Saturday, October 03, 2026
BREAKING NEWS
• ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ

Chandigarh

ਵਪਾਰੀਆਂ ਵੱਲੋਂ ਉਠਾਈਆਂ ਮੰਗਾਂ ਅਤੇ ਸ਼ਿਕਾਇਤਾਂ/ਮੁਸ਼ਿਕਲਾਂ ਜਲਦ ਕੀਤਾ ਜਾਵੇਗਾ ਨਿਪਟਾਰਾ : ਕਾਂਸਲ

August 18, 2026 07:33 PM
Rozana Sehaj times

ਸਾਹਿਬਜ਼ਾਦਾ ਅਜੀਤ ਸਿੰਘ ਨਗਰ :  
ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਹਾਇਕ ਕਮਿਸ਼ਨਰ (ਜ) ਡਾ.ਅੰਕਿਤਾ ਕਾਂਸਲ ਅਤੇ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਦੇ ਚੇਅਰਮੈਨ ਰਣਜੀਤ ਪਾਲ ਸਿੰਘ ਦੀ ਅਗਵਾਈ ਵਿੱਚ ਵਪਾਰੀਆਂ/ ਅਤੇ ਦੁਕਾਨਦਾਰਾਂ ਦੀਆਂ ਸਮੱਸਿਆਵਾਂ ਦੇ ਤੁਰੰਤ ਹੱਲ ਲਈ ਸਮੀਖਿਆ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਜ਼ਿਲ੍ਹੇ ਦੇ ਵੱਖ-ਵੱਖ ਬਾਜ਼ਾਰਾਂ ਅਤੇ ਵਪਾਰਕ ਸੰਸਥਾਵਾਂ ਨਾਲ ਸਬੰਧਤ ਨੁਮਾਇੰਦਿਆਂ ਵੱਲੋਂ ਕਮਿਸ਼ਨ ਦੀਆਂ ਮੀਟਿੰਗਾਂ ਦੌਰਾਨ ਧਿਆਨ ਵਿੱਚ ਲਿਆਂਦੀਆਂ ਮੰਗਾਂ ਅਤੇ ਸ਼ਿਕਾਇਤਾਂ ਦੇ ਵਿਭਾਗ ਵਾਰ ਨਿਪਟਾਰੇ ਬਾਰੇ ਜਾਇਜ਼ਾ ਲਿਆ ਗਿਆ। ਡਾ. ਅੰਕਿਤਾ ਕਾਂਸਲ ਨੇ ਵਪਾਰੀਆਂ ਅਤੇ ਦੁਕਾਨਦਾਰਾਂ ਨੂੰ ਪੰਜਾਬ ਦੇ ਵੱਖ-ਵੱਖ ਵਿਭਾਗਾਂ ਜਿਵੇਂ ਕਿ ਪਾਵਰਕਾਮ, ਪੁਲਿਸ ਵਿਭਾਗ, ਨਗਰ ਨਿਗਮ, ਸਥਾਨਕ ਸਰਕਾਰਾਂ ਵਿਭਾਗ, ਡਰੇਨੇਜ ਵਿਭਾਗ, ਗਮਾਡਾ, ਪੀ.ਡਬਲਿਊ.ਡੀ., ਸਨਅਤ ਵਿਭਾਗ ਅਤੇ ਹੋਰ ਵਿਭਾਗਾਂ ਨਾਲ ਸਬੰਧਤ ਪੈਡਿੰਗ ਕੰਮਾਂ ਦੀ ਸਮੀਖਿਆ ਕਰਦਿਆਂ ਵਿਭਾਗਾਂ ਨੂੰ ਸਬੰਧਤ ਅਧਿਕਾਰੀਆਂ ਨੂੰ ਸਖਤ ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਵਪਾਰੀਆਂ ਦੇ ਲੰਬੇ ਸਮੇਂ ਤੋਂ ਲੰਬਿਤ ਪਏ ਕੰਮਾਂ ਦਾ ਤੁਰੰਤ ਨਿਪਟਾਰਾ ਕਰਕੇ ਪੋਰਟਲ ਤੇ ਅਪਲੋਡ ਕੀਤਾ ਜਾਵੇ। ਉਨ੍ਹਾਂ ਪਾਵਰਕਾਮ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਬਰਸਾਤਾਂ ਦੇ ਮੌਸਮ ਨੂੰ ਦੇਖਦੇ ਹੋਏ ਉਨ੍ਹਾਂ ਪਾਸ ਜੋ ਵੀ ਬਿਜਲੀ ਦੀਆਂ ਲਟਕਦੀਆਂ ਤਾਰਾਂ ਆਦਿ ਦੀ ਰਿਪੇਅਰ ਸਬੰਧੀ ਸ਼ਿਕਾਇਤਾਂ ਪੈਡਿੰਗ ਹਨ, ਦਾ ਨਿਪਟਾਰਾ ਤੁਰੰਤ ਕੀਤਾ ਜਾਵੇ ਤਾਂ ਜੋ  ਕੋਈ ਅਣਸੁਖਾਂਵੀ ਘਟਨਾ ਵਾਪਰਨ ਤੋਂ ਬਚਿਆ ਜਾ ਸਕੇ। ਸ੍ਰੀਮਤੀ ਅੰਕਿਤਾ ਕਾਂਸਲ ਨੇ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਦੇ ਚੇਅਰਮੈਨ ਰਣਜੀਤ ਪਾਲ ਸਿੰਘ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਵੱਲੋਂ ਉਠਾਏ ਗਏ ਹਰੇਕ ਮੁੱਦੇ ਨੂੰ ਸਬੰਧਤ ਵਿਭਾਗਾਂ ਨਾਲ ਤਾਲਮੇਲ ਕਰਕੇ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾਵੇਗਾ। 

Have something to say? Post your comment

 

More in Chandigarh

ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਏਸ਼ੀਅਨ ਖੇਡਾਂ ਵਿੱਚ ਸੋਨ ਤਗਮਾ ਜਿੱਤਣ 'ਤੇ ਭਾਰਤੀ ਮਹਿਲਾ ਹਾਕੀ ਟੀਮ ਨੂੰ ਵਧਾਈ

ਪ੍ਰਗਟ ਸਿੰਘ ਨੂੰ ਸੌਂਪੀ ਪੰਜਾਬ ਕਾਂਗਰਸ ਦੀ ਕਪਤਾਨੀ

ਰਾਜਾ ਵੜਿੰਗ ਵਲੋਂ ਪ੍ਰਗਟ ਸਿੰਘ ਨੂੰ ਪੰਜਾਬ ਕਾਂਗਰਸ ਪ੍ਰਧਾਨ ਨਿਯੁਕਤ ਹੋਣ ’ਤੇ ਵਧਾਈ

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਮੁੱਖ ਮੰਤਰੀ ਮਾਨ ਵੱਲੋਂ ਸਰਹੱਦੀ ਜ਼ਿਲ੍ਹਿਆਂ ’ਚ ਨਸ਼ਾ-ਮੁਕਤੀ ਬਾਰੇ ਆਤਮਿਕ ਸੁਧਾਰ ਪ੍ਰੋਗਰਾਮ ਨੂੰ ਪ੍ਰਵਾਨਗੀ

ਪੰਜਾਬ ਨੇ ਸਵੈ-ਇੱਛਾ ਨਾਲ ਖੂਨ ਦਾਨ ਕਰਨ ਵਿੱਚ ਰਾਸ਼ਟਰੀ ਪੱਧਰ ’ਤੇ ਤੀਜਾ ਸਥਾਨ ਹਾਸਲ ਕੀਤਾ

ਹਰਜੋਤ ਸਿੰਘ ਬੈਂਸ ਵੱਲੋਂ ’ਦੈਨਿਕ ਭਾਸਕਰ’ ਦੇ ਸਟੇਟ ਐਡੀਟਰ ਦੀ ਮਾਤਾ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ

ਭਗਵੰਤ ਸਿੰਘ ਮਾਨ ਵੱਲੋਂ ਕੇਂਦਰੀ ਖੁਰਾਕ ਤੇ ਜਨਤਕ ਵੰਡ ਮੰਤਰੀ ਨੂੰ ਪੱਤਰ, ਸਟੋਰੇਜ ਲਈ ਜਗ੍ਹਾ ਦੀ ਘਾਟ ਕਾਰਨ ਮੰਡੀਆਂ ਵਿੱਚ ਕਿਸਾਨ ਖੱਜਲ-ਖੁਆਰ ਨਾ ਹੋਣ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਉੱਚ ਪੱਧਰੀ ਮੀਟਿੰਗਾਂ ਦੌਰਾਨ ਪੀ.ਐੱਸ.ਪੀ.ਸੀ.ਐੱਲ. ਮੁਲਾਜ਼ਮਾਂ ਦੀਆਂ ਮੰਗਾਂ ਦੀ ਸਮੀਖਿਆ;

‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026' ਬਾਰੇ ਸੱਤ ਮੈਂਬਰੀ ਕੋਆਰਡੀਨੇਸ਼ਨ ਕਮੇਟੀ ਦੀ ਬੈਠਕ 6 ਅਕਤੂਬਰ ਨੂੰ ਚੰਡੀਗੜ੍ਹ ਵਿਖੇ ਹੋਵੇਗੀ

ਡਾ. ਬਲਬੀਰ ਸਿੰਘ ਨੇ ਛੇ ਨਵ-ਨਿਯੁਕਤ ਫੂਡ ਸੇਫਟੀ ਅਫਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ