Saturday, October 03, 2026
BREAKING NEWS
• ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ

Malwa

ਪਟਿਆਲਾ ਦਿਹਾਤੀ 'ਚ ਕਾਂਗਰਸ ਦੀ ਜ਼ਮੀਨੀ ਪਕੜ ਮਜ਼ਬੂਤ

August 18, 2026 07:40 PM
Arvinder Singh
ਪਟਿਆਲਾ : ਹਲਕਾ ਪਟਿਆਲਾ ਦਿਹਾਤੀ ਅਧੀਨ ਪੈਂਦੇ ਬਲਾਕ ਆਲੋਵਾਲ ਦੇ ਵੱਖ-ਵੱਖ ਮੰਡਲਾਂ ਵਿੱਚ 'ਹਰ ਬੂਥ ਕਾਂਗਰਸ ਮਜ਼ਬੂਤ' ਮੁਹਿੰਮ ਤਹਿਤ ਅਹਿਮ ਜਥੇਬੰਦਕ ਮੀਟਿੰਗਾਂ ਕੀਤੀਆਂ ਗਈਆਂ। ਇਨ੍ਹਾਂ ਮੀਟਿੰਗਾਂ ਦੌਰਾਨ ਪੰਜਾਬ ਯੂਥ ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਹਲਕਾ ਇੰਚਾਰਜ ਸ਼੍ਰੀ ਮੋਹਿਤ ਮੋਹਿੰਦਰਾ ਨੇ ਮੰਡਲ ਪ੍ਰਧਾਨਾਂ, ਬੂਥ ਕਮੇਟੀ ਮੈਂਬਰਾਂ ਅਤੇ ਸੀਨੀਅਰ ਆਗੂਆਂ ਨਾਲ ਪਾਰਟੀ ਦੀ ਮਜ਼ਬੂਤੀ ਲਈ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ। ਇਕੱਠ ਨੂੰ ਸੰਬੋਧਨ ਕਰਦਿਆਂ ਮੋਹਿਤ ਮੋਹਿੰਦਰਾ ਨੇ ਕਿਹਾ ਕਿ ਪਿੰਡਾਂ ਅਤੇ ਜ਼ਮੀਨੀ ਪੱਧਰ 'ਤੇ ਕਾਂਗਰਸ ਪਾਰਟੀ ਦਾ ਆਧਾਰ ਬਹੁਤ ਮਜ਼ਬੂਤ ਹੈ। ਉਨ੍ਹਾਂ ਸਮੂਹ ਆਗੂਆਂ ਨੂੰ  ਅਪੀਲ ਕੀਤੀ ਕਿ ਉਹ ਪਿੰਡਾਂ ਦੇ ਲੋਕਾਂ ਦੀਆਂ ਮੁਸ਼ਕਲਾਂ ਨੂੰ ਪ੍ਰਮੁੱਖਤਾ ਨਾਲ ਉਠਾਉਣ ਅਤੇ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਨੂੰ ਘਰ-ਘਰ ਪਹੁੰਚਾਉਣ। ਹਾਜ਼ਰ ਸਮੂਹ ਅਹੁਦੇਦਾਰਾਂ ਅਤੇ ਵਰਕਰਾਂ ਨੇ ਇਕਜੁੱਟ ਹੋ ਕੇ ਵਿਸ਼ਵਾਸ ਦਿਵਾਇਆ ਕਿ ਉਹ ਆਪੋ-ਆਪਣੇ ਮੰਡਲਾਂ ਅਤੇ ਬੂਥਾਂ ਨੂੰ ਮਜ਼ਬੂਤ ਕਰਨ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ। 

Have something to say? Post your comment