Saturday, October 03, 2026
BREAKING NEWS
• ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ

Malwa

ਸਾਂਝੀ ਤਾਲਮੇਲ ਕਮੇਟੀ ਵੱਲੋਂ ਡੀ.ਸੀ. ਦਫਤਰ ਸਾਹਮਣੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਰੋਸ ਧਰਨਾ ਦੇ ਕੇ ਮੁੱਖ ਮੰਤਰੀ ਦਾ ਪੁਤਲਾ ਫੂਕਿਆ

August 18, 2026 08:06 PM
Rozana Sehaj times
ਕੋਟਕਪੂਰਾ :   ਸਾਂਝੀ ਤਾਲਮੇਲ ਕਮੇਟੀ, ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ, ਸਾਂਝਾ ਮੁਲਾਜ਼ਮ ਮੰਚ ਦੇ ਸੱਦੇ 'ਤੇ ਅੱਜ ਸਥਾਨਕ ਮਿੰਨੀ ਸਕੱਤਰੇਤ ਵਿਖੇ ਡਿਪਟੀ ਕਮਿਸ਼ਨਰ ਦੇ ਦਫਤਰ ਸਾਹਮਣੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਰੋਸ ਧਰਨਾ ਦੇਕੇ ਅਤੇ ਪੰਜਾਬ ਸਰਕਾਰ ਖ਼ਿਲਾਫ਼ ਤਿੱਖੀ ਨਾਹਰੇਬਾਜੀ ਕਰਕੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦਾ ਪੁਤਲਾ ਫੂਕਿਆ। ਇਸ ਤੋਂ ਇਲਾਵਾ ਪੁਰਾਣੀ ਪੈਨਸ਼ਨ ਬਹਾਲ ਕਰਨ, 2.59 ਦਾ ਗੁਨਾਂਕ ਲਾਗੂ ਕਰਨ, ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਅਤੇ ਸਕੀਮ ਵਰਕਰਾਂ ਦੀਆਂ ਮੰਗਾਂ ਨੂੰ ਪ੍ਰਵਾਨ ਕਰਨ ਤੋਂ ਲਗਭਗ ਮੁਨਕਰ ਹੋ ਗਈ ਹੈ। ਵੱਖ-ਵੱਖ ਵਿਭਾਗਾਂ ਵੱਲੋਂ ਮੁਲਾਜ਼ਮ ਵਿਰੋਧੀ ਨਿਯਮ ਬਣਾ ਕੇ ਲਾਗੂ ਕੀਤੇ ਜਾ ਰਹੇ ਹਨ। ਆਗੂਆਂ ਨੇ ਅੱਗੇ ਕਿਹਾ ਕਿ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਲਈ 23 ਅਗਸਤ ਨੂੰ ਮੁੱਖ ਮੰਤਰੀ ਪੰਜਾਬ ਦੇ ਪਿੰਡ ਸਤੋਜ ਵਿਖੇ ਸੂਬਾ ਪੱਧਰੀ ਰੈਲੀ ਕੀਤੀ ਜਾਵੇਗੀ ਅਤੇ ਇਸ ਤੋਂ ਬਾਅਦ ਸਾਂਝੀ ਤਾਲਮੇਲ ਕਮੇਟੀ ਵੱਲੋਂ 27ਅਗਸਤ ਨੂੰ ਪੰਜਾਬ ਦੇ ਸਮੂਹ ਮੁਲਾਜ਼ਮ ਸਮੂਹਿਕ ਛੁੱਟੀ ਲੈ ਕੇ ਸਰਕਾਰ ਦਾ ਕੰਮ ਮੁਕੰਮਲ ਤੌਰ 'ਤੇ ਠੱਪ ਕਰਨਗੇ ਅਤੇ ਪੰਜਾਬ ਬੰਦ ਦੇ ਐਕਸ਼ਨ ਪ੍ਰੋਗਰਾਮ ਨੂੰ ਸਫ਼ਲ ਬਣਾਉਣਗੇ। 

Have something to say? Post your comment