Saturday, October 03, 2026
BREAKING NEWS
• ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ

Majha

ਐਡਵੋਕੇਟ ਧਾਮੀ ਦੀ ਅਗਵਾਈ ’ਚ ਸ਼੍ਰੋਮਣੀ ਕਮੇਟੀ ਵਫ਼ਦ ਨੇ ਦਿੱਲੀ ਵਿਖੇ ਪਾਕਿਸਤਾਨ ਹਾਈ ਕਮਿਸ਼ਨ ਨਾਲ ਕੀਤੀ ਮੁਲਾਕਾਤ

August 18, 2026 06:41 PM
ਗੁਰਪ੍ਰੀਤ ਸਿੰਘ ਡੱਬ
ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਅੱਜ ਉੱਚ ਪੱਧਰੀ ਵਫ਼ਦ ਨੇ ਦਿੱਲੀ ਸਥਿਤ ਪਾਕਿਸਤਾਨ ਹਾਈ ਕਮਿਸ਼ਨ ਦੇ ਮੁੱਖ ਅਧਿਕਾਰੀ ਜਨਾਬ ਸ਼ਾਇਦ ਅਹਿਮਦ ਵੜੈਚ ਨਾਲ ਮੁਲਾਕਾਤ ਕਰਕੇ ਨਵੰਬਰ ਮਹੀਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਜਾਣ ਵਾਲੇ ਜਥੇ ਲਈ ਸ਼ਰਧਾਲੂਆਂ ਨੂੰ ਖੁੱਲ੍ਹਦਿਲੀ ਨਾਲ ਵੀਜ਼ਾ ਦੇਣ ਲਈ ਆਖਿਆ ਹੈ। ਉਨ੍ਹਾਂ ਹਾਈ ਕਮਿਸ਼ਨਰ ਨੂੰ ਇਸ ਬਾਰੇ ਇਕ ਲਿਖਤੀ ਪੱਤਰ ਵੀ ਸੌਪਿਆ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਇਸ ਵਫ਼ਦ ਵਿਚ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਸ. ਪਰਮਜੀਤ ਸਿੰਘ ਸਰਨਾ, ਸ. ਮਨਜੀਤ ਸਿੰਘ ਜੀ.ਕੇ., ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ ਤੇ ਮੈਨੇਜਰ ਸ. ਰਜਿੰਦਰ ਸਿੰਘ ਰੂਬੀ ਮੌਜੂਦ ਸਨ। ਆਮ ਤੌਰ ’ਤੇ ਇਸ ਯਾਤਰਾ ਲਈ ਪਾਕਿਸਤਾਨ ਹਾਈ ਕਮਿਸ਼ਨ ਵੱਲੋਂ ਸ਼੍ਰੋਮਣੀ ਕਮੇਟੀ ਵੱਲੋਂ ਭੇਜੇ ਲਗਭਗ 1800 ਸ਼ਰਧਾਲੂਆਂ ਨੂੰ ਵੀਜ਼ੇ ਜਾਰੀ ਕੀਤੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਪਿਛਲੇ ਕੁਝ ਸਮੇਂ ਤੋਂ ਨਿੱਜੀ ਤੌਰ ’ਤੇ ਸੰਗਠਿਤ ਸਿੱਖ ਜਥਿਆਂ ਨੂੰ ਵੀਜ਼ੇ ਨਾ ਮਿਲਣ ਅਤੇ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਦੇ ਬੰਦ ਹੋਣ ਕਾਰਨ ਸਿੱਖ ਸੰਗਤ ਅੰਦਰ ਇਤਿਹਾਸਕ ਗੁਰਦੁਆਰਾ ਸਾਹਿਬਾਨ ਦੇ ਦਰਸ਼ਨਾਂ ਲਈ ਪਾਕਿਸਤਾਨ ਜਾਣ ਦੀ ਤਾਂਘ ਹੋਰ ਵੀ ਵਧੀ ਹੈ। ਇਸੇ ਕਾਰਨ ਨਵੰਬਰ 2026 ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਪਾਕਿਸਤਾਨ ਜਾਣ ਲਈ 7500 ਤੋਂ ਵੱਧ ਸਿੱਖ ਸ਼ਰਧਾਲੂ ਆਪਣੇ ਪਾਸਪੋਰਟ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਵਿਚ ਜਮ੍ਹਾਂ ਕਰਵਾ ਚੁੱਕੇ ਹਨ। ਉਨ੍ਹਾਂ ਭਾਰਤ ਸਰਕਾਰ ਨੂੰ ਸੰਗਤਾਂ ਦੀਆਂ ਭਾਵਨਾਵਾਂ ਨੂੰ ਧਿਆਨ ਵਿਚ ਰੱਖਦਿਆਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਵੀ ਮੁੜ ਤੁਰੰਤ ਖੋਲ੍ਹੇ ਜਾਣ ਲਈ ਆਖਿਆ। ਇਸ ਮੌਕੇ ਐਡਵੋਕੇਟ ਧਾਮੀ ਨੇ ਪਾਕਿਸਤਾਨ ਹਾਈ ਕਮਿਸ਼ਨ ਦੇ ਅਧਿਕਾਰੀਆਂ ਨੂੰ ਯਾਦਗਾਰੀ ਤੌਰ ’ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਾਹਿਰੀ ਮਾਡਲ ਅਤੇ ਸ਼ਾਲ ਦੇ ਕੇ ਸਨਮਾਨਿਤ ਵੀ ਕੀਤਾ। 

Have something to say? Post your comment

 

More in Majha

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ਼ਮ 10 ਕਿੱਲੋ ਹੈਰੋਇਨ ਅਤੇ 10 ਪਿਸਤੌਲਾਂ ਸਣੇ ਕਾਬੂ

ਪੈਸੇ ਆਉਣ ਮਗਰੋਂ ਪੰਜਾਬ ਦੀਆਂ ਔਰਤਾਂ ਨੇ ਲਾਇਆ ਇੱਕੋ ਨਾਅਰਾ: ‘ਭਗਵੰਤ ਮਾਨ ਸਰਕਾਰ ਮੁੜ ਦੁਬਾਰਾ’

ਅੰਮ੍ਰਿਤਸਰ ਵਿੱਚ ਨਸ਼ੀਲੇ ਪਦਾਰਥ ਅਤੇ ਹਥਿਆਰ ਤਸਕਰੀ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਪੰਜ ਵਿਅਕਤੀ 13 ਪਿਸਤੌਲਾਂ ਅਤੇ 3.2 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ 20 ਕਿੱਲੋ ਹੋਰ ਹੈਰੋਇਨ ਬਰਾਮਦ;ਚਾਰ ਕਾਬੂ

ਅੰਮ੍ਰਿਤਸਰ ਵਿੱਚ ਗ਼ੈਰ-ਕਾਨੂੰਨੀ ਹਥਿਆਰ ਤਸਕਰੀ ਨੈਟਵਰਕਾਂ ਦੇ ਅੱਠ ਕਾਰਕੁੰਨ 13 ਪਿਸਤੌਲਾਂ ਨਾਲ ਗ੍ਰਿਫਤਾਰ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਅਗਵਾਈ ਵਾਲੇ ਸਿੱਖ ਜਥੇ ਨੂੰ ਜ਼ੀਰੋ ਲਾਈਨ ਤੋਂ ਪਹਿਲਾਂ ਰੋਕਿਆ; ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਛੇਤੀ ਖੋਲ੍ਹਣ ਲਈ ਕੀਤੀ ਅਰਦਾਸ

ਅੰਮ੍ਰਿਤਸਰ ਵਿੱਚ 23 ਸਤੰਬਰ ਨੂੰ ਹੋਵੇਗੀ ਐਨ.ਆਰ.ਆਈ. ਮਿਲਣੀ

ਜੇ ਵਿਰੋਧੀ ਪਾਰਟੀਆਂ ਗਲਤੀ ਨਾਲ ਸੱਤਾ ਵਿੱਚ ਆਉਂਦੀਆਂ ਹਨ ਤਾਂ ਉਹ ਮੁਫ਼ਤ ਬਿਜਲੀ, ਔਰਤਾਂ ਲਈ ਮੁਫ਼ਤ ਬੱਸ ਸਫ਼ਰ ਅਤੇ ਹਜ਼ਾਰ ਰੁਪਏ ਦੀ ਸਨਮਾਨ ਰਾਸ਼ੀ ਬੰਦ ਕਰ ਦੇਣਗੀਆਂ: ਭਗਵੰਤ ਸਿੰਘ ਮਾਨ

ਅੰਮ੍ਰਿਤਸਰ ਤੋਂ 27 ਕਿਲੋ ਹੈਰੋਇਨ ਅਤੇ ਇੱਕ ਅਤਿ-ਆਧੁਨਿਕ ਪਿਸਤੌਲ ਬਰਾਮਦ; ਚਾਰ ਕਾਬੂ

ਨਸ਼ੀਲੇ ਪਦਾਰਥ ਅਤੇ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਅੱਠ ਵਿਅਕਤੀ ਕਾਬੂ