Saturday, October 03, 2026
BREAKING NEWS
• ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ

Malwa

ਮੇਅਰ ਗੋਗੀਆ ਨੇ "ਮੁੱਖ ਮੰਤਰੀ ਤੀਰਥ ਯਾਤਰਾ ਬੱਸ" ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

August 18, 2026 07:59 PM
Arvinder Singh


ਪਟਿਆਲਾ  : 
ਸ਼ਾਹੀ ਸ਼ਹਿਰ ਪਟਿਆਲਾ ਦੇ ਮੇਅਰ ਕੁੰਦਨ ਗੋਗੀਆ ਵੱਲੋਂ ਅੱਜ ਸ਼ਰਧਾਲੂਆਂ ਦੀ ਸੁਵਿਧਾ ਲਈ ਪਵਿੱਤਰ ਅਸਥਾਨਾਂ ਦੇ ਦਰਸ਼ਨਾਂ ਵਾਸਤੇ ਇੱਕ ਵਿਸ਼ੇਸ਼ ਤੀਰਥ ਯਾਤਰਾ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ। ਇਸ ਯਾਤਰਾ ਦੌਰਾਨ ਸ਼ਰਧਾਲੂ ਪਵਿੱਤਰ ਨਗਰੀ ਅੰਮ੍ਰਿਤਸਰ ਵਿਖੇ ਸ੍ਰੀ ਹਰਿਮੰਦਰ ਸਾਹਿਬ, ਇਤਿਹਾਸਕ ਜਲ੍ਹਿਆਂਵਾਲਾ ਬਾਗ਼, ਭਾਰਤ-ਪਾਕਿਸਤਾਨ ਅਟਾਰੀ (ਵਾਹਗਾ) ਬਾਰਡਰ ਅਤੇ ਭਗਵਾਨ ਵਾਲਮੀਕਿ ਜੀ ਦੇ ਤਪ ਅਸਥਾਨ ਸ੍ਰੀ ਰਾਮ ਤੀਰਥ ਮੰਦਿਰ ਦੇ ਦਰਸ਼ਨ ਕਰਨਗੇ। ਉਨ੍ਹਾਂ ਦੱਸਿਆ ਕਿ ਸ਼ਰਧਾਲੂਆਂ ਦੀ ਯਾਤਰਾ ਨੂੰ ਸੁਖਾਵਾਂ ਅਤੇ ਯਾਦਗਾਰੀ ਬਣਾਉਣ ਲਈ ਪੰਜਾਬ ਸਰਕਾਰ ਵਲੋਂ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਯਾਤਰੀਆਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਰਵਾਨਗੀ ਸਮੇਂ ਸ਼ਰਧਾਲੂਆਂ ਦੇ ਚਿਹਰਿਆਂ 'ਤੇ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ ਅਤੇ ਉਨ੍ਹਾਂ ਨੇ ਇਸ ਧਾਰਮਿਕ ਉਪਰਾਲੇ ਲਈ ਮੇਅਰ ਅਤੇ ਪ੍ਰਬੰਧਕਾਂ ਦਾ ਧੰਨਵਾਦ ਕੀਤਾ।

Have something to say? Post your comment