Friday, October 09, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Malwa

ਬਲੂਮਿੰਗ ਬਡਜ਼ ਸਕੂਲ ਵਿਖੇ ਤੀਜ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ

August 18, 2026 07:03 PM
Amjad Hussain Khan
 
ਮੋਗਾ : ਇਲਾਕੇ ਦੀ ਨਾਮਵਰ ਵਿਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ, ਮੋਗਾ ਵਿਖੇ ਗਰੁੱਪ ਚੇਅਰਮੈਨ ਡਾ. ਸੰਜੀਵ ਸੈਣੀ ਅਤੇ ਚੇਅਰਪਰਸਨ ਕਮਲ ਸੈਣੀ ਦੀ ਅਗਵਾਈ ਹੇਠ ਤੀਜ ਦਾ ਤਿਉਹਾਰ ਪੰਜਾਬੀ ਸੱਭਿਆਚਾਰਕ ਰੰਗਾਂ ਨਾਲ ਉਤਸ਼ਾਹਪੂਰਵਕ ਮਨਾਇਆ ਗਿਆ। ਇਸ ਮੌਕੇ ਪਹਿਲੀ, ਦੂਜੀ, ਤੀਜੀ ਅਤੇ ਸੀਨੀਅਰ ਕਲਾਸਾਂ ਦੀਆਂ ਵਿਦਿਆਰਥਣਾਂ ਨੇ ਪੰਜਾਬ ਦੇ ਲੋਕ ਨਾਚ ਗਿੱਧੇ ਦੀ ਸ਼ਾਨਦਾਰ ਪੇਸ਼ਕਾਰੀ ਕਰਕੇ ਸਮਾਗਮ ਨੂੰ ਯਾਦਗਾਰ ਬਣਾਇਆ। ਵਿਦਿਆਰਥਣਾਂ ਵੱਲੋਂ ਤੀਜ ਨਾਲ ਸਬੰਧਤ ਚਾਰਟ, ਕਲਾ-ਕਿਰਤਾਂ ਅਤੇ ਲੇਖ ਵੀ ਪੇਸ਼ ਕੀਤੇ ਗਏ। ਰੰਗ-ਬਿਰੰਗੇ ਪੰਜਾਬੀ ਪਹਿਰਾਵਿਆਂ ਵਿੱਚ ਸਜੀਆਂ ਵਿਦਿਆਰਥਣਾਂ ਨੇ ਪੰਜਾਬੀ ਸੱਭਿਆਚਾਰ ਦੀ ਅਮੀਰ ਵਿਰਾਸਤ ਦੀ ਝਲਕ ਪੇਸ਼ ਕੀਤੀ। ਸਕੂਲ ਪ੍ਰਿੰਸੀਪਲ ਡਾ. ਹਮਿਲੀਆ ਰਾਣੀ ਨੇ ਵਿਦਿਆਰਥਣਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦਾ ਸੱਭਿਆਚਾਰ ਬੇਹੱਦ ਗੌਰਵਸ਼ਾਲੀ ਅਤੇ ਵਿਲੱਖਣ ਹੈ। ਉਨ੍ਹਾਂ ਕਿਹਾ ਕਿ ਨਵੀਂ ਪੀੜ੍ਹੀ ਨੂੰ ਪੰਜਾਬੀ ਰਵਾਇਤਾਂ ਅਤੇ ਲੋਕ-ਕਲਾਵਾਂ ਬਾਰੇ ਜਾਣੂ ਕਰਵਾਉਣਾ ਸਮੇਂ ਦੀ ਲੋੜ ਹੈ। ਇਸ ਮੌਕੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੂੰ ਤੀਜ ਦੇ ਤਿਉਹਾਰ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ। ਸਮਾਗਮ ਦੌਰਾਨ ਵਿਦਿਆਰਥਣਾਂ ਵੱਲੋਂ ਪੇਸ਼ ਕੀਤੇ ਗਿੱਧੇ ਅਤੇ ਪੰਜਾਬੀ ਪਰੰਪਰਾਗਤ ਪਹਿਰਾਵਿਆਂ ਨੇ ਸਭ ਦਾ ਮਨ ਮੋਹ ਲਿਆ। ਇਸ ਮੌਕੇ ਸਕੂਲ ਦਾ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।

Have something to say? Post your comment

More in Malwa

ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਧੂਰੀ ਦੇ ਲੱਖਾਂ ਲੋਕਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦੀ ਸੌਗਾਤ

ਸਾਡੀ ਸਰਕਾਰ ਮਾਵਾਂ-ਧੀਆਂ ਦੇ ਫ਼ੋਨ ’ਤੇ ‘ਟੂੰ-ਟੂੰ’ ਦੇ ਸੁਨੇਹੇ ਕਦੇ ਬੰਦ ਨਹੀਂ ਹੋਣ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਟਿਆਲਾ ਪੁਲਿਸ ਵੱਲੋਂ ਚਿਤਕਾਰਾ ਯੂਨੀਵਰਸਿਟੀ ਵਿਖੇ ਹੋਈ ਹੰਗਾਮੇ ਦੀ ਘਟਨਾ ਦੇ ਸਬੰਧ ਵਿੱਚ ਇੱਕ ਹੋਰ ਮੁਲਜ਼ਮ ਗ੍ਰਿਫ਼ਤਾਰ

ਵਿਨਰਜੀਤ ਗੋਲਡੀ ਨੇ ਚਿੱਟੇ ਨਾਲ ਨੌਜਵਾਨਾਂ ਦੀਆਂ ਮੌਤਾਂ ਤੇ ਜਤਾਈ ਚਿੰਤਾ 

ਪੀਪੀਸੀਬੀ ਦੇ ਮਿਸ਼ਨ ਕਲੀਨ ਪਟਿਆਲਾ' ਤਹਿਤ 13.79 ਟਨ ਕੂੜਾ ਚੁੱਕਿਆ ਅਤੇ ਟਰੈਕਰ ਲਾਂਚ ਕੀਤਾ 

ਕਰਨਮ ਮਲੇਸ਼ਵਰੀ ਨੇ ਮਨਦੀਪ ਸੁਨਾਮ ਦੀ ਪੁਸਤਕ ਕੀਤੀ ਲੋਕ ਅਰਪਣ

ਮੋਹਨਜੀਤ ਸ਼ੇਰੋਂ ਅਤੇ ਗੁਲਜ਼ਾਰ ਖੁਦਕੁਸ਼ੀ ਮਾਮਲੇ 'ਚ ਹੋਵੇ ਕਾਰਵਾਈ : ਸਿਮਰਨਜੀਤ ਮਾਨ

ਸੁਨਾਮ ਪੁਲਿਸ ਦੇ ਹੱਥੇ ਚੜ੍ਹੇ ਮੋਟਰਸਾਈਕਲ ਚੋਰ 

ਸੁਨਾਮ ਕਾਲਜ 'ਚ ਖੂਨਦਾਨ ਕੈਂਪ ਲਾਇਆ