਨੂੰ ਹੋਵੇਗੀ ਐਨ.ਆਰ.ਆਈ. ਮਿਲਣੀ