Saturday, October 03, 2026
BREAKING NEWS
• ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ

Malwa

ਯੂਨੀਵਰਸਿਟੀ ਕਾਲਜ ਮੀਰਾਂਪੁਰ ਵਿਖੇ ਅੰਤਰਰਾਸ਼ਟਰੀ ਯੁਵਾ ਦਿਵਸ ਮਨਾਇਆ

August 18, 2026 06:50 PM
ਸਾਨੀਆ ਸਿੰਘ
 
ਦੇਵੀਗੜ੍ਹ : ਅੰਤਰਰਾਸ਼ਟਰੀ ਯੁਵਾ ਦਿਵਸ ਹਰ ਸਾਲ 12 ਅਗਸਤ ਨੂੰ ਪੂਰੀ ਦੁਨੀਆ ਵਿੱਚ ਮਨਾਇਆ ਜਾਂਦਾ ਹੈ। ਇਹ ਦਿਨ ਨੌਜਵਾਨਾਂ ਦੀ ਮਹੱਤਤਾ, ਉਨ੍ਹਾਂ ਦੀਆਂ ਪ੍ਰਾਪਤੀਆਂ ਅਤੇ ਉਨ੍ਹਾਂ ਨੂੰ ਦਰਪੇਸ਼ ਚੁਣੌਤੀਆਂ ਵੱਲ ਵਿਸ਼ਵ ਦਾ ਧਿਆਨ ਖਿੱਚਣ ਲਈ ਰਾਖਵਾਂ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਧਰਮ ਅਧਿਐਨ ਮੰਚ ਦੇ ਕਨਵੀਨਰ ਅਤੇ ਰੈੱਡ ਰਿਬਨ ਕਲੱਬ ਦੇ ਨੋਡਲ ਅਫਸਰ ਡਾ. ਤੇਜਿੰਦਰ ਪਾਲ ਸਿੰਘ ਨੇ ਯੂਨੀਵਰਸਿਟੀ ਕਾਲਜ ਮੀਰਾਂਪੁਰ ਵਿਖੇ ਅੰਤਰਰਾਸ਼ਟਰੀ ਯੁਵਾ ਦਿਵਸ ਮਨਾਉਂਦੇ ਹੋਏ ਕੀਤਾ। ਜ਼ਿਕਰਯੋਗ ਹੈ ਕਿ ਇੰਚਾਰਜ ਡਾ. ਮਨਪ੍ਰੀਤ ਕੌਰ ਸੋਢੀ ਦੀ ਅਗਵਾਈ ਹੇਠ ਨੋਡਲ ਅਫਸਰ ਡਾ. ਤੇਜਿੰਦਰ ਪਾਲ ਸਿੰਘ ਦੇ ਯਤਨਾਂ ਸਦਕਾ ਰੈੱਡ ਰਿਬਨ ਕਲੱਬ ਵੱਲੋਂ ਅੰਤਰਰਾਸ਼ਟਰੀ ਯੁਵਾ ਦਿਵਸ ਨੂੰ ਮੁਖ ਰਖਦੇ ਹੋਏ ਕਾਲਜ ਵਿਖੇ ਨਸ਼ਾ ਮੁਕਤੀ ਵਿਸ਼ੇ 'ਤੇ ਲੇਖ ਮੁਕਾਬਲਿਆਂ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾਰੂ ਅਸਰ ਪ੍ਰਤੀ ਜਾਗਰੂਕ ਕਰਨ ਲਈ ਵਿਚਾਰ-ਵਟਾਂਦਰਾ ਕਰਵਾਇਆ ਗਿਆ। ਇਸ ਰਾਹੀਂ ਵਿਦਿਆਰਥੀਆਂ ਨੂੰ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਦੀ ਅਪੀਲ ਕੀਤੀ ਗਈ। ਇਸ ਮੌਕੇ ਕਾਲਜ ਇੰਚਾਰਜ ਡਾ. ਮਨਪ੍ਰੀਤ ਕੌਰ ਸੋਢੀ ਨੇ ਕਿਹਾ ਕਿ ਸਿਹਤਮੰਦ ਸਮਾਜ ਦੇ ਨਿਰਮਾਣ ਲਈ ਨੌਜਵਾਨਾਂ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਰੈੱਡ ਰਿਬਨ ਕਲੱਬ ਦੀਆਂ ਗਤੀਵਿਧੀਆਂ ਵਿੱਚ ਸਰਗਰਮ ਭਾਗੀਦਾਰੀ ਲੈਣ ਲਈ ਵੀ ਪ੍ਰੇਰਿਆ। ਲੇਖ ਮੁਕਾਬਲਿਆਂ ਵਿਚ ਸਲੋਨੀ (ਬੀ.ਏ. I) ਨੇ ਪਹਿਲਾ ਸਥਾਨ ਪ੍ਰਾਪਤ ਕੀਤਾ। ਦੂਜਾ ਅਤੇ ਤੀਜਾ ਸਥਾਨ ਕ੍ਰਮਵਾਰ ਸਿਮਰਜੀਤ ਕੌਰ ਅਤੇ ਕੋਮਲਪ੍ਰੀਤ ਕੌਰ ਨੇ ਪ੍ਰਾਪਤ ਕੀਤਾ। ਜੇਤੂ ਵਿਦਿਆਰਥੀਆਂ ਦੇ ਨਾਲ ਨਾਲ ਸਾਰੇ ਭਾਗੀਦਾਰਾਂ ਨੂੰ ਸਨਮਾਨਿਤ ਕੀਤਾ ਗਿਆI
 
 

Have something to say? Post your comment