ਸੁਨਾਮ : ਸੰਤ ਅਤਰ ਸਿੰਘ ਮਸਤੂਆਣਾ ਸਾਹਿਬ ਵਾਲਿਆਂ ਦੇ ਜਨਮ ਅਸਥਾਨ ਵਿਧਾਨ ਸਭਾ ਹਲਕਾ ਸੁਨਾਮ ਦੇ ਕਸਬਾ ਚੀਮਾਂ ਮੰਡੀ ਦੇ ਵਾਰਡ ਨੰਬਰ 4 ਦੀ ਮੀਹਾਂ ਸਿੰਘ ਵਾਲੀ ਗਲੀ ਦੇ ਵਸਨੀਕ ਸੀਵਰੇਜ ਪਾਉਣ ਤੋਂ ਬਾਅਦ ਪੈਦਾ ਹੋਈ ਗੰਭੀਰ ਸਮੱਸਿਆ ਕਾਰਨ ਨਰਕ ਭਰੀ ਜ਼ਿੰਦਗੀ ਜਿਊਣ ਲਈ ਮਜਬੂਰ ਹੋ ਰਹੇ ਹਨ, ਦਾਮਨ ਬਾਜਵਾ ਨੇ ਕਿਹਾ ਕਿ 2 ਅਗਸਤ ਨੂੰ ਵੀ ਇਲਾਕਾ ਵਾਸੀਆਂ ਦੇ ਸੱਦੇ ’ਤੇ ਉਹ ਇੱਥੇ ਪਹੁੰਚੇ ਸਨ ਅਤੇ ਉਸ ਸਮੇਂ ਪੰਜਾਬ ਸਰਕਾਰ ਦੇ ਨੁਮਾਇੰਦਿਆਂ ਅਤੇ ਪ੍ਰਸ਼ਾਸਨ ਨੂੰ 10–12 ਦਿਨਾਂ ਦਾ ਸਮਾਂ ਦਿੱਤਾ ਗਿਆ ਸੀ ਇਸ ਵਾਅਦੇ ਨੂੰ ਪੂਰਾ ਕਰਦਿਆਂ ਅੱਜ ਉਨ੍ਹਾਂ ਵੱਲੋਂ ਆਪਣੀ ਨਿੱਜੀ ਤੌਰ ਤੇ 31,000 ਰੁਪਏ ਮਿੱਟੀ ਪਵਾਉਣ ਲਈ ਦਿੱਤੇ ਗਏ ਹਨ। ਲਗਭਗ 40 ਘਰਾਂ ਦੇ ਵਾਰਡ ਵਾਸੀਆਂ ਦੇ ਸਹਿਯੋਗ ਨਾਲ ਮਿੱਟੀ ਪਾਉਣ ਦਾ ਕੰਮ ਪੂਰਾ ਕੀਤਾ ਜਾਵੇਗਾ। ਜੇਕਰ ਹੋਰ ਸਹਿਯੋਗ ਦੀ ਲੋੜ ਪਈ ਤਾਂ ਉਹ ਵੀ ਦੇਣ ਲਈ ਤਿਆਰ ਹਨ। ਵਸਨੀਕਾਂ ਨੇ ਦਾਮਨ ਬਾਜਵਾ ਅਤੇ ਹਰਮਨ ਬਾਜਵਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਜਦੋਂ ਸਰਕਾਰ ਅਤੇ ਪ੍ਰਸ਼ਾਸਨ ਨੇ ਉਨ੍ਹਾਂ ਦੀ ਬਾਂਹ ਨਹੀਂ ਫੜੀ ਤਾਂ ਦਾਮਨ ਬਾਜਵਾ ਅਤੇ ਹਰਮਨ ਬਾਜਵਾ ਨੇ ਅੱਗੇ ਆ ਕੇ ਉਨ੍ਹਾਂ ਦੀ ਮਦਦ ਕੀਤੀ ਹੈ ।