Sunday, October 18, 2026
BREAKING NEWS
• ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ

Majha

ਕੇਂਦਰ ਸਰਕਾਰ ਦੀਆਂ ਨਵੀਆਂ ਸਕੀਮਾਂ ਬਾਰੇ ਲੋਕਾਂ ਨੂੰ ਕੀਤਾ ਜਾਗਰੂਕ ਪੰਜਾਬ ਐਂਡ ਸਿੰਧ ਬੈਂਕ ਨੇ ਨਿਭਾਈ ਸਮਾਜਿਕ ਜ਼ਿੰਮੇਵਾਰੀ

August 18, 2026 08:13 PM
ਗੁਰਪ੍ਰੀਤ ਸਿੰਘ ਡੱਬ
ਅੰਮ੍ਰਿਤਸਰ :  ਪੰਜਾਬ ਐਂਡ ਸਿੰਧ ਬੈਂਕ ਦੇ ਰੀਜਨਲ ਆਫਿਸ ਵੱਲੋਂ ਪਿੰਡ ਥਾਪੜਖੇੜੀ ਦੇ ਸਰਕਾਰੀ ਸਕੂਲ ਅਤੇ ਆਂਗਨਵਾੜੀ ਸੈਂਟਰ ਨੂੰ ਵਾਟਰਕੂਲਰ, ਕੁਰਸੀਆਂ, ਮੇਜ਼ ਸਮੇਤ ਹੋਰ ਲੋੜੀਂਦਾ ਸਮਾਨ ਮੁਹੱਈਆ ਕਰਵਾਇਆ ਗਿਆ। ਇਹ ਉਪਰਾਲਾ ਬੈਂਕ ਦੀ ਸਮਾਜਿਕ ਜ਼ਿੰਮੇਵਾਰੀ ਤਹਿਤ ਰੀਜਨਲ ਮੈਨੇਜਰ ਸ. ਗੁਰਮੀਤ ਸਿੰਘ ਦੀ ਅਗਵਾਈ ਹੇਠ ਕੀਤਾ ਗਿਆ। ਇਸ ਮੌਕੇ ਬੈਂਕ ਦੇ ਚੀਫ਼ ਜਨਰਲ ਮੈਨੇਜਰ ਸ੍ਰੀ ਰਜਿੰਦਰ ਕੁਮਾਰ ਰਾਇਗਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਮਿਆਰੀ ਸਿੱਖਿਆ ਦੇਣ ਲਈ ਚੰਗੀਆਂ ਬੁਨਿਆਦੀ ਸਹੂਲਤਾਂ ਦਾ ਹੋਣਾ ਵੀ ਜ਼ਰੂਰੀ ਹੈ। ਉਨ੍ਹਾਂ ਬੈਂਕ ਵੱਲੋਂ ਕੀਤੇ ਇਸ ਉਪਰਾਲੇ ਨੂੰ ਸ਼ਲਾਘਾਯੋਗ ਦੱਸਿਆ। ਉਨ੍ਹਾਂ ਹਾਜ਼ਰ ਲੋਕਾਂ ਨੂੰ ਕੇਂਦਰ ਸਰਕਾਰ ਦੀਆਂ ਨਵੀਆਂ ਸਕੀਮਾਂ ਬਾਰੇ ਜਾਣਕਾਰੀ ਦਿੱਤੀ ਅਤੇ ਇਨ੍ਹਾਂ ਦਾ ਲਾਭ ਲੈਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸਰਕਾਰੀ ਯੋਜਨਾਵਾਂ ਬਾਰੇ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨਾ ਸਮੇਂ ਦੀ ਲੋੜ ਹੈ। ਇਸ ਮੌਕੇ ਪਿੰਡ ਦੀ ਸਰਪੰਚ ਬਲਜੀਤ ਕੌਰ, ਸਾਬਕਾ ਸਰਪੰਚ ਸ. ਲਖਬੀਰ ਸਿੰਘ, ਬੈਂਕ ਸਟਾਫ਼ ਅਤੇ ਹੋਰ ਪਤਵੰਤੇ ਹਾਜ਼ਰ ਸਨ। ਸਕੂਲ ਪ੍ਰਬੰਧਕਾਂ ਅਤੇ ਪਿੰਡ ਵਾਸੀਆਂ ਨੇ ਬੈਂਕ ਅਧਿਕਾਰੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਮੁਹੱਈਆ ਕਰਵਾਇਆ ਗਿਆ ਸਮਾਨ ਬੱਚਿਆਂ ਲਈ ਬਹੁਤ ਲਾਭਦਾਇਕ ਸਾਬਤ ਹੋਵੇਗਾ।

Have something to say? Post your comment

More in Majha

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼

ਅੰਮ੍ਰਿਤਸਰ ਵਿੱਚ ਐਮ-16 ਰਾਈਫਲ, ਦੋ ਜ਼ਿਗਾਣਾ ਪਿਸਤੌਲ ਸਮੇਤ 10 ਅਤਿ-ਆਧੁਨਿਕ ਹਥਿਆਰ ਬਰਾਮਦ; ਚਾਰ ਕਾਬੂ

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼

‘ਕੰਮ ਦੀ ਰਾਜਨੀਤੀ’ ਨੇ ਲੋਕਾਂ ਦਾ ਵਿਸ਼ਵਾਸ ਜਿੱਤਿਆ, 2027 ਵਿੱਚ ਪੰਜਾਬ ਸਾਨੂੰ ਇੱਕ ਹੋਰ ਮੌਕਾ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ਼ਮ 10 ਕਿੱਲੋ ਹੈਰੋਇਨ ਅਤੇ 10 ਪਿਸਤੌਲਾਂ ਸਣੇ ਕਾਬੂ